Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਭਾਖੜੀਆਣਾ ‘ਚ ਦੋ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਬਾਰੀ, ਇਕ ਗੰਭੀਰ ਜ਼ਖ਼ਮੀ

ਜਲੰਧਰ/ਫਗਵਾਡਾ; ਕੰਵਲਜੀਤ ਸਿੰਘ ਮੱਕੜ – ਫਗਵਾਡਾ ਦੇ ਨੇੜਲੇ ਪਿੰਡ ਭਾਖੜੀਆਣਾ ‘ਚ ਅੱਜ ਸਵੇਰੇ ਇਕ ਵਿਅਕਤੀ ‘ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਪੀੜਤ ਵਿਅਕਤੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ, ਜਿਸਨੂੰ ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਸਿਵਲ ਹਸਪਤਾਲ ਫਗਵਾਡਾ ‘ਚ ਦਾਖਲ ਕਰਵਾਇਆ ਗਿਆ।

ਜ਼ਖ਼ਮੀ ਵਿਅਕਤੀ ਪਰਮਜੀਤ ਸਿੰਘ ਵਾਸੀ ਭਾਖੜੀਆਣਾ ਦੇ ਸਾਥੀ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਸਰਪੰਚ ਦੇ ਘਰ ਤੋਂ ਨਿਕਲ ਕੇ ਪੰਚ ਦੇ ਘਰ ਵੱਲ ਜਾ ਰਹੇ ਸਨ ਕਿ ਜਦ ਉਹ ਘਰ ਦੇ ਗੇਟ ਕੋਲ ਪਹੁੰਚੇ ਤਾਂ ਮੋਟਰਸਾਈਕਲ ‘ਤੇ ਆਏ ਦੋ ਬਦਮਾਸ਼ਾਂ ਨੇ ਉਨ੍ਹਾਂ ਉੱਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ‘ਚੋਂ ਇਕ ਗੋਲੀ ਪਰਮਜੀਤ ਦੀ ਸੱਜੀ ਟੰਗ ‘ਤੇ ਲੱਗੀ ਜਿਸ ਕਾਰਨ ਉਹ ਥੱਲੇ ਡਿੱਗ ਪਏ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਪੀੜਤ ਪਰਮਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਪਰਿਵਾਰਕ ਜ਼ਮੀਨੀ ਵਿਵਾਦ ਚੱਲ ਰਿਹਾ ਹੈ ਤੇ ਉਸਨੂੰ ਸ਼ੱਕ ਹੈ ਕਿ ਉਸ ਉੱਤੇ ਹਮਲਾ ਉਸ ਦੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਕਰਵਾਇਆਂ ਗਿਆ ਹੈ। ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਪਰਮਜੀਤ ਨੂੰ ਹਾਇਰ ਸੈਂਟਰ ਰੈਫਰ ਕਰ ਦਿੱਤਾ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਰੂਪਿੰਦਰ ਕੌਰ ਭੱਟੀ ਨੇ ਕਿਹਾ ਕਿ ਅਣਪਛਾਤੇ ਹਮਲਾਵਰਾਂ ਖਿਲਾਫ ਕੇਸ ਦਰਜ਼ ਕਰ ਲਿਆ ਗਿਆ ਹੈ ਤੇ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਉਨ੍ਹਾਂ ਦੀ ਪਛਾਂਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੂੰ ਜਲਦੀ ਹੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਉਮੀਦ ਹੈ।

Vinkmag ad
Share Our Daily Posts

News Desk

Read Previous

ਪੰਜਾਬ ਚੌਕਬਾਲ ਐਸੋਸੀਏਸ਼ਨ ਦੀ ਜਰਨਲ ਬੌਡੀ ਮੀਟਿੰਗ ‘ਚ ਨਵੀਂ ਕਾਰਜਕਾਰਣੀ ਦੀ ਚੋਣ ADGP ਸ੍ਰੀ ਐਮ.ਐਫ.ਫਾਰੂਕੀ IPS ਪ੍ਰਧਾਨ, ਡਾ. ਰਸ਼ਮੀ ਵਿਜ ਜਨਰਲ ਸਕੱਤਰੀ ਚੁਣੇ ਗਏ

Read Next

ਜਲੰਧਰ ਵਿੱਚ ਖਾਲੀ ਪਲਾਟਾਂ ‘ਚ ਪਿਆ ਕੁੱਬਾ ਹਟਾਉਣ ਲਈ ਪ੍ਰਸ਼ਾਸਨ ਸਖ਼ਤ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੱਡੀ ਕਾਰਵਾਈ