Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਨਸ਼ੇ ਖਿਲਾਫ ਮੁਹਿੰਮ ਹੇਠ ਜ਼ਿਲ੍ਹਾ ਜਲੰਧਰ ਦੀ ਵੱਡੀ ਕਾਰਵਾਈ: 80 ਕਿਲੋ ਚੂਰਾ ਪੋਸਤ ਸਮੇਤ ਤਸਕਰ ਕਾਬੂ, ਫਾਚਰੂਨਰ ਕਾਰ ਵੀ ਬਰਾਮਦ

ਜਲੰਧਰ : ਕੰਵਲਜੀਤ ਸਿੰਘ ਮੱਕੜ – ਨਸ਼ੇ ਦੇ ਵਿਰੁੱਧ ਚੱਲ ਰਹੀ ਮੁਹਿੰਮ ਹੇਠ ਜਲੰਧਰ ਦੀ ਸੀ.ਆਈ.ਏ. ਸਟਾਫ (ਦੇਹਾਤੀ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ 80 ਕਿਲੋ ਚੂਰਾ ਪੋਸਤ ਅਤੇ ਇੱਕ ਸਫੈਦ ਰੰਗ ਦੀ ਫਾਚਰੂਨਰ ਕਾਰ (ਨੰਬਰ PB-06-S-4748) ਵੀ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਪੁਸ਼ਪ ਬਾਲੀ ਨੇ ਦੱਸਿਆ ਕਿ ਐਸ.ਆਈ. ਨਿਰਮਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਗਸ਼ਤ ‘ਤੇ ਸੀ। ਜਦੋਂ ਟੀਮ ਰੇਲਵੇ ਫਾਟਕ ਵਿਧੀਪੁਰ ਤੋਂ ਅੱਗੇ ਪੁੱਜੀ ਤਾਂ ਉਥੇ ਰਸਤੇ ਦੇ ਕੰਡੇ ਇੱਕ ਫਾਚਰੂਨਰ ਕਾਰ ਖੜੀ ਸੀ ਅਤੇ ਉਸ ਕੋਲ ਹੀ ਇੱਕ ਵਿਅਕਤੀ ਵੀ ਮੌਜੂਦ ਸੀ। ਜਦੋਂ ਉਸ ਨੇ ਪੁਲਿਸ ਨੂੰ ਆਉਂਦੇ ਦੇਖਿਆ ਤਾਂ ਉਹ ਘਬਰਾ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਪਰ ਪੁਲਿਸ ਨੇ ਮੁਸਤੀਦੀ ਦਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ।

ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਚਾਰ ਵੱਡੇ ਪਲਾਸਟਿਕ ਦੇ ਸਫੈਦ ਬੋਰੇ ਮਿਲੇ, ਜੋ ਖੋਲ੍ਹ ਕੇ ਵੇਖਣ ‘ਤੇ ਉਨ੍ਹਾਂ ਵਿੱਚ ਚੂਰਾ ਪੋਸਤ ਪਾਇਆ ਗਿਆ। ਹਰ ਇਕ ਬੋਰੇ ਦਾ ਵਜ਼ਨ 20 ਕਿਲੋ ਸੀ, ਜੋ ਕੁੱਲ 80 ਕਿਲੋ ਬਣਦਾ ਹੈ।

ਆਰੋਪੀ ਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਰਮੀਦੀ, ਥਾਣਾ ਸੁਭਾਨਕੁਰ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਥਾਣਾ ਮਕਸੂਦਾ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਆਰੋਪੀ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਤਾਂ ਜੋ ਨਸ਼ੇ ਦੀ ਇਸ ਖੇਪ ਨਾਲ ਜੁੜੇ ਹੋਰ ਦੋਸ਼ੀਆਂ ਦੀ ਵੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਨਸ਼ਾ ਤਸਕਰੀ ਵਿਰੁੱਧ ਇਹ ਵੱਡੀ ਸਫਲਤਾ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਤਸਕਰਾਂ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਹੈ।

Vinkmag ad
Share Our Daily Posts

News Desk

Read Previous

100ਵੀਂ ਪੰਜਾਬ ਸੀਨੀਅਰ ਐਥਲੈਟਿਕ ਚੈਂਪੀਅਨਸ਼ਿਪ 2025 ਦਾ ਸਮਾਪਤੀ ਸਮਾਰੋਹ ਸ਼ਾਨਦਾਰ ਢੰਗ ਨਾਲ ਸੰਪੰਨ

Read Next

ਨਕਲੀ ਦਸਤਾਵੇਜ਼ ਤਿਆਰ ਕਰਕੇ ਠੱਗੀ ਕਰਨ ਵਾਲੇ ਗੈਂਗ ਖ਼ਿਲਾਫ ਕੇਸ ਦਰਜ, ਦੋ ਐਨਆਰਆਈਜ਼ ਦੀ ਜਮੀਨ ਲੈਣ ਦੀ ਹੋ ਰਹੀ ਸੀ ਕੋਸ਼ਿਸ਼