Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਭਰੂਣ ਮਿਲਣ ਦੀ ਘਟਨਾ ਨਾਲ ਸਮਰਾਰੀ ਪਿੰਡ ਵਿੱਚ ਹੜਕੰਪ, ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ

ਜਲੰਧਰ : ਕੰਵਲਜੀਤ ਸਿੰਘ ਮੱਕੜ -ਜਲੰਧਰ ਜ਼ਿਲ੍ਹੇ ਦੇ ਫਿਲੌਰ ਇਲਾਕੇ ਵਿੱਚ ਆਉਂਦੇ ਪਿੰਡ ਸਮਰਾਰੀ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਖੇਤਾਂ ਵਿੱਚ ਕੰਮ ਲਈ ਪਹੁੰਚੇ ਇਕ ਕਿਸਾਨ ਨੂੰ ਜਦੋਂ ਇੱਕ ਕਪੜੇ ਵਿੱਚ ਲਪੇਟਿਆ ਹੋਇਆ 7 ਮਹੀਨੇ ਦਾ ਭਰੂਣ ਮਿਲਿਆ ਤਾਂ ਉਸ ਨੇ ਤੁਰੰਤ ਪਿੰਡ ਦੇ ਸਰਪੰਚ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਮੌਕੇ ‘ਤੇ ਪਹੁੰਚੀ ਪੁਲਿਸ ਨੇ ਭਰੂਣ ਨੂੰ ਕਬਜ਼ੇ ‘ਚ ਲੈ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਥਮਿਕ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਕਿਸੇ ਅਣਜਾਣ ਵੱਲੋਂ ਨਾਜਾਇਜ਼ ਤੌਰ ‘ਤੇ ਭਰੂਣ ਨੂੰ ਕਪੜੇ ਵਿੱਚ ਲਪੇਟ ਕੇ ਖੇਤਾਂ ਵਿੱਚ ਸੁੱਟਿਆ ਗਿਆ।

ਪੁਲਿਸ ਨੇ ਭਰੂਣ ਨੂੰ ਫਿਲੌਰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਚੌਕੀ ਆਪਰਾ ਦੇ ਪੁਲਿਸ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਇਕ ਕਿਸਾਨ ਵੱਲੋਂ ਸਵੇਰੇ ਖੇਤਾਂ ‘ਚ ਕੰਮ ਦੌਰਾਨ ਇਹ ਭਿਆਨਕ ਦ੍ਰਿਸ਼ ਦੱਸਿਆ ਗਿਆ ਸੀ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਖੰਗਾਲੀ ਜਾ ਰਹੀ ਹੈ ਤਾਂ ਜੋ ਭਰੂਣ ਨੂੰ ਇਥੇ ਸੁੱਟਣ ਵਾਲੀ ਮਹਿਲਾ ਜਾਂ ਹੋਰ ਸ਼ੱਕੀ ਲੋਕਾਂ ਦੀ ਪਹਚਾਣ ਹੋ ਸਕੇ।

ਇਸ ਘਟਨਾ ਨੇ ਪਿੰਡ ਅਤੇ ਆਸ-ਪਾਸ ਦੇ ਇਲਾਕੇ ‘ਚ ਡਰ ਅਤੇ ਰੋਸ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪਿੰਡ ਵਾਸੀਆਂ ਨੇ ਇਸ ਕ੍ਰੂਰਤਾ ਦੀ ਘੋਰ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਪੁਲਿਸ ਨੇ ਅਣਜਾਣ ਆਰੋਪੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਕਿਹਾ ਗਿਆ ਹੈ ਕਿ ਦੋਸ਼ੀਆਂ ਦੀ ਪਛਾਣ ਜਲਦ ਕਰਕੇ ਗ੍ਰਿਫਤਾਰੀ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਜਲੰਧਰ ”ਚ ਵੱਡਾ ਹਾਦਸਾ! ਸਕੂਲ ਬੱਸ ਦੇ ਹੇਠਾਂ ਆਈ ਮਾਸੂਮ, ਤੜਫ਼-ਤੜਫ਼ ਕੇ ਨਿਕਲੀ ਜਾਨ

Read Next

ਆਦਮਪੁਰ ਦੇ ਐਸ.ਡੀ. ਪਬਲਿਕ ਸਕੂਲ ‘ਚ ਦਰਦਨਾਕ ਹਾਦਸਾ – ਸਕੂਲ ਬੱਸ ਹੇਠਾਂ ਆਉਣ ਕਾਰਨ 5 ਸਾਲਾ ਬੱਚੀ ਦੀ ਮੌਤ, ਲੋਕਾਂ ਨੇ ਜਾਮ ਕੀਤਾ ਹਾਈਵੇ