Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਚੋਰ ਚੁਸਤ, ਪੁਲਸ ਸੁਸਤ: ਜਲੰਧਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੇ ਪੁਲਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕੀਤੇ

ਜਲੰਧਰ : ਕੰਵਲਜੀਤ ਸਿੰਘ ਮੱਕੜ- ਜਲੰਧਰ ਸ਼ਹਿਰ ਵਿੱਚ ਚੋਰੀ ਦੀਆਂ ਵਧ ਰਹੀਆਂ ਵਾਰਦਾਤਾਂ ਨੇ ਨਗਰ ਵਾਸੀਆਂ ਨੂੰ ਡਰਾ ਕੇ ਰੱਖ ਦਿੱਤਾ ਹੈ ਤੇ ਪੁਲਸ ਦੀ ਕਾਰਗੁਜ਼ਾਰੀ ਉੱਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਮਹਾਨਗਰ ਵਿੱਚ ਲਗਾਤਾਰ ਚੋਰੀਆਂ ਦੀਆਂ ਘਟਨਾਵਾਂ ਦਰਜ ਕੀਤੀਆਂ ਜਾ ਰਹੀਆਂ ਹਨ, ਪਰ ਪੁਲਸ ਦੀ ਢਿੱਲਤਾ ਕਾਰਨ ਚੋਰਾਂ ਦੇ ਹੋਂਸਲੇ ਵਧਦੇ ਜਾ ਰਹੇ ਹਨ।

ਤਾਜ਼ਾ ਮਾਮਲਾ ਲੱਦੇਵਾਲੀ ਫਲਾਈਓਵਰ ਨੇੜੇ ਸਥਿਤ ਐਸ.ਬੀ.ਆਈ. ਦੇ ਏ.ਟੀ.ਐਮ. ਦਾ ਸਾਹਮਣੇ ਆਇਆ ਹੈ। ਲੋਕਾਂ ਦੇ ਦੱਸਣ ਅਨੁਸਾਰ, ਚੋਰ ਏ.ਟੀ.ਐਮ. ਨੂੰ ਪੂਰਾ ਉਖਾੜ ਕੇ ਲੈ ਗਏ। ਇਹ ਦੱਸਿਆ ਜਾ ਰਿਹਾ ਹੈ ਕਿ ਇਸ ਏ.ਟੀ.ਐਮ. ਵਿੱਚ ਲਗਭਗ ₹45 ਲੱਖ ਰੁਪਏ ਮੌਜੂਦ ਸਨ। ਇਹ ਵਾਰਦਾਤ ਇੰਨੀ ਨਿਰਭੀਕਤਾ ਨਾਲ ਕੀਤੀ ਗਈ ਕਿ ਲੱਗਦਾ ਹੈ ਕਿ ਚੋਰਾਂ ਨੂੰ ਪੁਲਸ ਤੋਂ ਕੋਈ ਡਰ ਨਹੀਂ।

ਲੋਕਾਂ ਦਾ ਕਹਿਣਾ ਹੈ ਕਿ ਜੇ ਕਿਸੇ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਜਾਂਦੀ ਹੈ ਤਾਂ ਉਹ ਮੌਕੇ ‘ਤੇ ਪਹੁੰਚਣ ਵਿੱਚ ਇੱਕ ਤੋਂ ਦੋ ਘੰਟੇ ਲਗਾ ਦਿੰਦੀ ਹੈ। ਇਸ ਦੇ ਬਾਅਦ ਸਿਰਫ਼ ਕਾਰਵਾਈ ਦਾ ਆਸ਼ਵਾਸਨ ਦੇ ਕੇ ਪਰਤ ਜਾਂਦੀ ਹੈ। ਇਸ ਕਾਰਨ ਚੋਰ ਵਾਰਦਾਤ ਨੂੰ ਅਸਾਨੀ ਨਾਲ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ।

ਇਸ ਮਾਮਲੇ ਨੇ ਪੁਲਸ ਪ੍ਰਸ਼ਾਸਨ ਦੀ ਨਾਕਾਮੀ ਨੂੰ ਬੇਨਕਾਬ ਕਰ ਦਿੱਤਾ ਹੈ। ਲੋਕਾਂ ਵਿੱਚ ਗੁੱਸਾ ਹੈ ਤੇ ਉਹ ਮੰਗ ਕਰ ਰਹੇ ਹਨ ਕਿ ਸ਼ਹਿਰ ਵਿੱਚ ਗਸ਼ਤ ਵਧਾਈ ਜਾਵੇ, ਮੁਲਜ਼ਮਾਂ ਨੂੰ ਜਲਦ ਕਾਬੂ ਕੀਤਾ ਜਾਵੇ ਅਤੇ ਪੁਲਸ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਦੀ ਲੋੜ ਹੈ।

ਸਵਾਲ ਇਹ ਹੈ ਕਿ ਜਦੋਂ ਐਸ.ਬੀ.ਆਈ. ਵਰਗੇ ਮਹੱਤਵਪੂਰਕ ਬੈਂਕ ਦੇ ਏ.ਟੀ.ਐਮ. ਵੀ ਸੁਰੱਖਿਅਤ ਨਹੀਂ, ਤਾਂ ਆਮ ਨਾਗਰਿਕ ਆਪਣੇ ਘਰ ਤੇ ਦੂਕਾਨਾਂ ਦੀ ਸੁਰੱਖਿਆ ਕਿਵੇਂ ਮਹਿਸੂਸ ਕਰਨ?

ਅਤੇ, ਸਭ ਤੋਂ ਵੱਡਾ ਸਵਾਲ — ਚੋਰ ਚੁਸਤ ਕਿਉਂ ਤੇ ਪੁਲਸ ਸੁਸਤ ਕਿਉਂ?

Vinkmag ad
Share Our Daily Posts

News Desk

Read Previous

ਸਰਬੱਤ ਦਾ ਭਲਾ” ਵੱਲੋਂ ਡੈਲਸਿਸ ਕਿੱਟਾਂ ਅਤੇ ਪੈਨਸ਼ਨ ਚੈੱਕ ਵੰਡਣ ਸਮਾਰੋਹ ਸ੍ਰੀ ਅਮਰਜੋਤ ਸਿੰਘ ਦੀ ਅਗਵਾਈ ਹੇਠ ਰੰਪਾ ਟਾਵਰ ‘ਚ ਹੋਈ ਮੀਟਿੰਗ

Read Next

ਮਹਾਨ ਮੈਰਾਥਨ ਧਾਵਕ ਫੌਜਾ ਸਿੰਘ ਦੀ ਯਾਦ ‘ਚ ਬਣੀਆਂ ਦੋ ਮੂਰਤੀਆਂ, ਇੱਕ ਪੈਤ੍ਰਿਕ ਪਿੰਡ ‘ਚ, ਦੂਜੀ ‘ਦੇਸ਼ ਭਗਤ ਪਾਰਕ’ ‘ਚ ਲੱਗੇਗੀ