Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਪੰਜਾਬ ‘ਚ Love Marriage Ban! ਪਾਸ ਹੋਇਆ ਮਤਾ

ਬਠਿੰਡਾ (ਵਿਜੇ ਵਰਮਾ): ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟ ਸ਼ਮੀਰ ਦੀ ਪੰਚਾਇਤ ਨੇ Love Marriages ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਪੰਚਾਇਤ ਵੱਲੋਂ ਪਾਸ ਕੀਤੇ ਗਏ ਮਤੇ ਅਨੁਸਾਰ, ਜੇਕਰ ਪਿੰਡ ਦਾ ਕੋਈ ਵੀ ਕੁੜੀ-ਮੁੰਡਾ Love Marriage ਕਰਦਾ ਹੈ, ਤਾਂ ਨਾ ਸਿਰਫ਼ ਉਨ੍ਹਾਂ ਨੂੰ ਪਿੰਡ ਨਿਕਾਲਾ ਦੇ ਦਿੱਤਾ ਜਾਵੇਗਾ, ਬਲਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਪਿੰਡ ਤੋਂ ਬਾਹਰ ਕੱਢ ਦਿੱਤਾ ਜਾਵੇਗਾ। ਪੰਚਾਇਤ ਦਾ ਕਹਿਣਾ ਹੈ ਕਿ ਅਜਿਹੇ ਰਿਸ਼ਤੇ ਸਮਾਜ ਵਿਚ ਗਲਤ ਸੁਨੇਹਾ ਭੇਜਦੇ ਹਨ ਅਤੇ ਇਹ ਵਿਆਹ ਕਦੇ ਵੀ ਪੂਰੀ ਤਰ੍ਹਾਂ ਸਫਲ ਨਹੀਂ ਹੁੰਦੇ, ਇਸੇ ਕਰਕੇ ਇਹ ਫ਼ੈਸਲਾ ਲੈਣਾ ਇਕ ਮਜਬੂਰੀ ਬਣ ਗਿਆ ਹੈ।

ਇਸ ਫ਼ੈਸਲੇ ਨੂੰ ਲੈਕੇ ਪਿੰਡ ਵਿਚ ਪੂਰੀ ਤਰ੍ਹਾਂ ਸਹਿਮਤੀ ਹੈ। ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਕਦਮ ਰਸਮੀ ਰਿਸ਼ਤਿਆਂ ਤੇ ਸਮਾਜਿਕ ਢਾਂਚੇ ਨੂੰ ਬਣਾਈ ਰੱਖਣ ਲਈ ਚੁੱਕਿਆ ਗਿਆ ਹੈ। ਪੰਚਾਇਤ ਨੇ ਸਾਫ਼ ਕਰ ਦਿੱਤਾ ਹੈ ਕਿ ਪਿੰਡ ਦੀਆਂ ਰਵਾਇਤਾਂ ਦਾ ਉਲੰਘਣ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹੋਰ ਪਿੰਡਾਂ ‘ਚ ਵੀ ਹੋ ਚੁੱਕੇ ਹਨ ਅਜਿਹੇ ਫ਼ੈਸਲੇ

ਇਹ ਪਹਿਲਾ ਮੌਕੇ ਨਹੀਂ ਹੈ ਜਦੋਂ ਕਿਸੇ ਪਿੰਡ ਦੀ ਪੰਚਾਇਤ ਵੱਲੋਂ ਅਜਿਹਾ ਫ਼ੈਸਲਾ ਲਿਆ ਗਿਆ ਹੋਵੇ। ਇਸ ਤੋਂ ਪਹਿਲਾਂ ਵਿਚ ਪੰਜਾਬ ਤੇ ਹਰਿਆਣਾ ਦੇ ਕਈ ਪਿੰਡਾਂ ਵਿਚ ਪੰਚਾਇਤਾਂ ਨੇ ਪ੍ਰੇਮ ਵਿਆਹ ‘ਤੇ ਰੋਕ ਲਾਉਣ ਦੇ ਫ਼ੈਸਲੇ ਲਏ ਹਨ। ਹਾਲਾਂਕਿ, ਅਜਿਹੇ ਫ਼ੈਸਲਿਆਂ ਨੂੰ ਲੈ ਕੇ ਅਕਸਰ ਕਾਨੂੰਨੀ ਤੇ ਮਨੁੱਖੀ ਅਧਿਕਾਰਾਂ ਦੇ ਮੁੱਦੇ ਖੜੇ ਹੁੰਦੇ ਹਨ। ਕੋਟਸ਼ਮੀਰ ਪੰਚਾਇਤ ਦੇ ਇਸ ਫ਼ੈਸਲੇ ‘ਤੇ ਪ੍ਰਸ਼ਾਸਨ ਦੀ ਕੀ ਰੁਖ਼ ਹੋਵੇਗਾ ਤੇ ਇਹ ਫ਼ੈਸਲਾ ਕਾਨੂੰਨ ਤੌਰ ‘ਤੇ ਟਿੱਕ ਸਕੇਗਾ ਜਾਂ ਨਹੀਂ? ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Vinkmag ad
Share Our Daily Posts

News Desk

Read Previous

ਫੜ੍ਹਿਆ ਗਿਆ ਦਰਬਾਰ ਸਾਹਿਬ ਵਿਖੇ RDX ਧਮਾਕੇ ਕਰਨ ਦੀਆਂ ਧਮਕੀਆਂ ਦੇਣ ਵਾਲਾ ਬੰਦਾ

Read Next

ਸਵੱਛਤਾ ਸਰਵੇ ਦੀ ਰੈਂਕਿੰਗ ’ਤੇ ਖੜੇ ਹੋਏ ਸਵਾਲ: ਕਾਂਗਰਸੀ ਪਾਰਸ਼ਦ ਪਵਨ ਕੁਮਾਰ ਨੇ ਜਲੰਧਰ ਦੇ ਕਈ ਇਲਾਕਿਆਂ ‘ਚ ਲੱਗੇ ਕੂੜੇ ਦੇ ਢੇਰਾਂ ਦੀਆਂ ਤਸਵੀਰਾਂ ਜਾਰੀ ਕਰ ਸਰਕਾਰ ਨੂੰ ਲਿਆ ਘੇਰੇ