Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 1, 2026

ਵਰਿਆਣਾ ‘ਚ ਪਰਿਵਾਰਕ ਝਗੜੇ ਦੌਰਾਨ ਇੱਕ ਸਾਲਾ ਮਾਸੂਮ ਦੀ ਦਰਦਨਾਕ ਮੌਤ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਥਾਣਾ ਮਕਸੂਦਾ ਹੇਠ ਆਉਂਦੇ ਪਿੰਡ ਵਰਿਆਣਾ ‘ਚ ਪਰਿਵਾਰਕ ਝਗੜੇ ਨੇ ਇਕ ਮਾਸੂਮ ਦੀ ਜਾਨ ਲੈ ਲਈ। ਮਾਮਲਾ ਇਕ ਘਰ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਦੋ ਪਰਿਵਾਰਾਂ ਵਿਚ ਵਾਪਰਿਆ, ਪਰ ਇਹ ਝਗੜਾ ਇੰਨਾ ਭਿਆਨਕ ਹੋਇਆ ਕਿ ਇਸ ਵਿਚ ਇੱਕ ਸਾਲਾ ਨਿਰੀ ਬੇਗੁਨਾਹ ਬੱਚਾ ਆਪਣੀ ਜਾਨ ਤੋਂ ਹੱਥ ਧੋ ਬੈਠਾ।

ਮਿਲੀ ਜਾਣਕਾਰੀ ਮੁਤਾਬਕ, ਪੀੜਤ ਮਹਿਲਾ ਬੇਬੀ ਕਈ ਸਾਲਾਂ ਤੋਂ ਆਪਣੇ ਪਰਿਵਾਰ ਨਾਲ ਪਿੰਡ ਵਰਿਆਣਾ ਵਿੱਚ ਰਹਿ ਰਹੀ ਸੀ। ਉਸ ਦਾ ਪਤੀ ਮਜ਼ਦੂਰੀ ਕਰਦਾ ਹੈ ਅਤੇ ਘਰ ਵਿੱਚ ਰੋਜ਼ਾਨਾ ਦੀ ਤਰ੍ਹਾਂ ਕੰਮ ‘ਤੇ ਗਿਆ ਹੋਇਆ ਸੀ। ਬੇਬੀ ਨੇ ਦੱਸਿਆ ਕਿ ਉਸਦੇ ਰਿਸ਼ਤੇਦਾਰ, ਜੋ ਉਸ ਦੇ ਕੋਲ ਹੀ ਵੱਸਦੇ ਹਨ, ਉਸਨੂੰ ਇੱਥੋਂ ਘਰ ਖਾਲੀ ਕਰਕੇ ਪਿੰਡ ਛੱਡਣ ਲਈ ਲਗਾਤਾਰ ਦਬਾਅ ਪਾ ਰਹੇ ਸਨ।

2 ਜੁਲਾਈ ਨੂੰ ਉਸ ਦੀ ਭੈਣ, ਜੀਜਾ ਅਤੇ ਭਰਾ ਘਰ ਵਿੱਚ ਆ ਕੇ ਕਮਰਾ ਖਾਲੀ ਕਰਨ ਦਾ ਦਬਾਅ ਬਣਾਉਣ ਲੱਗ ਪਏ। ਜਦ ਬੇਬੀ ਨੇ ਵਿਰੋਧ ਕੀਤਾ ਤਾਂ ਗੱਲਾਂ-ਬਾਤਾਂ ਲੜਾਈ ਵਿੱਚ ਤਬਦੀਲ ਹੋ ਗਈ। ਝਗੜੇ ਦੌਰਾਨ ਬੇਬੀ ਦੇ ਭਰਾ ਨੇ ਉਸਦੇ ਸਿਰ ‘ਤੇ ਚੱਪਲਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੇ ਦੌਰਾਨ ਬੇਬੀ ਦੇ ਹੱਥੋਂ ਉਸਦਾ ਇੱਕ ਸਾਲਾ ਪੁੱਤ ਰਘੁਵੀਰ ਹੇਠਾਂ ਡਿੱਗ ਪਿਆ।

ਦੋਸ਼ ਲਗਾਏ ਗਏ ਹਨ ਕਿ ਝਗੜੇ ਵਿੱਚ ਸ਼ਾਮਲ ਹੋਈ ਚਾਚੀ ਦੀ ਨੌਹ ਅਤੇ ਜੀਜਾ ਨੇ ਮਾਰ-ਕੁੱਟ ਕਰਦੇ ਹੋਏ ਬੱਚੇ ‘ਤੇ ਪੈਰ ਰੱਖ ਦਿੱਤਾ। ਰਘੁਵੀਰ ਦੀ ਹਾਲਤ ਤੁਰੰਤ ਗੰਭੀਰ ਹੋ ਗਈ। ਪਰਿਵਾਰਕ ਮੈਂਬਰਾਂ ਨੇ ਬੱਚੇ ਨੂੰ ਤੁਰੰਤ ਜਲੰਧਰ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਹਾਲਤ ਵੱਧ ਗੰਭੀਰ ਦੇਖਦੇ ਹੋਏ ਉਸਨੂੰ ਅਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਪਰ ਅਫ਼ਸੋਸ, ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਰਘੁਵੀਰ ਵਜੋਂ ਹੋਈ ਹੈ। ਪੁਲਿਸ ਨੇ ਬੱਚੇ ਦੇ ਸ਼ਵ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਮਕਸੂਦਾ ਦੀ ਪੁਲਿਸ ਵੱਲੋਂ ਪੀੜਤ ਮਾਂ ਦੇ ਬਿਆਨਾਂ ‘ਤੇ ਅਧਾਰਤ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਘਟਨਾ ਨੇ ਪਿੰਡ ਵਿਚ ਸੋਗ ਦੀ ਲਹਿਰ ਛਾ ਦਿੱਤੀ ਹੈ। ਲੋਕਾਂ ਵੱਲੋਂ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਕਹਿ ਰਹੀ ਹੈ ਕਿ ਜਾਂਚ ਮੁਕੰਮਲ ਹੋਣ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਹੋਣ ਜਾ ਰਹੀ 100ਵੀਂ ਪੰਜਾਬ ਸੀਨੀਅਰ ਐਥਲੈਟਿਕ ਚੈਂਪੀਅਨਸ਼ਿਪ 2025 — 3 ਅਤੇ 4 ਜੁਲਾਈ ਨੂੰ ਆਰਟਸ ਕਾਲਜ (ਸਪੋਰਟਸ ਕਾਲਜ) ਵਿੱਚ ਹੋਵੇਗੀ ਮੈਗਾ ਈਵੈਂਟ

Read Next

ਫਗਵਾੜਾ ‘ਚ ਕਈ ਕੁਇੰਟਲ ਗਾਂ ਦਾ ਮਾਂਸ ਬਰਾਮਦ – ਹਿੰਦੂ ਸੰਗਠਨਾਂ ਨੇ ਕੀਤੀ ਜ਼ੋਰਦਾਰ ਕਾਰਵਾਈ, 7 ਬੰਗਾਲੀ ਮੁਸਲਮਾਨ ਗ੍ਰਿਫ਼ਤਾਰ