Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਨੂਰਮਹਿਲ ‘ਚ ਗੁਰੂ ਪੂਰਨਿਮਾ ਸਮਾਗਮ: ਹਰਿਆਣਾ ਦੇ ਮੁੱਖ ਮੰਤਰੀ ਨਾਯਬ ਸੈਣੀ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਵਿਸ਼ੇਸ਼ ਹਾਜ਼ਰੀ

ਜਲੰਧਰ : ਕੰਵਲਜੀਤ ਸਿੰਘ ਮੱਕੜ — ਗੁਰੂ ਪੂਰਨਿਮਾ ਦੇ ਪਵਿੱਤਰ ਅਵਸਰ ‘ਤੇ ਨੂਰਮਹਿਲ ਸਥਿਤ ਦਿਵਯਾ ਜੋਤੀ ਜਾਗ੍ਰਿਤੀ ਸੰਸਥਾਨ ਵਿਚ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਯਬ ਸਿੰਘ ਸੈਣੀ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਤੇ ਕਈ ਹੋਰ ਸੀਨੀਅਰ ਭਾਜਪਾ ਨੇਤਾ ਵੀ ਸਮਾਗਮ ਵਿੱਚ ਮੌਜੂਦ ਰਹੇ।

ਦਿਵ੍ਯ ਜੋਤੀ ਜਾਗ੍ਰਿਤੀ ਸੰਸਥਾਨ ਦੇ ਗੁਰੂ ਪੂਰਨਿਮਾ ਸਮਾਰੋਹ ਵਿਚ ਸ਼ਾਮਿਲ ਹੋਣ ਤੋਂ ਬਾਅਦ, ਮੁੱਖ ਮੰਤਰੀ ਸੈਣੀ ਦੁਪਿਹਰ 3:30 ਵਜੇ ਸਵਾਮੀ ਮੋਹਨਦਾਸ ਆਸ਼ਰਮ ਵੀ ਪਹੁੰਚੇ, ਜਿੱਥੇ ਚੱਲ ਰਹੇ ਸਮਾਗਮ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, “ਗੁਰੂ ਪੂਰਨਿਮਾ ਉਤੇ ਗੁਰੂ ਦੀ ਪੂਜਾ ਕਰਨੀ ਚਾਹੀਦੀ ਹੈ, ਪਰ ਇਨ੍ਹਾਂ ਪਲਾਂ ਦੌਰਾਨ ਇੱਕ ਸੰਕਲਪ ਵੀ ਲੈਣਾ ਚਾਹੀਦਾ ਹੈ ਕਿ ਹਰ ਵਿਅਕਤੀ ਆਪਣੇ ਗੁਰੂ ਦੇ ਨਾਂ ‘ਤੇ ਇਕ ਰੁੱਖ ਲਗਾਏ ਤਾਂ ਜੋ ਵਾਤਾਵਰਨ ਸ਼ੁੱਧ ਹੋ ਸਕੇ। ਇਹੀ ਨੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਹੈ।”

ਹਾਲਾਂਕਿ ਜਦ ਮੀਡੀਆ ਨੇ ਉਨ੍ਹਾਂ ਤੋਂ ਐਸ.ਵਾਈ.ਐੱਲ. ਵਿਵਾਦ ਅਤੇ ਹਰਿਆਣਾ ਵਿੱਚ ਹੋਈ ਸਕੂਲ ਪ੍ਰਿੰਸਪਲ ਦੀ ਹੱਤਿਆ ਬਾਰੇ ਸਵਾਲ ਪੁੱਛਣੇ ਚਾਹੇ ਤਾਂ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ ਅਤੇ ਚੁੱਪੀ ਸਾਧਦੇ ਹੋਏ ਮੌਕੇ ਤੋਂ ਰਵਾਨਾ ਹੋ ਗਏ।

ਇਸ ਦੌਰਾਨ ਰਵਨੀਤ ਬਿੱਟੂ ਨੇ ਵੀ ਗੁਰੂ ਪੂਰਨਿਮਾ ਦੀ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਅੱਜ ਨੂਰਮਹਿਲ ਵਿਚ ਦਿਵਯਾ ਜੋਤੀ ਸੰਸਥਾਨ ‘ਤੇ ਭਾਰੀ ਭੀੜ ਇਕੱਠੀ ਹੋਈ। “ਲੋਕਾਂ ਦੇ ਰੂਹਾਣੀ ਜੋਸ਼ ਨੂੰ ਦੇਖ ਕੇ ਮੈਂ ਹੈਰਾਨ ਹੋ ਗਿਆ ਹਾਂ। ਅੱਜ ਸਾਰੇ ਇਥੇ ਆ ਕੇ ਗੁਰੂ ਦੇ ਰੰਗ ਵਿਚ ਰੰਗ ਗਏ ਹਨ। ਅਸੀਂ ਅਰਦਾਸ ਕੀਤੀ ਕਿ ਪੰਜਾਬ ਰੰਗਲਾ ਪੰਜਾਬ ਬਣੇ,” ਉਨ੍ਹਾਂ ਨੇ ਕਿਹਾ।

ਬਿੱਟੂ ਨੇ ਇਹ ਵੀ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਵੀ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਸਮਾਗਮ ਵਿਚ ਪੰਜਾਬ ਤੇ ਹਰਿਆਣਾ ਤੋਂ ਆਈ ਸੰਗਤ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਤੇ ਗੁਰੂ ਦੇ ਚਰਨਾਂ ਵਿਚ ਨਤਮਸਤਿਕ ਹੋਏ।

Vinkmag ad
Share Our Daily Posts

News Desk

Read Previous

ਅਦਮਪੁਰ ਤੋਂ ਐਮਸਟਰਡਮ ਤੇ ਮੈਨਚੈਸਟਰ ਲਈ ਉਡਾਣਾਂ ਸ਼ੁਰੂ, ਦੋਆਬਾ ਦੇ ਲੋਕਾਂ ਲਈ ਵੱਡੀ ਖ਼ੁਸ਼ਖਬਰੀ

Read Next

ਪੰਜਾਬ ਚੌਕਬਾਲ ਐਸੋਸੀਏਸ਼ਨ ਦੀ ਜਰਨਲ ਬੌਡੀ ਮੀਟਿੰਗ ‘ਚ ਨਵੀਂ ਕਾਰਜਕਾਰਣੀ ਦੀ ਚੋਣ ADGP ਸ੍ਰੀ ਐਮ.ਐਫ.ਫਾਰੂਕੀ IPS ਪ੍ਰਧਾਨ, ਡਾ. ਰਸ਼ਮੀ ਵਿਜ ਜਨਰਲ ਸਕੱਤਰੀ ਚੁਣੇ ਗਏ