Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਜਲੰਧਰ ‘ਚ ਬੀਬੀ ਜਗੀਰ ਕੌਰ ਦੀ ਪ੍ਰੈਸ ਵਾਰਤਾ: ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਮਾਮਲਿਆਂ ‘ਤੇ ਉਠਾਏ ਸਵਾਲ, ਵਿਸ਼ੇਸ਼ ਜਨਰਲ ਇਜਲਾਸ ਬੁਲਾਉਣ ਦੀ ਮੰਗ

ਜਲੰਧਰ : ਕੰਵਲਜੀਤ ਸਿੰਘ ਮੱਕੜ – ਹੋਟਲ ਮੇਰਿਟਨ ਜਲੰਧਰ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪੰਥਕ ਮਸਲਿਆਂ ਨੂੰ ਲੈ ਕੇ ਇਕ ਪ੍ਰੈਸ ਵਾਰਤਾ ਕੀਤੀ ਗਈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਐਸ.ਜੀ.ਪੀ.ਸੀ. ਸਿੱਖ ਕੌਮ ਦੀ ਇੱਕ ਮਹਾਨ ਜਥੇਬੰਦੀ ਹੈ ਜੋ ਸਾਡੇ ਵੱਡਿਆਂ ਦੇ ਬਲੇਦਾਨਾਂ ਦੀ ਦੈਨ ਹੈ ਅਤੇ ਇਸ ਨੂੰ ਸਿੱਖ ਪਾਰਲਿਮੈਂਟ ਆਖਿਆ ਜਾਂਦਾ ਹੈ। ਐਸੇ ਵਿੱਚ ਜਦੋਂ ਕੌਮ ਕਿਸੇ ਦੁਵਿਧਾ ਜਾਂ ਸੰਕਟ ਵਿੱਚ ਹੋਵੇ ਤਾਂ ਇਹ ਸਿੱਖ ਪਾਰਲਿਮੈਂਟ ਦਾ ਫ਼ਰਜ ਬਣਦਾ ਹੈ ਕਿ ਉਹ ਹੱਲ ਕੱਢੇ।

ਉਨ੍ਹਾਂ ਦੱਸਿਆ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੋ ਫੈਸਲੇ ਆਏ, ਉਨ੍ਹਾਂ ਤੋਂ ਉਮੀਦ ਸੀ ਕਿ ਸ਼੍ਰੋਮਣੀ ਅਕਾਲੀ ਦਲ ਇਕਠਾ ਹੋਵੇਗਾ ਅਤੇ ਐਸ.ਜੀ.ਪੀ.ਸੀ. ਦੇ ਚੋਣ ਹੋਣਗੇ। ਪਰ ਦੁਖ ਦੀ ਗੱਲ ਹੈ ਕਿ ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਅਸਤੀਫਾ ਦੇ ਦਿੱਤਾ ਅਤੇ ਲੀਡਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਚੁਣੌਤੀ ਦਿੱਤੀ ਗਈ, ਜੋ ਕਿ ਬਹੁਤ ਵੱਡਾ ਸਿਧਾਂਤਕ ਨੁਕਸਾਨ ਸੀ।

ਉਨ੍ਹਾਂ ਆਰੋਪ ਲਾਏ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਦੀ ਗੈਰਹਾਜ਼ਰੀ ਵਿੱਚ, ਸਿਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਬਿਨਾ ਕਿਸੇ ਨਿਯਮ ਅਤੇ ਮਰਿਆਦਾ ਦੇ, ਗੈਰਸਿਧਾਂਤਕ ਢੰਗ ਨਾਲ ਸਿੰਘ ਸਾਹਿਬਾਨਾਂ ਨੂੰ ਬਰਖਾਸਤ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਅਸ਼ਲੀਲ ਭਾਸ਼ਾ ਦੀ ਵਰਤੋਂ ਹੋਈ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕਮੇਟੀ ਦੇ 42 ਮੈਂਬਰਾਂ ਨੇ ਲਿਖਤੀ ਤੌਰ ‘ਤੇ ਮਤਾ ਪੇਸ਼ ਕਰਕੇ ਮੰਗ ਕੀਤੀ ਕਿ ਇਸ ਮਾਮਲੇ ‘ਤੇ ਵਿਚਾਰ-ਵਟਾਂਦਰਾ ਹੋਵੇ ਅਤੇ ਜੋ ਮਤੇ ਨਿਯਮਾਂ ਦੇ ਉਲਟ ਪਾਸ ਕੀਤੇ ਗਏ ਹਨ, ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਧਾਨ ਨਿਯਮਾਂ ਨੂੰ ਮੰਨਣ ਦੀ ਬਜਾਏ ਉਨ੍ਹਾਂ ਨੂੰ ਹੀ ਜ਼ਲੀਲ ਕਰ ਰਿਹਾ ਹੈ।

ਐਸ.ਜੀ.ਪੀ.ਸੀ. ਐਕਟ ਮੁਤਾਬਕ ਜੇਕਰ ਕਿਸੇ ਮਤੇ ਨੂੰ ਮਨਜ਼ੂਰ ਨਾ ਕੀਤਾ ਜਾਵੇ ਤਾਂ ਖਾਸ ਜਨਰਲ ਇਜਲਾਸ ਬੁਲਾਇਆ ਜਾ ਸਕਦਾ ਹੈ, ਜਿਸ ਲਈ 3 ਮਹੀਨੇ ਦੀ ਸਮਾਂ-ਸੀਮਾ ਹੁੰਦੀ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ 10 ਮੈਂਬਰ ਇਕੱਠੇ ਹੋ ਕੇ ਖਾਸ ਜਨਰਲ ਇਜਲਾਸ ਦੀ ਮੰਗ ਕਰ ਸਕਦੇ ਹਨ, ਜਿਸ ਵਿੱਚ ਘੱਟੋ-ਘੱਟ 30 ਮੈਂਬਰਾਂ ਦੀ ਹਾਜ਼ਰੀ ਲਾਜ਼ਮੀ ਹੈ।

ਉਨ੍ਹਾਂ ਆਖਿਆ ਕਿ ਅੱਜ ਸਾਰੇ ਸਿੱਖ ਮੈਂਬਰ ਦੁਬਾਰਾ ਕੌਮ ਨੂੰ ਜੋੜਨ ਲਈ ਇਕੱਠੇ ਹੋਏ ਹਨ ਅਤੇ ਮੰਗ ਕਰ ਰਹੇ ਹਨ ਕਿ ਵਿਸ਼ੇਸ਼ ਜਨਰਲ ਇਜਲਾਸ ਤੁਰੰਤ ਬੁਲਾਇਆ ਜਾਵੇ। ਜਿਵੇਂ ਕਿ ਪਹਿਲਾਂ ਹਰਿਆਣਾ ਕਮੇਟੀ ਮਾਮਲੇ ਦੌਰਾਨ ਵੀ ਇਹ ਇਜਲਾਸ ਬੁਲਾਇਆ ਗਿਆ ਸੀ।

ਅੰਤ ਵਿੱਚ, ਬੀਬੀ ਜਗੀਰ ਕੌਰ ਨੇ ਬਿਕਰਮਜੀਤ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਮਾਮਲੇ ‘ਤੇ ਕਿਹਾ ਕਿ ਜੇਕਰ ਉਨ੍ਹਾਂ ਤੋਂ ਕੋਈ ਗਲਤੀ ਹੋਈ ਹੈ ਤਾਂ ਸਜ਼ਾ ਮਿਲਣੀ ਚਾਹੀਦੀ ਹੈ, ਪਰ ਜੇਕਰ ਰਾਜਨੀਤਿਕ ਵਿਰੋਧ ਦੇ ਆਧਾਰ ‘ਤੇ ਕਾਰਵਾਈ ਹੋਈ ਹੈ ਤਾਂ ਇਹ ਨਿੰਦਾ ਯੋਗ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਔਰਤ ਦੀ ਮੌਤ ਦੀ ਚੁਕਾਉਣ ਵਾਲੀ ਘਟਨਾ: ਸ਼ੰਕਰ ਗਾਰਡਨ ‘ਚ 18 ਸਾਲਾ ਪ੍ਰਵਾਸੀ ਨੌਜਵਾਨ ਲ ਨੜਕੀ ਨੇ ਕੀਤੀ ਆਤਮਹੱਤਿਆ ਕੀਤੀ

Read Next

ਭਾਰਗਵ ਕੈਂਪ ‘ਚ ਖੂਨੀ ਝਗੜਾ: 21 ਸਾਲਾ ਨੌਜਵਾਨ ਦੀ ਛਾਤੀ ‘ਚ ਵਾਰ ਕਰਕੇ ਹੱਤਿਆ, ਦੋ ਗਿਰਫ਼ਤਾਰ, ਇੱਕ ਫਰਾਰ ਰਾਤ 11.30 ਵਜੇ ਹੋਈ ਘਟਨਾ, 5 ਘੰਟਿਆਂ ‘ਚ ਪੁਲਿਸ ਨੇ ਮਾਮਲਾ ਕੀਤਾ ਸਲਝਾਉਣ ਦਾ ਦਾਅਵਾ