Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਸਰਬੱਤ ਦਾ ਭਲਾ” ਵੱਲੋਂ ਡੈਲਸਿਸ ਕਿੱਟਾਂ ਅਤੇ ਪੈਨਸ਼ਨ ਚੈੱਕ ਵੰਡਣ ਸਮਾਰੋਹ ਸ੍ਰੀ ਅਮਰਜੋਤ ਸਿੰਘ ਦੀ ਅਗਵਾਈ ਹੇਠ ਰੰਪਾ ਟਾਵਰ ‘ਚ ਹੋਈ ਮੀਟਿੰਗ

ਜਲੰਧਰ : (ਕੰਵਲਜੀਤ ਸਿੰਘ ਮੱਕੜ)- ਸਮਾਜ ਸੇਵਾ ਨੂੰ ਆਪਣਾ ਮਕਸਦ ਬਣਾਈ ਬੈਠੀ ਪ੍ਰਸਿੱਧ ਸੰਸਥਾ “ਸਰਬੱਤ ਦਾ ਭਲਾ” ਵੱਲੋਂ ਅੱਜ ਜਲੰਧਰ ਦੇ ਰੰਪਾ ਟਾਵਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੀ ਅਗਵਾਈ ਜਿਲ੍ਹਾ ਪ੍ਰਧਾਨ ਸ੍ਰੀ ਅਮਰਜੋਤ ਸਿੰਘ ਨੇ ਕੀਤੀ।

ਇਸ ਮੀਟਿੰਗ ਵਿੱਚ Adv. ਮਨਮੋਹਨ ਸਿੰਘ ਮਰਵਾਹਾ, ਗੁਰਵਿੰਦਰ ਸਿੰਘ, ਕੰਵਲਜੀਤ ਸਿੰਘ, ਐਸ.ਪੀ. ਸਿੰਘ (ਨਕੋਦਰ) ਸਮੇਤ ਕਈ ਹੋਰ ਜਣੇ ਹਾਜ਼ਰ ਰਹੇ। ਸੰਸਥਾ ਦੇ ਕਈ ਮੈਂਬਰਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ।

ਸਮਾਗਮ ਦੌਰਾਨ ਲੋੜਵੰਦ ਮਰੀਜ਼ਾਂ ਲਈ ਡੈਲਸਿਸ (Dialysis) ਕਿੱਟਾਂ ਮੁਫ਼ਤ ਵੰਡੀਆਂ ਗਈਆਂ। ਇਹ ਕਿੱਟਾਂ ਬਿਮਾਰ ਅਤੇ ਆਰਥਿਕ ਤੌਰ ‘ਤੇ ਪਿੱਛੜੇ ਮਰੀਜ਼ਾਂ ਲਈ ਵੱਡੀ ਸਹਾਇਤਾ ਸਾਬਤ ਹੋਣਗੀਆਂ। ਇਸਦੇ ਨਾਲ ਹੀ ਵੱਡੀ ਗਿਣਤੀ ਵਿੱਚ ਪੈਨਸ਼ਨ ਚੈੱਕ ਵੀ ਵੰਡੇ ਗਏ, ਜੋ ਸੰਸਥਾ ਵੱਲੋਂ ਲਗਾਤਾਰ ਕੀਤੇ ਜਾ ਰਹੇ ਲੋਕ-ਕਲਿਆਣ ਦੇ ਕੰਮਾਂ ਦੀ ਇਕ ਹੋਰ ਕੜੀ ਸੀ।

ਸ੍ਰੀ ਅਮਰਜੋਤ ਸਿੰਘ ਨੇ ਮੀਟਿੰਗ ਦੌਰਾਨ ਕਿਹਾ, “ਸਾਡੀ ਸੰਸਥਾ ‘ਬਾਬਾ ਨਾਨਕ ਦੀ ਬਾਣੀ’ ਨੂੰ ਮਨਦੀ ਹੈ, ਜੋ ‘ਸਰਬੱਤ ਦੇ ਭਲੇ’ ਦਾ ਪਾਠ ਪੜ੍ਹਾਉਂਦੀ ਹੈ। ਅਸੀਂ ਇਹ ਮੰਨਦੇ ਹਾਂ ਕਿ ਜੇਕਰ ਅਸੀਂ ਕਿਸੇ ਲੋੜਵੰਦ ਦੀ ਮਦਦ ਕਰ ਸਕੀਏ, ਤਾਂ ਇਹੀ ਸਭ ਤੋਂ ਵੱਡੀ ਇਬਾਦਤ ਹੈ।”

ਇਸ ਮੌਕੇ ਹੋਰ ਕਈ ਗਤੀਵਿਧੀਆਂ ਦੀ ਰਣਨੀਤੀ ਵੀ ਤੈਅ ਕੀਤੀ ਗਈ, ਜਿਨ੍ਹਾਂ ਰਾਹੀਂ ਭਵਿੱਖ ਵਿੱਚ ਹੋਰ ਸਮਾਜਿਕ ਮੁਹਿੰਮਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ।

ਯਾਦ ਰਹੇ ਕਿ “ਸਰਬੱਤ ਦਾ ਭਲਾ” ਸੰਸਥਾ ਦੇ ਬਾਨੀ ਡਾ. ਐਸ.ਪੀ. ਸਿੰਘ ਓਬਰਾਏ ਹਨ, ਜਿਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਰਹਿਨੁਮਾਈ ਹੇਠ ਇਹ ਸੰਸਥਾ ਸਾਰੀ ਦੁਨੀਆ ਵਿਚ ਲੋੜਵੰਦਾਂ ਦੀ ਸਹਾਇਤਾ ਲਈ ਜਾਣੀ ਜਾਂਦੀ ਹੈ।

Vinkmag ad
Share Our Daily Posts

News Desk

Read Previous

ਆਪ ਨੇਤਾ ਨਿਖਿਲ ਅਰੋੜਾ ਅਤੇ ਕਾਂਗਰਸੀ ਪਾਰਸ਼ਦ ਬੰਟੀ ਨੀਲਕੰਠ ਵਿਚਕਾਰ ਰਾਜੀਨਾਮਾ!? ਪਰਿਵਾਰ ਨੇ ਕੀਤੀ ਇਨਕਾਰ

Read Next

ਚੋਰ ਚੁਸਤ, ਪੁਲਸ ਸੁਸਤ: ਜਲੰਧਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੇ ਪੁਲਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕੀਤੇ