Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜਿਲ੍ਹਾ ਜਲੰਧਰ ‘ਚ ਖਾਲੀ ਪਲਾਟਾਂ ਦੀ ਸਫਾਈ ਨੂੰ ਲੈ ਕੇ ਪ੍ਰਸ਼ਾਸਨ ਐਕਸ਼ਨ ‘ਚ, 10 ਜੁਲਾਈ ਤੱਕ ਦੀ ਮਿਲੀ ਮਿਆਦ ਕਰਵਾਉਣੀ ਹੋਵੇਗੀ ਫੈਂਸਿੰਗ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਜ਼ਿਲ੍ਹੇ ਵਿੱਚ ਖਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ ਪੈਂਦੇ ਦੇ ਮਾਮਲੇ ‘ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਸਖ਼ਤ ਰਵੱਈਆ ਅਪਣਾਉਂਦੇ ਹੋਏ ਸਿੱਧੇ ਐਕਸ਼ਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਕਈ NRI ਅਤੇ ਸਥਾਨਕ ਨਿਵਾਸੀਆਂ ਦੇ ਪਲਾਟ ਖਾਲੀ ਪਏ ਹਨ, ਜਿਨ੍ਹਾਂ ਵਿੱਚ ਆਵਾਜਾਈ ਕਰਨ ਵਾਲੇ ਲੋਕ ਕੂੜਾ ਸੁੱਟ ਰਹੇ ਹਨ। ਇਸ ਕਾਰਨ ਨਾ ਸਿਰਫ਼ ਗੰਦਗੀ ਫੈਲ ਰਹੀ ਹੈ, ਬਲਕਿ ਡੇਂਗੂ, ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖਤਰਾ ਵੀ ਵੱਧ ਰਿਹਾ ਹੈ।

10 ਜੁਲਾਈ ਤੱਕ ਦਾ ਸਮਾਂ, ਫਿਰ ਹੋਵੇਗੀ ਕਾਰਵਾਈ
DC ਅਗਰਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ 10 ਜੁਲਾਈ 2025 ਤੱਕ ਦਾ ਸਮਾਂ ਦਿੱਤਾ ਗਿਆ ਹੈ ਕਿ ਉਹ ਆਪਣੇ ਖਾਲੀ ਪਲਾਟਾਂ ਦੀ ਚਾਰਦੀਵਾਰੀ ਜਾਂ ਘੱਟੋ-ਘੱਟ ਫੈਂਸਿੰਗ ਕਰਵਾਉਣ। ਮਿਆਦ ਦੇ ਬਾਅਦ, ਪ੍ਰਸ਼ਾਸਨ ਸਖ਼ਤ ਰਵੱਈਆ ਅਪਣਾਏਗਾ।

ਨੋਟਿਸ ਤੋਂ ਬਾਅਦ ਹੋਵੇਗੀ ਜੁਰਮਾਨਾ ਜਾਂ ਕਾਨੂੰਨੀ ਕਾਰਵਾਈ
DC ਨੇ ਕਿਹਾ ਕਿ ਪਹਿਲਾਂ ਪਲਾਟ ਹੋਲਡਰ ਨੂੰ ਇਕ ਨੋਟਿਸ ਜਾਰੀ ਕੀਤਾ ਜਾਵੇਗਾ। ਜੇਕਰ ਇਸ ਤੋਂ ਬਾਅਦ ਵੀ ਚਾਰਦੀਵਾਰੀ ਜਾਂ ਫੈਂਸਿੰਗ ਨਾ ਕਰਵਾਈ ਗਈ, ਤਾਂ ਜ਼ਿਲ੍ਹਾ ਪ੍ਰਸ਼ਾਸਨ ਖੁਦ ਫੈਂਸਿੰਗ ਕਰਵਾਉਣਗਾ ਅਤੇ ਉਸ ਦੀ ਲਾਗਤ ਪਲਾਟ ਮਾਲਕ ਤੋਂ vasool ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ‘ਤੇ ਜੁਰਮਾਨਾ ਜਾਂ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ।

ਮਦਦ ਲੋੜਵੰਦ ਪਲਾਟ ਹੋਲਡਰਾਂ ਲਈ ਵਿਵਸਥਾ
ਜੇਕਰ ਕੋਈ ਪਲਾਟ ਹੋਲਡਰ ਚਾਰਦੀਵਾਰੀ ਜਾਂ ਫੈਂਸਿੰਗ ਕਰਵਾਉਣ ‘ਚ ਅਸਮਰਥ ਹੈ, ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਸਹਾਇਤਾ ਲੈ ਸਕਦਾ ਹੈ। ਉਨ੍ਹਾਂ ਲਈ ਵਿਅਕਤੀਗਤ ਜਾਂ ਟੀਮ ਰਾਹੀਂ ਹੱਲ ਕੱਢਿਆ ਜਾਵੇਗਾ।

ਜਨਤਾ ਨੂੰ ਅਪੀਲ
DC ਨੇ ਸਾਰਿਆਂ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਲ੍ਹੇ ਨੂੰ ਸਾਫ-ਸੁਥਰਾ ਤੇ ਸਿਹਤਮੰਦ ਰੱਖਣ ਲਈ ਆਪਣੇ ਪਲਾਟਾਂ ਦੀ ਸਫਾਈ, ਚਾਰਦੀਵਾਰੀ ਜਾਂ ਫੈਂਸਿੰਗ ਜ਼ਰੂਰ ਕਰਵਾਉਣ, ਤਾਂ ਜੋ ਬੀਮਾਰੀਆਂ ਤੋਂ ਬਚਾਅ ਹੋ ਸਕੇ ਅਤੇ ਜਲੰਧਰ ਇੱਕ ਮਾਡਲ ਸ਼ਹਿਰ ਵਜੋਂ ਵਿਕਸਿਤ ਹੋਵੇ।
ਸੰਪਰਕ ਲਈ: ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨਾਲ ਸੰਪਰਕ ਕਰਨ ਲਈ ਜਲੰਧਰ MC ਦਫਤਰ ਜਾਂ DC ਦਫਤਰ ‘ਤੇ ਜਾਂ ਅਧਿਕਾਰਤ ਵੈੱਬਸਾਈਟ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Vinkmag ad
Share Our Daily Posts

News Desk

Read Previous

ਅੰਤਰਰਾਸ਼ਟਰੀ ਨਸ਼ਾ ਗਿਰੋਹ ਦਾ ਪਰਦਾਫਾਸ਼ 60 ਕਿਲੋ ਹੈਰੋਇਨ ਸਮੇਤ 9 ਤਸਕਰ ਗ੍ਰਿਫਤਾਰ, ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤਾ ਬਿਆਨ

Read Next

ਜਲੰਧਰ ‘ਚ ਹੋਣ ਜਾ ਰਹੀ 100ਵੀਂ ਪੰਜਾਬ ਸੀਨੀਅਰ ਐਥਲੈਟਿਕ ਚੈਂਪੀਅਨਸ਼ਿਪ 2025 — 3 ਅਤੇ 4 ਜੁਲਾਈ ਨੂੰ ਆਰਟਸ ਕਾਲਜ ਵਿੱਚ ਹੋਵੇਗੀ ਮੈਗਾ ਈਵੈਂਟ