Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਫਿਲੌਰ ਨੇੜੇ ਭਿਆਨਕ ਸੜਕ ਹਾਦਸਾ: 3 ਦੀ ਮੌਤ, 3 ਜਖਮੀ – ਟਾਇਲਾਂ ਭਰੀਆਂ ਛੋਟਾ ਹਾਥੀ ਡਿਵਾਈਡਰ ਨਾਲ ਟਕਰਾ ਕੇ ਪਲਟੀਆਂ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜ਼ਿਲ੍ਹਾ ਜਲੰਧਰ ਦੇ ਫਿਲੌਰ ਇਲਾਕੇ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 3 ਹੋਰ ਲੋਕ ਗੰਭੀਰ ਜ਼ਖਮੀ ਹੋ ਗਏ। ਹਾਦਸਾ ਜਲੰਧਰ-ਲੁਧਿਆਣਾ ਨੇਸ਼ਨਲ ਹਾਈਵੇ ‘ਤੇ ਸ਼ਹਨਾਈ ਰਿਸੋਰਟ ਦੇ ਨੇੜੇ ਵਾਪਰਿਆ।

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ, ਇੱਕ ਛੋਟਾ ਹਾਥੀ (ਪਿਕਅੱਪ ਵਾਹਨ) ਜਿਸ ਵਿੱਚ ਮਾਰਬਲ ਅਤੇ ਟਾਇਲਾਂ ਲੋਡ ਸੀ, ਤੇਜ਼ ਰਫ਼ਤਾਰ ਹੋਣ ਕਰਕੇ ਡਿਸਬੈਲੈਂਸ ਹੋ ਗਈਆਂ ਅਤੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈਆਂ। ਵਾਹਨ ਵਿੱਚ ਕੁੱਲ 7 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 6 ਮਜ਼ਦੂਰ ਵਾਹਨ ਦੀ ਛੱਤ ਅਤੇ ਕੈਬਿਨ ਵਿੱਚ ਬੈਠੇ ਹੋਏ ਸਨ।

ਟੱਕਰ ਦੇ ਝਟਕੇ ਨਾਲ ਛੱਤ ਉਤੇ ਬੈਠੀ ਲੇਬਰ ਹਾਈਵੇ ਉੱਤੇ ਡਿੱਗ ਪਈ, ਜਿਨ੍ਹਾਂ ਉੱਤੇ ਮਾਰਬਲ ਅਤੇ ਟਾਇਲਾਂ ਡਿੱਗਣ ਕਾਰਨ ਗੰਭੀਰ ਸੱਟਾਂ ਲੱਗੀਆਂ। ਕੈਬਿਨ ਵਿੱਚ ਬੈਠੇ ਹੋਰ ਲੋਕ ਵੀ ਵਾਹਨ ਦੇ ਪਲਟਣ ਕਰਕੇ ਜ਼ਖਮੀ ਹੋ ਗਏ। ਹਾਦਸੇ ਮਗਰੋਂ ਸੜਕ ਸੁਰੱਖਿਆ ਫੋਰਸ ਅਤੇ ਪੁਲਿਸ ਮੌਕੇ ‘ਤੇ ਪੁੱਜ ਗਈ।

ਐਸ.ਐੱਸ.ਐਫ. ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਸਵੇਰੇ ਲਗਭਗ 8 ਵੱਜ ਕੇ 15 ਮਿੰਟ ‘ਤੇ ਹੋਇਆ। ਮੌਕੇ ‘ਤੇ ਹੀ 2 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਇਕ ਹੋਰ ਜ਼ਖਮੀ ਨੇ ਹਸਪਤਾਲ ‘ਚ ਦਮ ਤੋੜ ਦਿੱਤਾ।

ਪੁਲਿਸ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਹਾਦਸੇ ਨੇ ਇੱਕ ਵਾਰ ਫਿਰ ਸਵਾਲ ਖੜੇ ਕਰ ਦਿੱਤੇ ਹਨ ਕਿ ਉੱਚ ਰਫ਼ਤਾਰ, ਭਾਰੀ ਭਰਕਮ ਲੋਡ ਅਤੇ ਲੋੜ ਤੋਂ ਵੱਧ ਲੋਗਾਂ ਨੂੰ ਵਾਹਨ ‘ਚ ਚੜ੍ਹਾਉਣਾ ਕਿਸ ਹੱਦ ਤੱਕ ਖ਼ਤਰਨਾਕ ਸਾਬਤ ਹੋ ਸਕਦਾ ਹੈ।

Vinkmag ad
Share Our Daily Posts

News Desk

Read Previous

ਲਾਂਬੜਾ ‘ਚ ਜ਼ਮੀਨ ਕਬਜ਼ੇ ਦਾ ਵਿਵਾਦ ਗਹਿਰਾਇਆ, ਪੀੜਤ ਪਰਿਵਾਰ ਨੇ ਅਭੀ ਬੱਖਸ਼ੀ ‘ਤੇ ਲਗਾਏ ਗੰਭੀਰ ਦੋਸ਼

Read Next

ਸ਼ਾਹਕੋਟ ਥਾਣੇ ਦੇ ਕਮਰੇ ‘ਚੋਂ ਸੜੀ-ਗਲੀ ਲਾਸ਼ ਮਿਲਣ ਕਾਰਨ ਹੜਕੰਪ – ਮ੍ਰਿਤਕ ਕਬੱਡੀ ਖਿਡਾਰੀ ਸੀ