Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 2, 2026

ਜਲੰਧਰ ’ਚ ਚੋਰੀਆਂ ਦੀ ਭਰਮਾਰ, ਨਿਊ ਉਜਾਲਾ ਨਗਰ ’ਚ ਇਕ ਹੀ ਰਾਤ ਦੋ ਘਰਾਂ ’ਚ ਚੋਰੀ, ਪੁਲਿਸ ’ਤੇ ਲਾਪਰਵਾਹੀ ਦੇ ਆਰੋਪ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਜਲੰਧਰ ਸ਼ਹਿਰ ’ਚ ਚੋਰੀਆਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਹੁਣ ਉਹ ਘਰ ਦੇ ਲੋਕਾਂ ਦੀ ਹਾਜ਼ਰੀ ਵਿੱਚ ਵੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਮਾਡਲ ਹਾਊਸ ਦੇ ਨੇੜੇ ਪੈਂਦੇ ਨਿਊ ਉਜਾਲਾ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਹੀ ਰਾਤ ਦੌਰਾਨ ਦੋ ਵੱਖ-ਵੱਖ ਘਰਾਂ ’ਚ ਚੋਰੀ ਹੋਈ।

ਪਹਿਲਾ ਮਾਮਲਾ ਵਿਜੈ ਕੁਮਾਰ ਦੇ ਘਰ ਨਾਲ ਜੁੜਿਆ ਹੋਇਆ ਹੈ। ਵਿਜੈ ਕੁਮਾਰ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਘਰ ਵਿਚ ਸੁੱਤੇ ਹੋਏ ਸਨ। ਰਾਤ 1 ਵਜੇ ਦੇ ਕਰੀਬ ਉਨ੍ਹਾਂ ਦੇ ਪੁੱਤਰ ਨੇ ਕਿਹਾ ਕਿ ਉਸਨੂੰ ਕਿਸੇ ਫੰਕਸ਼ਨ ਵਿੱਚ ਜਾਣਾ ਹੈ ਅਤੇ ਉਹ ਘਰ ਨੂੰ ਬਾਹਰੋਂ ਤਾਲਾ ਲਾ ਕੇ ਚਲਾ ਗਿਆ। ਪਰਿਵਾਰ ਅੰਦਰ ਸੁੱਤਾ ਹੋਇਆ ਸੀ। ਇਸ ਦੌਰਾਨ ਇਕ ਚੋਰ ਲੋਹੇ ਦੀ ਰਾਅਡ ਦੀ ਮਦਦ ਨਾਲ ਤਾਲਾ ਤੋੜ ਕੇ ਘਰ ਵਿੱਚ ਘੁਸ ਆਇਆ। ਵਿਜੈ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਸਵੇਰੇ ਸੀਸੀਟੀਵੀ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਚੋਰ ਨੇ ਘਰ ’ਚ ਬਿਨਾ ਕਿਸੇ ਆਵਾਜ਼ ਦੇ ਵਾਰਦਾਤ ਨੂੰ ਅੰਜਾਮ ਦਿੱਤਾ। ਪਰਿਵਾਰ ਨੂੰ ਚੋਰੀ ਦੀ ਭਨਕ ਵੀ ਨਹੀਂ ਪਈ। ਉਨ੍ਹਾਂ ਕਿਹਾ ਕਿ ਘਰ ਤੋਂ ਕੀ ਕੀ ਚੋਰੀ ਹੋਇਆ, ਇਹ ਅਜੇ ਗਿਣਤੀ ਕੀਤੀ ਜਾ ਰਹੀ ਹੈ ਪਰ ਕਾਫ਼ੀ ਨੁਕਸਾਨ ਹੋਇਆ ਹੈ।

ਦੂਜਾ ਮਾਮਲਾ ਉਸੇ ਇਲਾਕੇ ਦੀ ਰਹਿਣ ਵਾਲੀ ਪੂਜਾ ਨੇ ਦਰਜ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਭੈਣ ਮੰਜੂ ਬਾਲਾ ਦੇ ਘਰ ਵਿਚ ਚੋਰੀ ਹੋਈ ਹੈ। ਮੰਜੂ ਦੇ ਜੀਜਾ ਜੀ ਦੀ ਤਬੀਅਤ ਖਰਾਬ ਹੋਣ ਕਰਕੇ ਉਹਨਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰਿਵਾਰ ਦੇ ਸਾਰੇ ਲੋਕ ਹਸਪਤਾਲ ਗਏ ਹੋਏ ਸਨ, ਜਦਕਿ ਘਰ ਨੂੰ ਬਾਹਰੋਂ ਤਾਲਾ ਲੱਗਾ ਹੋਇਆ ਸੀ। ਇਹੀ ਮੌਕਾ ਦੇਖਕੇ ਚੋਰਾਂ ਨੇ ਘਰ ਵਿਚ ਘੁਸ ਕੇ ਸਾਰੀ ਤਬਾਹੀ ਮਚਾਈ। ਉਨ੍ਹਾਂ ਦੱਸਿਆ ਕਿ ਚੋਰ ਸੋਨਾ, ਚਾਂਦੀ ਅਤੇ 60 ਹਜ਼ਾਰ ਰੁਪਏ ਨਕਦ ਲੈ ਗਏ। ਘਰ ਵਿਚ ਲਗਭਗ 6 ਲੱਖ ਰੁਪਏ ਦਾ ਸੋਨਾ ਮੌਜੂਦ ਸੀ। ਚੋਰੀ ਦਾ ਸਮਾਂ ਲਗਭਗ 2:30 ਵਜੇ ਰਾਤ ਦਾ ਦੱਸਿਆ ਜਾ ਰਿਹਾ ਹੈ।

ਦੋਵੇਂ ਘਰਾਂ ਦੇ ਪਰਿਵਾਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮਕਾਨ ਮਾਲਿਕ ਵਿਜੈ ਕੁਮਾਰ ਦਾ ਦੋਸ਼ ਹੈ ਕਿ ਉਨ੍ਹਾਂ ਨੇ ਰਾਤ ਨੂੰ ਥਾਣਾ ਨੰਬਰ 5 ਨੂੰ ਕਾਲ ਕਰਕੇ ਸੂਚਨਾ ਦਿੱਤੀ ਸੀ, ਪਰ ਤਿੰਨ ਘੰਟਿਆਂ ਬਾਅਦ ਵੀ ਕੋਈ ਪੁਲਿਸ ਮੁਲਾਜ਼ਮ ਮੌਕੇ ’ਤੇ ਨਹੀਂ ਪੁੱਜਿਆ। ਦੂਜੇ ਮਾਮਲੇ ਵਿੱਚ ਹਾਲਾਂਕਿ ਪੁਲਿਸ ਨੇ ਮੌਕੇ ’ਤੇ ਆ ਕੇ ਜਾਂਚ ਕੀਤੀ ਹੈ, ਪਰ ਲੋਕਾਂ ਵਲੋਂ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਜਾ ਰਹੇ ਹਨ।

ਇਸ ਵਾਰਦਾਤ ਤੋਂ ਇਲਾਕੇ ਵਿੱਚ ਦਰ ਅਤੇ ਬੇਚੈਨੀ ਦਾ ਮਾਹੌਲ ਬਣ ਗਿਆ ਹੈ। ਰਹਿਣ ਵਾਲਿਆਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਗਸ਼ਤ ਵਧਾਈ ਜਾਵੇ ਅਤੇ ਵਾਰਦਾਤੀ ਚੋਰਾਂ ਨੂੰ ਜਲਦ ਕਾਬੂ ਕੀਤਾ ਜਾਵੇ।

Vinkmag ad
Share Our Daily Posts

News Desk

Read Previous

ਨਕਲੀ ਦਸਤਾਵੇਜ਼ ਤਿਆਰ ਕਰਕੇ ਠੱਗੀ ਕਰਨ ਵਾਲੇ ਗੈਂਗ ਖ਼ਿਲਾਫ ਕੇਸ ਦਰਜ, ਦੋ ਐਨਆਰਆਈਜ਼ ਦੀ ਜਮੀਨ ਲੈਣ ਦੀ ਹੋ ਰਹੀ ਸੀ ਕੋਸ਼ਿਸ਼

Read Next

ਜਲੰਧਰ ’ਚ ਨਸ਼ਾ, ਫਿਰੋਤੀ ਤੇ ਹਥਿਆਰਾਂ ਦੇ ਗੰਭੀਰ ਮਾਮਲੇ ’ਚ ਗੈਂਗਸਟਰ ਕਾਬੂ, ਵਿਦੇਸ਼ੀ ਕਨੈਕਸ਼ਨ ਦਾ ਖੁਲਾਸਾ