Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਫਿਲਲੌਰ ‘ਚ ਦਿਹਾਦੀ ਚੋਰੀ-ਲੁੱਟ ਦੀ ਇੱਕ ਹੋਰ ਘਟਨਾ: ਮੈਡੀਕਲ ਸਟੋਰ ਦੇ ਮਾਲਕ ‘ਤੇ ਹਮਲਾ, ਨਕਦੀ ਲੁੱਟ ਕੇ ਫਰਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਫਿਲਲੌਰ ਇਲਾਕੇ ‘ਚ ਚੋਰੀ ਅਤੇ ਲੁੱਟ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤਾਜ਼ਾ ਵਾਕਿਆ ਫਿਲਲੌਰ ਸ਼ਹਿਰ ‘ਚ ਰਾਤ ਦੇ ਸਮੇਂ ਵਾਪਰਿਆ, ਜਿੱਥੇ ਮੈਡੀਕਲ ਸਟੋਰ ਦੇ ਮਾਲਕ ਸਦੀਪ ਸੇਠੀ ਉੱਤੇ 5-6 ਅਣਪਛਾਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।

ਮੁਲਜ਼ਮਾਂ ਨੇ ਸਦੀਪ ਨੂੰ ਰਾਸ਼ਤੇ ‘ਚ ਘੇਰ ਕੇ ਉਨ੍ਹਾਂ ਦੇ ਸਿਰ ਅਤੇ ਬਾਂਹ ‘ਤੇ ਗੰਭੀਰ ਹਮਲੇ ਕੀਤੇ ਤੇ ਉਨ੍ਹਾਂ ਕੋਲੋਂ ਨਕਦੀ ਨਾਲ ਭਰਿਆ ਬੈਗ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਹਾਲਤ ਵਿੱਚ ਪੈਸੰਘਰਾਂ ਨੇ ਤੁਰੰਤ ਸਦੀਪ ਨੂੰ ਨਜ਼ਦੀਕੀ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ।

ਸੂਚਨਾ ਮਿਲਣ ‘ਤੇ ਥਾਣਾ ਫਿਲਲੌਰ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਬਾਈਕਾਂ ‘ਤੇ ਸਵਾਰ ਸਨ ਅਤੇ ਪੂਰੀ ਯੋਜਨਾ ਦੇ ਤਹਿਤ ਹਮਲਾ ਕੀਤਾ ਗਿਆ। ਪੀੜਤ ਸਦੀਪ ਦੇ ਬਿਆਨਾਂ ਦੇ ਅਧਾਰ ‘ਤੇ ਅਣਪਛਾਤੇ ਲੁਟੇਰਿਆਂ ਵਿਰੁੱਧ ਐਫ.ਆਈ.ਆਰ. ਦਰਜ ਕਰ ਲਈ ਗਈ ਹੈ।

ਪੁਲਿਸ ਅਧਿਕਾਰੀ ਮੁਤਾਬਕ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਲੋਕਾਂ ਅਤੇ ਵਪਾਰੀ ਵਰਗ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ‘ਚ ਸੁਰੱਖਿਆ ਦਾ ਪੂਰਾ ਪ੍ਰਬੰਧ ਕੀਤਾ ਜਾਵੇ ਅਤੇ ਇਨ੍ਹਾਂ ਵਧਦੀਆਂ ਘਟਨਾਵਾਂ ‘ਤੇ ਰੋਕ ਲਾਈ ਜਾਵੇ।

Vinkmag ad
Share Our Daily Posts

News Desk

Read Previous

SGPC ਨੂੰ ਮਿਲੀਆਂ ਧਮਕੀ ਭਰੀਆਂ 5 ਈ-ਮੇਲ, CM ਮਾਨ ਤੇ ਗੁਰਜੀਤ ਔਜਲਾ ਦਾ ਵੀ ਜ਼ਿਕਰ

Read Next

ਕਾਂਗਰਸ ਦਫ਼ਤਰਾਂ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ, ਬੇਅਦਬੀ ਮਾਮਲਿਆਂ ਉੱਤੇ ਰਣਨੀਤਿਕ ਪੜਚੋਲ