Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਆਦਮਪੁਰ ਦੇ ਐਸ.ਡੀ. ਪਬਲਿਕ ਸਕੂਲ ‘ਚ ਦਰਦਨਾਕ ਹਾਦਸਾ – ਸਕੂਲ ਬੱਸ ਹੇਠਾਂ ਆਉਣ ਕਾਰਨ 5 ਸਾਲਾ ਬੱਚੀ ਦੀ ਮੌਤ, ਲੋਕਾਂ ਨੇ ਜਾਮ ਕੀਤਾ ਹਾਈਵੇ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਆਦਮਪੁਰ ਇਲਾਕੇ ਦੇ ਐਸ.ਡੀ. ਪਬਲਿਕ ਸਕੂਲ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਜਿੱਥੇ ਯੂ.ਕੇ.ਜੀ. ਵਿੱਚ ਪੜ੍ਹਦੀ 5 ਸਾਲਾ ਬੱਚੀ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਹਚਾਣ ਕੀਰਤ ਪੁੱਤਰ ਇੰਦਰਜੀਤ ਸਿੰਘ ਨਿਵਾਸੀ ਪਿੰਡ ਉਦੇਸੀਆਂ ਵਜੋਂ ਹੋਈ ਹੈ।
ਇਹ ਪੂਰਾ ਹਾਦਸਾ ਸਕੂਲ ਸੀਮਾ ‘ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋਇਆ ਹੈ। ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਜਦੋਂ ਬੱਚੀ ਬੱਸ ਤੋਂ ਉਤਰੀ, ਤਾਂ ਡਰਾਈਵਰ ਨੇ ਬੱਸ ਚਲਾ ਦਿੱਤੀ ਜਿਸ ਕਾਰਨ ਬੱਚੀ ਬੱਸ ਹੇਠਾਂ ਆ ਗਈ। ਹਾਦਸੇ ਤੋਂ ਬਾਅਦ ਬੱਚੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।

ਲੋਕਾਂ ਦਾ ਰੋਸ – ਜਾਮ ਕੀਤਾ ਜਲੰਧਰ-ਹੁਸ਼ਿਆਰਪੁਰ ਹਾਈਵੇ ਇਸ ਮਾਮਲੇ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਐਸ.ਡੀ. ਪਬਲਿਕ ਸਕੂਲ ਦੀ ਲਾਪਰਵਾਹੀ ਖਿਲਾਫ਼ ਸਖ਼ਤ ਨਾਰਾਜ਼ਗੀ ਜਤਾਈ ਅਤੇ ਜਲੰਧਰ-ਹੁਸ਼ਿਆਰਪੁਰ ਰੋਡ ਨੂੰ ਜਾਮ ਕਰ ਦਿੱਤਾ। ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਬੱਸ ਡਰਾਈਵਰ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਮੌਕੇ ‘ਤੇ ਪੁਲਸ ਪਹੁੰਚੀ ਅਤੇ ਹਾਲਾਤਾਂ ਨੂੰ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਆਧਾਰ ‘ਤੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬੱਸ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਦੇ ਅਨੁਸਾਰ ਸਵੇਰੇ ਲਗਭਗ 8 ਵਜੇ ਇਹ ਹਾਦਸਾ ਵਾਪਰਿਆ।
ਲੋਕਾਂ ਨੇ ਦੋਸ਼ ਲਾਇਆ ਕਿ ਸਕੂਲ ਬੱਸ ਹਮੇਸ਼ਾ ਸਕੂਲ ਚੌਕ ਦੇ ਨੇੜੇ ਬੱਚਿਆਂ ਨੂੰ ਉਤਾਰ ਕੇ ਤੁਰ ਜਾਂਦੀ ਹੈ ਅਤੇ ਨਾ ਹੀ ਕੋਈ ਸਟਾਫ ਮੈਂਬਰ ਉਨ੍ਹਾਂ ਦੀ ਸੰਭਾਲ ਲਈ ਮੌਜੂਦ ਹੁੰਦਾ ਹੈ। ਇਸ ਬੇਹਦ ਘੰਭੀਰ ਲਾਪਰਵਾਹੀ ਨੂੰ ਲੈ ਕੇ ਲੋਕਾਂ ਦੀ ਮੰਗ ਹੈ ਕਿ ਸਕੂਲ ਪ੍ਰਬੰਧਕਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

ਸਕੂਲ ‘ਚ ਅਫ਼ਰਾ-ਤਫ਼ਰੀ, ਮਾਪਿਆਂ ਨੇ ਬੱਚਿਆਂ ਨੂੰ ਘਰ ਲੈ ਗਿਆ

ਘਟਨਾ ਦੀ ਖ਼ਬਰ ਮਿਲਦਿਆਂ ਹੀ ਹੋਰ ਬੱਚਿਆਂ ਦੇ ਮਾਪੇ ਵੀ ਸਕੂਲ ਪਹੁੰਚਣ ਲੱਗੇ ਅਤੇ ਆਪਣੇ ਬੱਚਿਆਂ ਨੂੰ ਘਰ ਵਾਪਸ ਲੈ ਗਏ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਕੂਲ ਵਿੱਚ ਲਗਭਗ 350 ਵਿਦਿਆਰਥੀ ਪੜ੍ਹਦੇ ਹਨ ਅਤੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਕੇ ਸਕੂਲ ਨੂੰ ਅਸਥਾਈ ਤੌਰ ‘ਤੇ ਬੰਦ ਕਰਵਾਇਆ ਜਾ ਰਿਹਾ ਹੈ।
ਇਹ ਘਟਨਾ ਸਿਰਫ਼ ਇੱਕ ਬੱਚੀ ਦੀ ਜਾਨ ਲੈ ਕੇ ਨਹੀਂ ਗਈ, ਬਲਕਿ ਸਕੂਲੀ ਪ੍ਰਬੰਧ ‘ਚ ਪਾਈ ਜਾਂਦੀ ਲਾਪਰਵਾਹੀ ਅਤੇ ਡਰਾਈਵਰ ਦੀ ਬੇਧਿਆਨਤਾ ਨੂੰ ਵੀ ਉਜਾਗਰ ਕਰ ਗਈ ਹੈ। ਸਵਾਲ ਇਹ ਉਠਦਾ ਹੈ ਕਿ ਕੀ ਇਨ੍ਹਾਂ ਹਾਦਸਿਆਂ ਤੋਂ ਬਾਅਦ ਸਿੱਖਿਆ ਸੰਸਥਾਵਾਂ ਆਪਣੀ ਜ਼ਿੰਮੇਵਾਰੀ ਨਿਭਾਉਣਗੀਆਂ ਜਾਂ ਨਹੀਂ?

Vinkmag ad
Share Our Daily Posts

News Desk

Read Previous

ਭਰੂਣ ਮਿਲਣ ਦੀ ਘਟਨਾ ਨਾਲ ਸਮਰਾਰੀ ਪਿੰਡ ਵਿੱਚ ਹੜਕੰਪ, ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ

Read Next

ਜਲੰਧਰ ‘ਚ ਬਾਈਕ ਚੋਰੀ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ, 6 ਚੋਰੀਸ਼ੁਦਾ ਮੋਟਰਸਾਈਕਲਾਂ ਬਰਾਮਦ