Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਜਲੰਧਰ ‘ਚ 30 ਹਾਈਟੈਕ ਨਾਕੇ ਲਗਾ ਕੇ ਵਾਹਨ ਚਲਾਕਾਂ ‘ਤੇ ਕੀਤੀ ਸਖ਼ਤ ਕਾਰਵਾਈ, ਸੀ.ਪੀ. ਧਨਪਰੀਤ ਕੌਰ ਨੇ ਦਿੱਤੀਆਂ ਸਖ਼ਤ ਹਦਾਇਤਾਂ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ:ਸ਼ਹਿਰ ‘ਚ ਵਧ ਰਹੀਆਂ ਅਪਰਾਧਕ ਵਾਰਦਾਤਾਂ ‘ਤੇ ਨਕੇਲ ਕੱਸਣ ਲਈ ਪੁਲਿਸ ਵੱਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ। ਪੁਲਿਸ ਕਮਿਸ਼ਨਰ ਧਨਪਰੀਤ ਕੌਰ ਅਤੇ ਜੁਆਇੰਟ ਸੀ.ਪੀ. ਸੰਦੀਪ ਸ਼ਰਮਾ ਦੀ ਅਗਵਾਈ ਹੇਠ ਜਲੰਧਰ ‘ਚ 30 ਹਾਈਟੈਕ ਨਾਕੇ ਲਗਾਏ ਗਏ। ਇਹ ਨਾਕੇ ਸ਼ਹਿਰ ਦੇ ਪ੍ਰਮੁੱਖ ਐਂਟਰੀ ਪੁਆਇੰਟ ਜਿਵੇਂ ਅੰਬੇਡਕਰ ਚੌਕ, ਸੰਵਿਧਾਨ ਚੌਕ, ਮਾਡਲ ਟਾਊਨ, ਬੀਐਸਐਫ ਚੌਕ ਆਦਿ ‘ਤੇ ਲਗਾਏ ਗਏ।

ਇਸ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਲਾਕਾਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਗਈ। ਅੰਬੇਡਕਰ ਚੌਕ ‘ਤੇ ਬਲੈਕ ਫਿਲਮ, ਹੂਟਰ, ਵੱਡੇ ਸਪੀਕਰ ਵਾਲੀਆਂ ਗੱਡੀਆਂ ਅਤੇ ਬਿਨਾਂ ਹੈਲਮੈਟ ਦੋਪਹੀਆ ਚਲਾਕਾਂ ਦੇ ਚਲਾਨ ਕਟੇ ਗਏ। ਕੁਝ ਚਲਾਕਾਂ ਨੂੰ ਮੁੰਹ ਢੱਕ ਕੇ ਦੋਪਹੀਆ ਚਲਾਉਣ ਕਾਰਨ ਚੇਤਾਵਨੀ ਦੇ ਕੇ ਛੱਡਿਆ ਗਿਆ।

ਇਸ ਦੌਰਾਨ ਇੱਕ ਵਾਹਨ ਚਲਾਕ ਨਾਕੇ ਤੋਂ ਭੱਜਣ ਦੀ ਕੋਸ਼ਿਸ਼ ਕਰਦਾ ਹੋਇਆ ਫਰਾਰ ਹੋ ਗਿਆ, ਜਿਸਨੂੰ ਪੁਲਿਸ ਨੇ ਫੁਰਤੀ ਦਿਖਾਉਂਦੇ ਹੋਏ ਪਿੱਛਾ ਕਰਕੇ ਕਾਬੂ ਕਰ ਲਿਆ ਅਤੇ ਥਾਣੇ ਲੈ ਜਾਇਆ ਗਿਆ।

ਸੀ.ਪੀ. ਧਨਪਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਾਕੇ ਸਿਰਫ ਦਿਨ ਹੀ ਨਹੀਂ, ਸੱਝ ਸਮੇਂ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਕਿਆਂ ‘ਤੇ 16 ਸੀਨੀਅਰ ਅਧਿਕਾਰੀ (ਜੀਓਜ਼) ਨਿਗਰਾਨੀ ਕਰ ਰਹੇ ਹਨ। ਇਹ ਮੁਹਿੰਮ ਸ਼ਾਮ 4:30 ਤੋਂ ਰਾਤ 8:30 ਵਜੇ ਤੱਕ ਚੱਲੇਗੀ। ਇਸ ਦੌਰਾਨ ਕੁਝ ਮੋਬਾਈਲ ਪੈਟ੍ਰੋਲਿੰਗ ਵੀ ਜਾਰੀ ਰਹੇਗੀ।

ਉਨ੍ਹਾਂ ਦੱਸਿਆ ਕਿ ਕੁਝ ਵਾਹਨਾਂ ਤੋਂ ਸ਼ੱਕੀ ਸਮੱਗਰੀ ਵੀ ਬਰਾਮਦ ਹੋਈ ਹੈ ਜਿਸ ਦੀ ਜਾਣਕਾਰੀ ਜਲਦ ਹੀ ਪ੍ਰੈਸ ਵਾਰਤਾ ਰਾਹੀਂ ਦਿੱਤੀ ਜਾਵੇਗੀ। ਸੀ.ਪੀ. ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਵਿਸ਼ੇਸ਼ ਮੁਹਿੰਮ ਵਿੱਚ ਪੁਲਿਸ ਦਾ ਸਾਥ ਦੇਣ।

Vinkmag ad
Share Our Daily Posts

News Desk

Read Previous

ਸ਼ਾਹਕੋਟ ਥਾਣੇ ਦੇ ਕਮਰੇ ‘ਚੋਂ ਸੜੀ-ਗਲੀ ਲਾਸ਼ ਮਿਲਣ ਕਾਰਨ ਹੜਕੰਪ – ਮ੍ਰਿਤਕ ਕਬੱਡੀ ਖਿਡਾਰੀ ਸੀ

Read Next

ਜਲੰਧਰ ਵਿੱਚ ਪੀ.ਆਰ.ਟੀ.ਸੀ, ਪਨਬਸ ਅਤੇ ਪੰਜਾਬ ਨੈਸ਼ਨਲ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ, ਸਰਕਾਰੀ ਨੀਤੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ