Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਸ਼ਾਹਕੋਟ ਥਾਣੇ ਦੇ ਕਮਰੇ ‘ਚੋਂ ਸੜੀ-ਗਲੀ ਲਾਸ਼ ਮਿਲਣ ਕਾਰਨ ਹੜਕੰਪ – ਮ੍ਰਿਤਕ ਕਬੱਡੀ ਖਿਡਾਰੀ ਸੀ

ਜਲੰਧਰ : ਕੰਵਲਜੀਤ ਸਿੰਘ ਮੱਕੜ, – ਜਲੰਧਰ ਦੇਹਾਤ ਦੇ ਸ਼ਾਹਕੋਟ ਥਾਣੇ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਥਾਣੇ ਦੀ ਛੱਤ ‘ਤੇ ਬਣੇ ਇੱਕ ਕਮਰੇ ‘ਚੋਂ ਇੱਕ ਨੌਜਵਾਨ ਦੀ ਸੜੀ-ਗਲੀ ਲਾਸ਼ ਮਿਲੀ। ਮ੍ਰਿਤਕ ਦੀ ਪਹਚਾਣ 26 ਸਾਲਾ ਗੁਰਭੇਜ ਸਿੰਘ ਉਰਫ ਭੇਜਾ, ਨਿਵਾਸੀ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਵਜੋਂ ਹੋਈ ਹੈ। ਗੁਰਭੇਜ ਸਿੰਘ ਪਹਿਲਾਂ ਕਬੱਡੀ ਦਾ ਵਧੀਆ ਖਿਡਾਰੀ ਰਹਿ ਚੁੱਕਾ ਸੀ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਸ਼ਾਹਕੋਟ ਥਾਣੇ ‘ਚ ਚਾਹ-ਪਾਣੀ ਪਲਾਣੇ ਦਾ ਕੰਮ ਕਰ ਰਿਹਾ ਸੀ।

ਪਰਿਵਾਰਕ ਮੈਂਬਰਾਂ ਮੁਤਾਬਕ ਗੁਰਭੇਜ ਸਿੰਘ ਸ਼ੁੱਕਰਵਾਰ ਨੂੰ ਹਰ ਰੋਜ਼ ਦੀ ਤਰ੍ਹਾਂ ਥਾਣੇ ਗਿਆ ਸੀ, ਪਰ ਉਸ ਤੋਂ ਬਾਅਦ ਘਰ ਵਾਪਸ ਨਹੀਂ ਲੋਟਿਆ। ਉਹਨਾਂ ਨੇ ਉਸ ਦੀ ਤਲਾਸ਼ ਵੀ ਕੀਤੀ, ਪਰ ਕੋਈ ਅਤਾ-ਪਤਾ ਨਾ ਲੱਗਿਆ।

ਚੌਕਾਉਣ ਵਾਲੀ ਗੱਲ ਇਹ ਰਈ ਕਿ ਤਿੰਨ ਦਿਨ ਤੱਕ ਥਾਣੇ ਦੇ ਕਰਮਚਾਰੀਆਂ ਨੂੰ ਵੀ ਉਸ ਦੀ ਕੋਈ ਖ਼ਬਰ ਨਹੀਂ ਸੀ। ਐਤਵਾਰ ਦੀ ਰਾਤ ਥਾਣੇ ‘ਚ ਅਚਾਨਕ ਆਈ ਤੇਜ਼ ਬਦਬੂ ਤੋਂ ਤੰਗ ਆ ਕੇ ਜਦੋਂ ਪੁਲਿਸ ਕਰਮਚਾਰੀ ਛੱਤ ‘ਤੇ ਗਏ, ਤਾਂ ਉਥੇ ਕਮਰੇ ‘ਚ ਗੁਰਭੇਜ ਸਿੰਘ ਦੀ ਲਾਸ਼ ਮਿਲੀ। ਲਾਸ਼ ਤਿੰਨ ਦਿਨ ਪੁਰਾਣੀ ਹੋਣ ਕਾਰਨ ਪੂਰੀ ਤਰ੍ਹਾਂ ਸੜ ਚੁੱਕੀ ਸੀ।

ਸੂਚਨਾ ਮਿਲਣ ‘ਤੇ ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਕੇ ਨਕੋਦਰ ਦੇ ਸਰਕਾਰੀ ਹਸਪਤਾਲ ‘ਚ ਪੋਸਟਮਾਰਟਮ ਲਈ ਭੇਜਿਆ ਅਤੇ ਬਾਅਦ ‘ਚ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ। ਅੰਤਿਮ ਸੰਸਕਾਰ ਦੌਰਾਨ ਵੱਡੀ ਗਿਣਤੀ ‘ਚ ਪਿੰਡਵਾਸੀ ਤੇ ਪੁਲਿਸ ਕਰਮਚਾਰੀ ਮੌਜੂਦ ਸਨ।

ਸ਼ਾਹਕੋਟ ਡੀ.ਐਸ.ਪੀ. ਓਂਕਾਰ ਸਿੰਘ ਬਰਾ਼ੜ ਨੇ ਦੱਸਿਆ ਕਿ ਜਿਸ ਥਾਂ ਇਹ ਲਾਸ਼ ਮਿਲੀ, ਉੱਥੇ ਆਮ ਤੌਰ ‘ਤੇ ਪੁਲਿਸ ਕਰਮਚਾਰੀ ਨਹੀਂ ਜਾਂਦੇ। ਸ਼ੁਰੂਆਤੀ ਜਾਂਚ ‘ਚ ਇਹ ਆਸ਼ੰਕਾ ਜਤਾਈ ਜਾ ਰਹੀ ਹੈ ਕਿ ਗੁਰਭੇਜ ਸਿੰਘ ਦੀ ਮੌਤ ਕਿਸੇ ਜ਼ਹਿਰੀਲੇ ਕੀੜੇ ਜਾਂ ਹੋਰ ਕਿਸੇ ਚੀਜ਼ ਦੇ ਕਟਣ ਕਾਰਨ ਹੋਈ ਹੋ ਸਕਦੀ ਹੈ। ਮੌਤ ਦੇ ਅਸਲੀ ਕਾਰਣ ਬਾਰੇ ਪੋਸਟਮਾਰਟਮ ਰਿਪੋਰਟ ਆਉਣ ‘ਤੇ ਹੀ ਪੂਰੀ ਸਚਾਈ ਸਾਹਮਣੇ ਆਵੇਗੀ।

Vinkmag ad
Share Our Daily Posts

News Desk

Read Previous

ਫਿਲੌਰ ਨੇੜੇ ਭਿਆਨਕ ਸੜਕ ਹਾਦਸਾ: 3 ਦੀ ਮੌਤ, 3 ਜਖਮੀ – ਟਾਇਲਾਂ ਭਰੀਆਂ ਛੋਟਾ ਹਾਥੀ ਡਿਵਾਈਡਰ ਨਾਲ ਟਕਰਾ ਕੇ ਪਲਟੀਆਂ

Read Next

ਜਲੰਧਰ ‘ਚ 30 ਹਾਈਟੈਕ ਨਾਕੇ ਲਗਾ ਕੇ ਵਾਹਨ ਚਲਾਕਾਂ ‘ਤੇ ਕੀਤੀ ਸਖ਼ਤ ਕਾਰਵਾਈ, ਸੀ.ਪੀ. ਧਨਪਰੀਤ ਕੌਰ ਨੇ ਦਿੱਤੀਆਂ ਸਖ਼ਤ ਹਦਾਇਤਾਂ