Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਐੱਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਡੰਕੀ ਮਾਮਲੇ ‘ਚ ਵੱਡੀ ਕਾਰਵਾਈ: ਪੰਜਾਬ-ਹਰਿਆਣਾ ਦੇ 11 ਥਾਵਾਂ ‘ਤੇ ਛਾਪੇਮਾਰੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ :ਫਰਵਰੀ 2025 ਵਿੱਚ ਅਮਰੀਕਾ ਤੋਂ ਕੱਢੀ ਗਏ ਗੈਰਕਾਨੂੰਨੀ ਪਰਵਾਸੀਆਂ ਨਾਲ ਜੁੜੇ ‘ਡੰਕੀ ਰੂਟ ਮਾਮਲੇ’ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਜਲੰਧਰ ਜੋਨਲ ਦਫ਼ਤਰ ਦੀ ਟੀਮ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲਿਆਂ ਵਿੱਚ ਵੱਡੀ ਕਾਰਵਾਈ ਕੀਤੀ ਗਈ।

ਇਹ ਛਾਪੇ ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਗਾ, ਅੰਬਾਲਾ, ਕੁਰੂਕਸ਼ੇਤਰ ਅਤੇ ਕਰਨਾਲ ਵਿੱਚ 11 ਥਾਵਾਂ ‘ਤੇ ਮਾਰੇ ਗਏ ਹਨ। ਈ.ਡੀ. ਨੇ ਇਹ ਜਾਂਚ ਧਨ ਸ਼ੋਧਨ ਨਿਵਾਰਣ ਕਾਨੂੰਨ (PMLA) ਦੇ ਤਹਿਤ ਸ਼ੁਰੂ ਕੀਤੀ ਸੀ, ਜੋ ਕਿ ਪੰਜਾਬ ਅਤੇ ਹਰਿਆਣਾ ਵਿੱਚ ਰਜਿਸਟਰ ਕੀਤੀਆਂ ਗਈਆਂ 17 ਐਫ.ਆਈ.ਆਰਜ਼ ‘ਤੇ ਅਧਾਰਿਤ ਹੈ। ਇਨ੍ਹਾਂ ਐਫ.ਆਈ.ਆਰਜ਼ ਵਿੱਚ ਟਰੈਵਲ/ਵੀਜ਼ਾ ਏਜੰਟਾਂ ਅਤੇ ਦਲਾਲਾਂ ਵਿਰੁੱਧ ਠੱਗੀ ਦੇ ਦੋਸ਼ ਲਾਏ ਗਏ ਸਨ।

ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਇਨ੍ਹਾਂ ਏਜੰਟਾਂ ਨੇ ਵਿਦੇਸ਼ ਜਾਣ ਦੀ ਖਾਹਿਸ਼ ਰੱਖਣ ਵਾਲੇ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾਇਆ। ਇਨ੍ਹਾਂ ਲੋਕਾਂ ਨੂੰ ਕਾਨੂੰਨੀ ਢੰਗ ਨਾਲ ਅਮਰੀਕਾ ਭੇਜਣ ਦੇ ਝੂਠੇ ਦਾਅਵੇ ਕੀਤੇ ਗਏ ਅਤੇ ਉਨ੍ਹਾਂ ਤੋਂ ਪ੍ਰਤੀ ਵਿਅਕਤੀ 45 ਤੋਂ 50 ਲੱਖ ਰੁਪਏ ਤੱਕ ਦੀ ਵੱਡੀ ਰਕਮ ਵਸੂਲ ਕੀਤੀ ਗਈ।

ਪਰ ਅਸਲ ‘ਚ ਇਹ ਮਾਸੂਮ ਲੋਕਾਂ ਨੂੰ ਡੰਕੀਆਂ (ਡੌਂਕਰ) ਅਤੇ ਮਾਫੀਆ ਦੇ ਰਾਹੀਂ ਖ਼ਤਰਨਾਕ ਅਤੇ ਜੰਗਲੀ ਰੂਟਾਂ ਰਾਹੀਂ ਗੈਰਕਾਨੂੰਨੀ ਢੰਗ ਨਾਲ ਕਈ ਦੇਸ਼ਾਂ ਦੀਆਂ ਸਰਹੱਦਾਂ ਪਾਰ ਕਰਵਾਈਆਂ ਜਾਂਦੀਆਂ ਸਨ।

ਇਸ ਦੇ ਨਾਲ ਨਾਲ, ਇਹ ਏਜੰਟ ਡੌਂਕਰਾਂ ਅਤੇ ਮਾਫੀਆ ਨਾਲ ਮਿਲ ਕੇ ਇਨ੍ਹਾਂ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਐਸੀ ਖਤਰਨਾਕ ਸਥਿਤੀ ਪੈਦਾ ਕਰਦੇ ਸਨ ਕਿ ਉਹਨਾਂ ਨੂੰ ਹੋਰ ਵੱਧ ਰਕਮ ਦੇਣ ਲਈ ਮਜਬੂਰ ਕੀਤਾ ਜਾਂਦਾ ਸੀ।

ਈ.ਡੀ. ਵੱਲੋਂ ਕੁਝ ਨਿਕਾਲੇ ਗਏ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਕਈ ਸ਼ੱਕੀ ਨਾਵਾਂ ਦਾ ਪਤਾ ਲੱਗਾ ਹੈ। ਇਨ੍ਹਾਂ ਹੀ ਸ਼ੱਕੀ ਲੋਕਾਂ ਦੇ ਸਬੰਧਤ ਥਾਵਾਂ ‘ਤੇ ਅੱਜ ਦੀ ਕਾਰਵਾਈ ਹੋਈ।

ਇਹ ਮਾਮਲਾ ਹੁਣ ਗੰਭੀਰ ਰੂਪ ਧਾਰਨ ਕਰ ਚੁੱਕਾ ਹੈ ਅਤੇ ਈ.ਡੀ. ਵੱਲੋਂ ਹਾਲੇ ਵੀ ਜਾਂਚ ਜਾਰੀ ਹੈ। ਇਹ ਉਮੀਦ ਜਤਾਈ ਜਾ ਰਹੀ ਹੈ ਕਿ ਨਜਦੀਕ ਭਵਿੱਖ ਵਿੱਚ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।

Vinkmag ad
Share Our Daily Posts

News Desk

Read Previous

ESIC ਹਸਪਤਾਲ ‘ਚ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਦੀ ਅਚਾਨਕ ਰੇਡ, ਸਹੂਲਤਾਂ ਦਾ ਲਿਆ ਜਾਇਜ਼ਾ

Read Next

ਅਦਮਪੁਰ ਤੋਂ ਐਮਸਟਰਡਮ ਤੇ ਮੈਨਚੈਸਟਰ ਲਈ ਉਡਾਣਾਂ ਸ਼ੁਰੂ, ਦੋਆਬਾ ਦੇ ਲੋਕਾਂ ਲਈ ਵੱਡੀ ਖ਼ੁਸ਼ਖਬਰੀ