Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਨਕਲੀ ਦਸਤਾਵੇਜ਼ ਤਿਆਰ ਕਰਕੇ ਠੱਗੀ ਕਰਨ ਵਾਲੇ ਗੈਂਗ ਖ਼ਿਲਾਫ ਕੇਸ ਦਰਜ, ਦੋ ਐਨਆਰਆਈਜ਼ ਦੀ ਜਮੀਨ ਲੈਣ ਦੀ ਹੋ ਰਹੀ ਸੀ ਕੋਸ਼ਿਸ਼

ਜਲੰਧਰ :ਕੰਵਲਜੀਤ ਸਿੰਘ ਮੱਕੜ – ਜਲੰਧਰ: ਸ਼ਹਿਰ ਵਿੱਚ ਨਕਲੀ ਦਸਤਾਵੇਜ਼ਾਂ ਰਾਹੀਂ ਜ਼ਮੀਨਾਂ ਹੜਪਣ ਵਾਲੇ ਗੈਂਗ ਖ਼ਿਲਾਫ ਸਖ਼ਤ ਕਾਰਵਾਈ ਹੋਣੀ ਸ਼ੁਰੂ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਐਨਆਰਆਈ ਪਰਮਜੀਤ ਤੱਖੜ ਅਤੇ ਇੱਕ ਹੋਰ ਵਿਅਕਤੀ, ਜੋ ਦੋਵੇਂ ਬਜ਼ੁਰਗ ਹਨ, ਉਨ੍ਹਾਂ ਦੀ ਜ਼ਮੀਨ ਨੂੰ ਨਕਲੀ ਦਸਤਾਵੇਜ਼ ਤਿਆਰ ਕਰਕੇ ਠੱਗਣ ਦੀ ਕੋਸ਼ਿਸ਼ ਕੀਤੀ ਗਈ।

ਇਸ ਮਾਮਲੇ ‘ਚ ਕਾਰਤਿਕ ਸ਼ਰਮਾ ਅਤੇ ਵਿਕਾਸ ਸ਼ਰਮਾ ਨਾਮਕ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਦੋਸ਼ ਲਾਇਆ ਗਿਆ ਹੈ ਕਿ ਇਨ੍ਹਾਂ ਨੇ 108 ਮਰਲੇ ਫੋਲੜੀਵਾਲ ‘ਚ ਮੌਜੂਦ ਜ਼ਮੀਨ ਉੱਤੇ 6 ਲੱਖ ਰੁਪਏ ਬਿਆਨਾ ਲੈ ਕੇ ਨਕਲੀ ਦਸਤਾਵੇਜ਼ ਤਿਆਰ ਕਰਵਾਏ। ਇਸ ਮਾਮਲੇ ਦੀ ਜਾਂਚ ਫਿਲਹਾਲ ਚੱਲ ਰਹੀ ਹੈ।

ਇਸਦੇ ਨਾਲ ਹੀ ਦੂਜਾ ਪਰਚਾ ਨੰਬਰ 16 ਵੀ ਦਰਜ ਕੀਤਾ ਗਿਆ ਹੈ ਜਿਸ ਵਿੱਚ ਪੰਜ ਵਿਅਕਤੀਆਂ ਕਾਰਤਿਕ ਸ਼ਰਮਾ, ਵਿਕਾਸ ਸ਼ਰਮਾ, ਵੰਸ਼, ਸੁਰਿੰਦਰ ਸ਼ਾਹ, ਕੁਲਵਿੰਦਰ ਸਿੰਘ ਆਦਿ ਦੇ ਨਾਮ ਹਨ। ਇਨ੍ਹਾਂ ਉੱਤੇ IPC ਦੀ ਧਾਰਾ 420, 468, 471 ਅਤੇ ਹੋਰ ਸੰਬੰਧਿਤ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਜ਼ਮੀਨ ਦੇ ਮਾਲਕ ਦੋਵੇਂ ਵਿਅਕਤੀ ਵਿਦੇਸ਼ ਵਿੱਚ ਵੱਸਦੇ ਹਨ ਅਤੇ ਇਨ੍ਹਾਂ ਨੇ ਬਿਆਨਾ ਦੇ ਕੇ ਨਕਲੀ ਡਾਕੂਮੈਂਟ ਬਣਾਉਣ ਦੀ ਸ਼ਿਕਾਇਤ ਦਰਜ ਕਰਵਾਈ ਸੀ।

ਮਾਮਲੇ ਦੀ ਜਾਂਚ ਸਿਵਲ ਲਾਈਨ ਅਤੇ ਫੁਲਵੀ ਵਾਲ ਏਰੀਆ ਦੇ ਅਧੀਨ ਚੱਲ ਰਹੀ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਇਹ ਇਨਵੈਸਟੀਗੇਸ਼ਨ ਦਾ ਹਿੱਸਾ ਹੈ ਅਤੇ ਅਗਲੇ ਦਿਨਾਂ ਵਿੱਚ ਹੋਰ ਦੋਸ਼ੀ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ, ਅਜੇ ਤੱਕ ਹੋਰ ਕੋਈ ਨਵੀਂ ਸ਼ਿਕਾਇਤ ਜਾਂ ਸਰਗਰਮੀ ਸਾਹਮਣੇ ਨਹੀਂ ਆਈ।

Vinkmag ad
Share Our Daily Posts

News Desk

Read Previous

ਨਸ਼ੇ ਖਿਲਾਫ ਮੁਹਿੰਮ ਹੇਠ ਜ਼ਿਲ੍ਹਾ ਜਲੰਧਰ ਦੀ ਵੱਡੀ ਕਾਰਵਾਈ: 80 ਕਿਲੋ ਚੂਰਾ ਪੋਸਤ ਸਮੇਤ ਤਸਕਰ ਕਾਬੂ, ਫਾਚਰੂਨਰ ਕਾਰ ਵੀ ਬਰਾਮਦ

Read Next

ਜਲੰਧਰ ’ਚ ਚੋਰੀਆਂ ਦੀ ਭਰਮਾਰ, ਨਿਊ ਉਜਾਲਾ ਨਗਰ ’ਚ ਇਕ ਹੀ ਰਾਤ ਦੋ ਘਰਾਂ ’ਚ ਚੋਰੀ, ਪੁਲਿਸ ’ਤੇ ਲਾਪਰਵਾਹੀ ਦੇ ਆਰੋਪ