Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜਲੰਧਰ ’ਚ ਨਸ਼ਾ, ਫਿਰੋਤੀ ਤੇ ਹਥਿਆਰਾਂ ਦੇ ਗੰਭੀਰ ਮਾਮਲੇ ’ਚ ਗੈਂਗਸਟਰ ਕਾਬੂ, ਵਿਦੇਸ਼ੀ ਕਨੈਕਸ਼ਨ ਦਾ ਖੁਲਾਸਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਸ਼ਾਹਕੋਟ ਖੇਤਰ ਵਿੱਚ ਦੇਹਾਤ ਪੁਲਿਸ ਵੱਲੋਂ ਸੋਮਵਾਰ ਸਵੇਰੇ ਵੱਡੀ ਕਾਰਵਾਈ ਅੰਜਾਮ ਦਿੰਦੇ ਹੋਏ ਦੋ ਗੈਂਗਸਟਰਾਂ ਨਾਲ ਮੁਕਾਬਲਾ ਕੀਤਾ ਗਿਆ। ਮੁਕਾਬਲੇ ਦੌਰਾਨ ਦੋਸ਼ੀਆਂ ਕੋਲੋਂ ਦੋ ਗੈਰਕਾਨੂੰਨੀ ਪਿਸਤੌਲਾਂ, ਪੰਜ ਜਿੰਦਾ ਰੌਂਦ, ਇੱਕ ਸਪਲੈਂਡਰ ਮੋਟਰਸਾਈਕਲ ਅਤੇ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਦੋਸ਼ੀਆਂ ਦੀ ਪਛਾਣ ਲਖਵਿੰਦਰ ਸਿੰਘ ਉਰਫ ਖੰਨਾ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਦੋਨੇਵਾਲ, ਲੋਹੀਆ ਅਤੇ ਅਜੈ ਕੁਮਾਰ ਉਰਫ ਬਾਬਾ ਪੁੱਤਰ ਕਸ਼ਮੀਰੀ ਲਾਲ ਵਾਸੀ ਪਿੰਡ ਕੰਦੌਲਾ, ਨੂਰਮਹਿਲ (ਜਿਲਾ ਜਲੰਧਰ) ਵਜੋਂ ਹੋਈ ਹੈ।

ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦਿੱਤੀ ਜਾਣਕਾਰੀ

ਐਸ.ਐਸ.ਪੀ. ਵਿਰਕ ਨੇ ਦੱਸਿਆ ਕਿ ਪੁਲਿਸ ਨੇ ਸ਼ਾਹਕੋਟ ਦੇ ਕੋਟਲੀ ਗਜਰਾਂ ਰੇਲਵੇ ਪੁਲਿਸ ਸਟੇਸ਼ਨ ਨੇੜੇ ਦੋ ਗੈਂਗਸਟਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਦ ਉਹ ਰੇਲਵੇ ਫਾਟਕ ਵਾਲੀ ਸੜਕ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਪੁਲਿਸ ਨੂੰ ਦੇਖ ਕੇ ਦੋਸ਼ੀਆਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ’ਤੇ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਦੋਵੇਂ ਨੂੰ ਗੋਲੀ ਮਾਰੀ। ਦੋਵੇਂ ਜ਼ਖ਼ਮੀ ਹਾਲਤ ਵਿੱਚ ਗ੍ਰਿਫਤਾਰ ਕਰ ਲਏ ਗਏ ਅਤੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਪੁਰਾਣੇ ਮਾਮਲਿਆਂ ‘ਚ ਫਰਾਰ ਸਨ ਦੋਸ਼ੀ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਦੋਸ਼ੀ ਪੁਰਾਣੇ ਨਸ਼ਾ ਤਸਕਰੀ ਅਤੇ ਹਥਿਆਰਾਂ ਦੇ ਮਾਮਲਿਆਂ ਵਿੱਚ ਫਰਾਰ ਚੱਲ ਰਹੇ ਸਨ। ਲਖਵਿੰਦਰ ਖਿਲਾਫ਼ 4 ਅਤੇ ਅਜੈ ਖਿਲਾਫ਼ 3 ਵੱਖ-ਵੱਖ ਨਸ਼ਾ ਤਸਕਰੀ ਅਤੇ ਜ਼ਬਰਦਸਤੀ ਦੀ ਵਸੂਲੀ ਦੇ ਮਾਮਲੇ ਦਰਜ ਹਨ।

ਅਮਰੀਕਾ-ਇੰਗਲੈਂਡ ਤੋਂ ਚਲਾਇਆ ਜਾਂਦਾ ਸੀ ਗੈਂਗ, 8 ਹੋਰ ਗ੍ਰਿਫਤਾਰ

ਐਸ.ਐਸ.ਪੀ. ਨੇ ਦੱਸਿਆ ਕਿ ਇਹ ਦੋਵੇਂ ਦੋਸ਼ੀ ਇੱਕ ਅੰਤਰਰਾਸ਼ਟਰੀ ਨਸ਼ਾ ਤੇ ਫਿਰੋਤੀ ਗਿਰੋਹ ਦੇ ਮੈਂਬਰ ਹਨ। ਰਾਤ ਦੇ ਸਮੇਂ ਲੋਹੀਆਂ ਥਾਣੇ ਦੀ ਪੁਲਿਸ ਵੱਲੋਂ ਇਸ ਗਿਰੋਹ ਦੇ ਹੋਰ 8 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੀ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਗਿਰੋਹ ਦੇ ਮੁੱਖ ਸਰਗਨਾ ਅਮਰੀਕਾ ਅਤੇ ਇੰਗਲੈਂਡ ’ਚ ਬੈਠ ਕੇ ਪੰਜਾਬ ਦੇ ਵਪਾਰੀਆਂ ਨੂੰ ਧਮਕੀ ਭਰੇ ਕਾਲ ਕਰਦੇ ਸਨ, ਵੱਡੀ ਰਕਮ ਦੀ ਫਿਰੋਤੀ ਮੰਗਦੇ ਸਨ ਅਤੇ ਆਪਣੇ ਗੈਂਗ ਦੇ ਨਾਮ ਦਾ ਡਰ ਦਿਖਾ ਕੇ ਨਸ਼ਾ ਤਸਕਰੀ ਕਰਦੇ ਰਹੇ ਹਨ।

ਪੁਲਿਸ ਵੱਲੋਂ ਹੋਰ ਗ੍ਰਿਫਤਾਰੀਆਂ ਦੀ ਸੰਭਾਵਨਾ

ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਵਿਦੇਸ਼ੀ ਨਸ਼ਾ ਤਸਕਰੀ ਅਤੇ ਫਿਰੋਤੀ ਗਿਰੋਹ ਦੇ ਇਸ ਜਾਲ ਦੀਆਂ ਹੋਰ ਕੜੀਆਂ ਖੋਲ੍ਹਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ।

Vinkmag ad
Share Our Daily Posts

News Desk

Read Previous

ਜਲੰਧਰ ’ਚ ਚੋਰੀਆਂ ਦੀ ਭਰਮਾਰ, ਨਿਊ ਉਜਾਲਾ ਨਗਰ ’ਚ ਇਕ ਹੀ ਰਾਤ ਦੋ ਘਰਾਂ ’ਚ ਚੋਰੀ, ਪੁਲਿਸ ’ਤੇ ਲਾਪਰਵਾਹੀ ਦੇ ਆਰੋਪ

Read Next

ਆਦਮਪੁਰ ‘ਚ ਪੈਟਰੋਲ ਬੰਬ ਨਾਲ ਹਮਲਾ, ਤਿੰਨ ਅਣਜਾਣ ਬਾਈਕ ਸਵਾਰਾਂ ਵੱਲੋਂ ਘਰ ‘ਤੇ ਹਮਲਾ, ਵੱਡੀ ਤਬਾਹੀ ਤੋਂ ਬਚਾਅ