Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

SGPC ਨੂੰ ਮਿਲੀਆਂ ਧਮਕੀ ਭਰੀਆਂ 5 ਈ-ਮੇਲ, CM ਮਾਨ ਤੇ ਗੁਰਜੀਤ ਔਜਲਾ ਦਾ ਵੀ ਜ਼ਿਕਰ

ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਨੂੰ ਤੀਜੀ ਵਾਰ ਈ-ਮੇਲ ਜ਼ਰੀਏ ਧਮਕੀ ਮਿਲਣ ‘ਤੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ੰਰਸ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 14 ਜੁਲਾਈ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਅੱਜ ਲਗਾਤਾਰ ਤੀਜੇ ਦਿਨ ਸ੍ਰੀ ਦਰਬਾਰ ਸਾਹਿਬ ਲਈ ਬਲਾਸਟ ਵਾਲੀ ਧਮਕੀ ਮਿਲੀ ਹੈ। ਉਨ੍ਹਾਂ ਕਿਹਾ ਕਿ 14 ਜੁਲਾਈ ਨੂੰ ਪਹਿਲੀ ਈ-ਮੇਲ ਐੱਸ. ਜੀ. ਪੀ. ਸੀ. ਦੀ ਮੇਲ ‘ਤੇ ਆਈ ਸੀ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਕੁਝ ਗੱਲਾਂ ਲਿਖੀਆਂ ਗਈਆਂ ਸਨ।

ਇਸ ਦੇ ਬਾਰੇ ਸਾਡੇ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਕਿਹਾ ਗਿਆ ਕਿ ਇਹ ਪਤਾ ਕੀਤਾ ਜਾਵੇ ਕਿ ਕਿਹੜੇ ਸਰਵਰ ਜ਼ਰੀਏ ਅਜਿਹਾ ਕੰਮ ਕੀਤਾ ਜਾ ਰਿਹਾ ਸੀ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਇਸ ਦੇ ਬਾਅਦ 15 ਤਾਰੀਖ਼ ਨੂੰ ਫਿਰ ਦੂਜੀ ਈ-ਮੇਲ ਆਈ ਜੋਕਿ ਇਕੱਲੀ ਐੱਸ. ਜੀ. ਪੀ. ਸੀ. ਲਈ ਨਹੀਂ ਸਗੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਲਈ ਸੀ। ਅੱਜ ਫਿਰ ਸ੍ਰੀ ਦਰਬਾਰ ਸਾਹਿਬ ਲਈ ਧਮਕੀ ਭਰੀ ਈ-ਮੇਲ ਭੇਜੀ ਗਈ ਹੈ। ਧਾਮੀ ਨੇ ਕਿਹਾ ਕਿ ਲਗਾਤਾਰ ਮਿਲ ਰਹੀਆਂ ਧਮਕੀਆਂ ਦੌਰਾਨ ਕੁੱਲ੍ਹ 5 ਈ-ਮੇਲ ਮਿਲੀਆਂ ਹਨ। 5ਵੀਂ ਈ-ਮੇਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿਚ ਲਿਖਿਆ ਗਿਆ ਹੈ ਕਿ ਆਰ. ਡੀ. ਐੱਸ. ਪਾਈਪ ਵਿਚ ਹੈ।

ਉਥੇ ਹੀ ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ‘ਤੇ ਵੀ ਤੰਜ ਕੱਸੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਚੁੱਪ ਕਿਉਂ ਹੈ। ਸਾਰੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕਿਤੇ ਸੰਗਤ ਨੂੰ ਘਟਾਉਣ ਦੀ ਕੋਸ਼ਿਸ਼ ਤਾਂ ਨਹੀਂ ਕੀਤੀ ਜਾ ਰਹੀ ? ਉਨ੍ਹਾਂ ਬੇਨਤੀ ਕੀਤੀ ਕਿ ਤੁਰੰਤ ਪਤਾ ਲਗਾਇਆ ਜਾਵੇ ਕਿ ਇਸ ਦੇ ਪਿੱਛੇ ਕਿਸ ਦੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਧਮਕੀਆਂ ਨੂੰ ਲਗਾਤਾਰ ਤਿੰਨ ਦਿਨ ਹੋ ਗਏ, ਜਿਸ ਦਾ ਮੈਨੂੰ ਲੱਗਦਾ ਹੈ ਕਿ ਮਜ਼ਾਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਆਸਥਾ ਦਾ ਕੇਂਦਰ ਹੈ ਅਤੇ ਇਥੇ ਮਨੁੱਖਾਂ ਦੇ ਦੁੱਖ਼ ਦੂਰ ਕੀਤੇ ਜਾਂਦੇ ਹਨ। ਮੈਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਇਸ ਦੀ ਅਸਲੀਅਤ ਸਾਹਮਣੇ ਲਿਆਂਦੀ ਜਾਵੇ।  ਜ਼ਿਕਰਯੋਗ ਹੈ ਕਿ ਲਗਾਤਾਰ ਮਿਲ ਰਹੀਆਂ ਧਮਕੀਆਂ ਮਗਰੋਂ ਸ੍ਰੀ ਦਰਬਾਰ ਸਾਹਿਬ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਹੀ ਚੱਪੇ-ਚੱਪੇ ‘ਤੇ ਐੱਸ. ਜੀ. ਪੀ. ਸੀ. ਟਾਸਕ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਇਲਾਵਾ ਬੀ. ਐੱਸ. ਐੱਫ਼. ਨੇ ਦਰਬਾਰ ਸਾਹਿਬ ਵਿਚ ਤਲਾਸ਼ੀ ਮੁਹਿੰਮ ਵੀ ਚਲਾਈ ਹੈ।

Vinkmag ad
Share Our Daily Posts

News Desk

Read Previous

ਫੌਜਾ ਸਿੰਘ ਦੀ ਮੌਤ: ਦੁਨੀਆ ਨੇ ਗੁਆ ਦਿੱਤਾ ਇਕ ਦੌੜਦਾ ਲੈਜੈਂਡ – ‘ਟਰਬਨਡ ਟੋਰਨੇਡੋ’ ਹੁਣ ਸਦਾ ਲਈ ਖਾਮੋਸ਼

Read Next

ਫਿਲਲੌਰ ‘ਚ ਦਿਹਾਦੀ ਚੋਰੀ-ਲੁੱਟ ਦੀ ਇੱਕ ਹੋਰ ਘਟਨਾ: ਮੈਡੀਕਲ ਸਟੋਰ ਦੇ ਮਾਲਕ ‘ਤੇ ਹਮਲਾ, ਨਕਦੀ ਲੁੱਟ ਕੇ ਫਰਾਰ