Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਜਲੰਧਰ ਵਿੱਚ ਪੀ.ਆਰ.ਟੀ.ਸੀ, ਪਨਬਸ ਅਤੇ ਪੰਜਾਬ ਨੈਸ਼ਨਲ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ, ਸਰਕਾਰੀ ਨੀਤੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਵਿਚ ਅੱਜ ਸਰਕਾਰੀ ਨੀਤੀਆਂ ਖ਼ਿਲਾਫ਼ ਵੱਖ-ਵੱਖ ਸੈਕਟਰਾਂ ਦੇ ਕਰਮਚਾਰੀਆਂ ਨੇ ਹੜਤਾਲ ਕਰਕੇ ਰੋਸ ਪ੍ਰਗਟ ਕੀਤਾ। ਜਿੱਥੇ ਇਕ ਪਾਸੇ ਪੀ.ਆਰ.ਟੀ.ਸੀ ਅਤੇ ਪਨਬਸ ਦੇ ਕੱਚੇ ਕਰਮਚਾਰੀ ਜਲੰਧਰ ਬੱਸ ਸਟੈਂਡ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨੇ ‘ਚ ਬੈਠੇ, ਉੱਥੇ ਹੀ ਦੂਜੇ ਪਾਸੇ ਕੰਪਨੀ ਬਾਗ਼ ਚੌਕ ‘ਚ ਸਥਿਤ ਪੰਜਾਬ ਨੇਸ਼ਨਲ ਬੈਂਕ ਦੇ ਕਰਮਚਾਰੀਆਂ ਨੇ ਵੀ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ।

ਬੈਂਕ ਕਰਮਚਾਰੀਆਂ ਨੇ ਦੱਸਿਆ ਕਿ ਅੱਜ ਸਾਰੇ ਭਾਰਤ ਵਿਚ ਬੈਂਕਾਂ ਵਿਚ ਹੜਤਾਲ ਜਾਰੀ ਹੈ। ਉਨ੍ਹਾਂ ਦੀ ਮੰਗ ਹੈ ਕਿ ਬੈਂਕਾਂ ਵਿਚ ਨਵੀਆਂ ਭਰਤੀਆਂ ਜਲਦੀ ਕੀਤੀਆਂ ਜਾਣ। ਉਨ੍ਹਾਂ ਅਨੁਸਾਰ ਪਿਛਲੇ 2 ਤੋਂ 3 ਸਾਲਾਂ ਵਿਚ ਨਾ ਤਾਂ ਸਬ-ਸਟਾਫ ਅਤੇ ਨਾ ਹੀ ਪਾਰਟ ਟਾਈਮ ਸਟਾਫ ਦੀ ਭਰਤੀ ਹੋਈ ਹੈ, ਜਿਸ ਕਰਕੇ ਕਰਮਚਾਰੀਆਂ ਦੀ ਤਰੱਕੀ ਲੰਮੇ ਸਮੇਂ ਤੋਂ ਰੁਕੀ ਹੋਈ ਹੈ।

ਦੂਜੀ ਮੱਖ ਮੰਗ ਹੈ ਕਿ 2010 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਵਾਪਸ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਕਰਮਚਾਰੀਆਂ ਲਈ ਗ਼ੈਰ-ਨਿਰਪੱਖ ਹੈ। ਤੀਜੀ ਵੱਡੀ ਮੰਗ ਹੈ ਕਿ ਸਰਕਾਰ ਵੱਲੋਂ ਕਰਮਚਾਰੀਆਂ ਦੇ ਸ਼ੇਅਰ ਨਾ ਵੇਚੇ ਜਾਣ ਅਤੇ ਬੈਂਕਾਂ ਨੂੰ ਪ੍ਰਾਈਵੇਟ ਨਾ ਕੀਤਾ ਜਾਵੇ।

ਬੈਂਕ ਕਰਮਚਾਰੀਆਂ ਨੇ ਆਰੋਪ ਲਾਇਆ ਕਿ ਸਰਕਾਰ ਵੱਡੇ ਕਾਰੋਬਾਰੀਆਂ ਦੇ ਲੋਨ ਮਾਫ ਕਰਕੇ ਉਨ੍ਹਾਂ ਨੂੰ ਫ਼ਾਇਦਾ ਪਹੁੰਚਾ ਰਹੀ ਹੈ, ਪਰ ਕਰਮਚਾਰੀਆਂ ਦੀਆਂ ਬੁਨਿਆਦੀ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਦੱਸਿਆ ਕਿ ਅੱਜ ਦੇਸ਼ ਭਰ ਵਿਚ 25 ਹਜ਼ਾਰ ਕਰੋੜ ਰੁਪਏ ਤੱਕ ਦੀ ਆਰਥਿਕ ਸਰਗਰਮੀ ਵਾਲੇ ਵੱਖ-ਵੱਖ ਸੈਕਟਰਾਂ ਦੇ ਕਰੀਬ 10 ਲੱਖ ਤੋਂ ਵੱਧ ਕਰਮਚਾਰੀ ਹੜਤਾਲ ‘ਚ ਸ਼ਾਮਿਲ ਹਨ।

ਹੜਤਾਲੀ ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਨਹੀਂ ਮੰਨਿਆ ਤਾਂ ਅੱਗਾਮੀ ਦਿਨਾਂ ਵਿਚ ਰੋਸ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਹੋਈ ਹੜਤਾਲ ਦੌਰਾਨ ਸਰਕਾਰ ਵੱਲੋਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਉਨ੍ਹਾਂ ‘ਚੋਂ ਕਿਸੇ ਵੀ ਮੰਗ ਨੂੰ ਲਾਗੂ ਨਹੀਂ ਕੀਤਾ ਗਿਆ।

Vinkmag ad
Share Our Daily Posts

News Desk

Read Previous

ਜਲੰਧਰ ‘ਚ 30 ਹਾਈਟੈਕ ਨਾਕੇ ਲਗਾ ਕੇ ਵਾਹਨ ਚਲਾਕਾਂ ‘ਤੇ ਕੀਤੀ ਸਖ਼ਤ ਕਾਰਵਾਈ, ਸੀ.ਪੀ. ਧਨਪਰੀਤ ਕੌਰ ਨੇ ਦਿੱਤੀਆਂ ਸਖ਼ਤ ਹਦਾਇਤਾਂ

Read Next

ESIC ਹਸਪਤਾਲ ‘ਚ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਦੀ ਅਚਾਨਕ ਰੇਡ, ਸਹੂਲਤਾਂ ਦਾ ਲਿਆ ਜਾਇਜ਼ਾ