Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ESIC ਹਸਪਤਾਲ ‘ਚ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਦੀ ਅਚਾਨਕ ਰੇਡ, ਸਹੂਲਤਾਂ ਦਾ ਲਿਆ ਜਾਇਜ਼ਾ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਮਹਾਨਗਰ ਵਿੱਚ ਸਥਿਤ ਈਐਸਆਈਸੀ (Employees’ State Insurance Corporation) ਹਸਪਤਾਲ ‘ਚ ਅਚਾਨਕ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਦੌਰਾ ਕੀਤਾ। ਉਨ੍ਹਾਂ ਦੀ ਆਚਾਨਕ ਫੇਰੀ ਨਾਲ ਹਸਪਤਾਲ ਦੇ ਡਾਕਟਰਾਂ ਅਤੇ ਹੋਰ ਸਟਾਫ ਵਿੱਚ ਹੜਕੰਪ ਮੱਚ ਗਿਆ।

ਦੌਰੇ ਦੌਰਾਨ ਮੰਤਰੀ ਨੇ ਹਸਪਤਾਲ ਵਿੱਚ ਪਾਈਆਂ ਜਾ ਰਹੀਆਂ ਕੰਮੀਆਂ ਨੂੰ ਲੈ ਕੇ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਉਥੇ ਭਰਤੀ ਮਰੀਜ਼ਾਂ ਦੀ ਵੀ ਖੇਰ ਖ਼ਬਰ ਲਿਤੀ। ਉਨ੍ਹਾਂ ਨੇ ਕਿਹਾ ਕਿ ਜਿਹੜੇ ਮਰੀਜ਼ ਗੰਭੀਰ ਹਾਲਤ ਵਿੱਚ ਹੁੰਦੇ ਹਨ, ਉਨ੍ਹਾਂ ਨੂੰ ਹੋਰ ਵੱਡੇ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਜਾਂਦਾ ਹੈ, ਤਾਂ ਜੋ ਉਨ੍ਹਾਂ ਦਾ ਸਹੀ ਢੰਗ ਨਾਲ ਇਲਾਜ ਹੋ ਸਕੇ।

ਮੰਤਰੀ ਨੇ ਹਸਪਤਾਲ ਵਿੱਚ ਮੌਜੂਦ MS ਵੰਦਨਾ ਨਾਲ ਵੀ ਵਿਸਥਾਰ ਵਿੱਚ ਗੱਲਬਾਤ ਕੀਤੀ ਅਤੇ ਈਐਸਆਈ ਕਾਰਡ ਧਾਰਕ ਮਰੀਜ਼ਾਂ ਨੂੰ ਇੱਥੇ ਇਲਾਜ ਲਈ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੋ ਮਰੀਜ਼ ਇੱਥੇ ਇਲਾਜ ਨਹੀਂ ਕਰਵਾ ਸਕਦੇ, ਉਨ੍ਹਾਂ ਨੂੰ ਹੋਰ ਸਰਕਾਰੀ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਂਦਾ ਹੈ, ਜਿੱਥੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ, ਕੈਬਿਨੇਟ ਮੰਤਰੀ ਨੇ ਕਿਹਾ ਕਿ ਆਪ ਆਗੂ ਅਰਵਿੰਦ ਕੇਜਰੀਵਾਲ ਸਿਹਤ ਦੇ ਮਾਮਲਿਆਂ ਵਿੱਚ ਕਾਫੀ ਗੰਭੀਰ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ ਵਿੱਚ ਪੰਜਾਬ ਵਾਸੀਆਂ ਲਈ 10 ਲੱਖ ਰੁਪਏ ਦੀ ਮੁਫ਼ਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ। ਇਹ ਪੰਜਾਬ ਸਰਕਾਰ ਦੀ ਵੱਡੀ ਉਪਲਬਧੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਸਰ ਮਰੀਜ਼ਾਂ ਨੂੰ ਇਲਾਜ ਲਈ ਆਪਣੇ ਘਰ ਦੀ ਜਮਾ ਪੂੰਜੀ ਵੇਚਣੀ ਪੈਂਦੀ ਸੀ ਜਾਂ ਲੋਨ ਲੈਣਾ ਪੈਂਦਾ ਸੀ। ਪਰ ਹੁਣ ਇਸ ਨਵੀਨ ਯੋਜਨਾ ਰਾਹੀਂ ਮਰੀਜ਼ਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਉਪਲੱਬਧ ਕਰਵਾਈਆਂ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਆਮ ਤੌਰ ‘ਤੇ ਜਦੋਂ ਕਿਸੇ ਮਰੀਜ਼ ਨੂੰ ਪ੍ਰਾਈਵੇਟ ਹਸਪਤਾਲ ਲਿਆਂਦਾ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੂੰ 10 ਹਜ਼ਾਰ ਰੁਪਏ ਜਾਂ ਵੱਧ ਦੀ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ ਜਾਂਦਾ ਹੈ। ਇਹ ਰਕਮ ਕਈ ਵਾਰੀ ਮਰੀਜ਼ ਦੇ ਪਰਿਵਾਰ ਦੀ ਸੰਪੂਰਨ ਬਚਤ ਨੂੰ ਖਤਮ ਕਰ ਦਿੰਦੀ ਹੈ।

ਅੰਤ ਵਿੱਚ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਹੁਣ ਬਿਹਤਰੀਨ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਕੋਈ ਵੀ ਮਰੀਜ਼ ਇਲਾਜ਼ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਉਨ੍ਹਾਂ ਨੂੰ ਮੁਫ਼ਤ ਅਤੇ ਉੱਚ ਦਰਜ਼ੇ ਦਾ ਇਲਾਜ਼ ਉਪਲੱਬਧ ਹੋ ਸਕੇ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਪੀ.ਆਰ.ਟੀ.ਸੀ, ਪਨਬਸ ਅਤੇ ਪੰਜਾਬ ਨੈਸ਼ਨਲ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ, ਸਰਕਾਰੀ ਨੀਤੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ

Read Next

ਐੱਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਡੰਕੀ ਮਾਮਲੇ ‘ਚ ਵੱਡੀ ਕਾਰਵਾਈ: ਪੰਜਾਬ-ਹਰਿਆਣਾ ਦੇ 11 ਥਾਵਾਂ ‘ਤੇ ਛਾਪੇਮਾਰੀ