Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਕਾਂਗਰਸ ਦਫ਼ਤਰਾਂ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ, ਬੇਅਦਬੀ ਮਾਮਲਿਆਂ ਉੱਤੇ ਰਣਨੀਤਿਕ ਪੜਚੋਲ

ਜਲੰਧਰ : ਜੇ.ਐਸ. ਸੰਧੂ ਅਤੇ ਕੰਵਲਜੀਤ ਸਿੰਘ ਮੱਕੜ – ਪੰਜਾਬ ‘ਚ ਅੱਜ ਕਾਂਗਰਸ ਪਾਰਟੀ ਦੇ ਦਫ਼ਤਰਾਂ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਆਗੂ ਸਰਬਜੀਤ ਝਿੱਝਰਦੀ ਅਗਵਾਈ ਹੇਠ ਹੋਏ ਇਸ ਰੋਸ ਪ੍ਰਗਟਾਵੇ ਦੌਰਾਨ ਕਾਂਗਰਸ ਪਾਰਟੀ ਦੇ ਪੁਤਲੇ ਫੂਂਕੇ ਗਏ ਅਤੇ ਬੇਅਦਬੀ ਮਾਮਲਿਆਂ ‘ਤੇ ਕਾਂਗਰਸ ਦੀ ਰਣਨੀਤੀ ਉੱਤੇ ਸਖ਼ਤ ਸਵਾਲ ਖੜੇ ਕੀਤੇ ਗਏ।

ਅਕਾਲੀ ਆਗੂ ਸਰਬਜੀਤ ਝਿੱਝਰ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕ ਬੇਅਦਬੀ ਮਾਮਲੇ ਨੂੰ ਲੈ ਕੇ ਵਿਧਾਨ ਸਭਾ ਵਿੱਚ ਸਿਰਫ਼ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਨੇ ਵਿਧਾਇਕ ਪਰਗਟ ਸਿੰਘ ਨੂੰ ਲਲਕਾਰਦੇ ਹੋਏ ਪੁੱਛਿਆ ਕਿ ਉਹ ਦੱਸਣ ਕਿ ਉਹਨਾਂ ਦੀ ਸਰਕਾਰ ਵਿੱਚ ਕਿਹੜਾ ਮੰਤਰੀ ਪੰਜ ਸਾਲ ਤੱਕ ਬੇਅਦਬੀ ਮਾਮਲੇ ਉੱਤੇ ਸਿਰਫ਼ ਸਿਆਸਤ ਕਰਦਾ ਰਿਹਾ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 1984 ਤੋਂ ਲੈ ਕੇ 1992, 2017 ਤੋਂ 2022 ਤੱਕ ਸਿੱਖਾਂ ਦੀ ਭਾਵਨਾਵਾਂ ਨਾਲ ਖੇਡਦੀ ਰਹੀ ਹੈ। ਅਕਾਲੀ ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਮਝਣ ਕਿ ਕਾਂਗਰਸ ਪਾਰਟੀ ਉਨ੍ਹਾਂ ਨਾਲ ਕਿੰਨਾ ਵਾਰ ਧੋਖਾ ਕਰ ਚੁੱਕੀ ਹੈ।

ਸਰਬਜੀਤ ਝਿੱਝਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਾਂਗਰਸ ਦੇ ਆਗੂ ਬੇਅਦਬੀ ਮਾਮਲਿਆਂ ਉੱਤੇ ਜਨਤਾ ਤੋਂ ਮਾਫ਼ੀ ਨਹੀਂ ਮੰਗਦੇ ਤਾਂ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।

ਉਨ੍ਹਾਂ ਕਿਹਾ, “ਜੋ ਨੇਤਾ ਗੁਰੂਆਂ ਦੇ ਨਹੀਂ ਹੋ ਸਕੇ, ਉਹ ਕਿਸੇ ਦੇ ਨਹੀਂ ਹੋ ਸਕਦੇ।”

ਇਸ ਦੌਰਾਨ ਉਨ੍ਹਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਨੂੰ ਲੈ ਕੇ ਆ ਰਹੀਆਂ ਧਮਕੀਆਂ ਉੱਤੇ ਵੀ ਗੰਭੀਰ ਚਿੰਤਾ ਜਤਾਈ ਅਤੇ ਕਿਹਾ ਕਿ ਇਹ ਸਿੱਖ ਕੌਮ ਵਿੱਚ ਭੈਅ ਦਾ ਮਾਹੌਲ ਬਣਾਉਣ ਦੀ ਇੱਕ ਸੁਚੱਜੀ ਸਾਜ਼ਿਸ਼ ਹੈ। ਐਸ.ਜੀ.ਪੀ.ਸੀ. ਪ੍ਰਧਾਨ ਐਸ.ਐਚ. ਧਾਮੀ ਵਲੋਂ ਵੀ ਇਹ ਮਾਮਲਾ ਸਾਜ਼ਿਸ਼ ਕਰਾਰ ਦਿਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਸਰਕਾਰੀ ਜਾਂਚ ਦੀ ਮੰਗ ਕੀਤੀ ਗਈ ਹੈ।

ਸਰਬਜੀਤ ਝਿੱਝਰ ਨੇ ਦਾਅਵਾ ਕੀਤਾ ਕਿ ਕਾਂਗਰਸ ਨੇ ਅਕਾਲੀ ਸਰਕਾਰ ਨੂੰ ਬਦਨਾਮ ਕਰਨ ਲਈ ਬੇਅਦਬੀ ਮਾਮਲਿਆਂ ਦੀ ਸੀ.ਬੀ.ਆਈ. ਜਾਂਚ ਕਰਵਾਈ ਸੀ ਜੋ ਕਿ ਪੂਰੀ ਤਰ੍ਹਾਂ ਰਾਜਨੀਤਿਕ ਚਾਲ ਸੀ।

Vinkmag ad
Share Our Daily Posts

News Desk

Read Previous

ਫਿਲਲੌਰ ‘ਚ ਦਿਹਾਦੀ ਚੋਰੀ-ਲੁੱਟ ਦੀ ਇੱਕ ਹੋਰ ਘਟਨਾ: ਮੈਡੀਕਲ ਸਟੋਰ ਦੇ ਮਾਲਕ ‘ਤੇ ਹਮਲਾ, ਨਕਦੀ ਲੁੱਟ ਕੇ ਫਰਾਰ

Read Next

ਕਾਲੀ ਬੇਈ ਦੀ ਕਾਰ ਸੇਵਾ ਦੀ 25ਵੀਂ ਵਾਰ੍ਹਿਕੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ, ਕਿਹਾ – “ਜਲ, ਹਵਾ ਅਤੇ ਧਰਤੀ ਬਚਾਉਣ ਲਈ ਸਰਕਾਰ ਵਚਨਬੱਧ”