Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਜਲੰਧਰ ‘ਚ ਬਾਈਕ ਚੋਰੀ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ, 6 ਚੋਰੀਸ਼ੁਦਾ ਮੋਟਰਸਾਈਕਲਾਂ ਬਰਾਮਦ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਜਲੰਧਰ ‘ਚ ਵਧ ਰਹੀਆਂ ਅਪਰਾਧਕ ਘਟਨਾਵਾਂ ਦੇ ਖਿਲਾਫ ਲਗਾਤਾਰ ਚਲ ਰਹੀ ਪੁਲਿਸ ਦੀ ਵਿਸ਼ੇਸ਼ ਮੁਹਿੰਮ ਤਹਿਤ, ਸ਼ਾਹਕੋਟ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਨੇ ਬਾਈਕ ਚੋਰੀ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਚੋਰੀਸ਼ੁਦਾ ਮੋਟਰਸਾਈਕਲਾਂ ਬਰਾਮਦ ਕੀਤੀਆਂ ਹਨ।

ਇਹ ਗ੍ਰਿਫ਼ਤਾਰੀ ਐਸਐਚਓ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ।
ਡੀਐਸਪੀ ਓੰਕਾਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜ ਵਿਰੋਧੀ ਅਨਾਸਰਾਂ ਖਿਲਾਫ ਚਲ ਰਹੀ ਮੁਹਿੰਮ ਦੌਰਾਨ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੀ ਪਛਾਣ ਕਰਕੇ ਦੋ ਮੁਲਜ਼ਮਾਂ ਨੂੰ ਦਬੋਚਿਆ ਹੈ। ਗ੍ਰਿਫ਼ਤ ਕੀਤੇ ਗਏ ਦੋਸ਼ੀਆਂ ਦੀ ਪਛਾਣ ਕੁਲਵਿੰਦਰ ਸਿੰਘ ਉਰਫ ਕਾਲੂ ਪੁੱਤਰ ਸਾਧੂ ਸਿੰਘ ਨਿਵਾਸੀ ਲੋਹਾਰਾਣਾ (ਥਾਣਾ ਕੋਟ ਇਸੇ ਖਾਂ, ਜ਼ਿਲ੍ਹਾ ਮੋਗਾ) ਅਤੇ ਹਰਜਿੰਦਰ ਸਿੰਘ ਉਰਫ ਜਿੰਦਾ ਪੁੱਤਰ ਦਰਸ਼ਨ ਸਿੰਘ ਨਿਵਾਸੀ ਜਨੇਰ (ਥਾਣਾ ਕੋਟ ਇਸੇ ਖਾਂ, ਮੋਗਾ) ਵਜੋਂ ਹੋਈ ਹੈ।
ਬਰਾਮਦ ਮੋਟਰਸਾਈਕਲਾਂ ‘ਚ ਸ਼ਾਮਿਲ ਹਨ:
3 ਹੀਰੋ ਸਪਲੈਂਡਰ
1 ਟੀਵੀਐਸ ਸਪੋਰਟ
1 ਬਜਾਜ ਕਾਵਾਸਾਕੀ
1 ਬਜਾਜ ਪਲੇਟੀਨਾ
ਮੁਕੱਦਮਾ 20 ਜੁਲਾਈ ਨੂੰ ਹੋਈ ਚੋਰੀ ਦੀ ਸ਼ਿਕਾਇਤ ‘ਤੇ ਦਰਜ ਹੋਇਆ।
ਡੀਐਸਪੀ ਬਰਾੜ ਨੇ ਦੱਸਿਆ ਕਿ 20 ਜੁਲਾਈ 2025 ਨੂੰ ਸ਼ੌਕਤ ਅਲੀ ਉਰਫ ਸ਼ੌਂਕੀ ਪੁੱਤਰ ਮੁਹੰਮਦ ਸਦੀਕ ਵੱਲੋਂ ਮੋਟਰਸਾਈਕਲ ਚੋਰੀ ਹੋਣ ਸੰਬੰਧੀ ਥਾਣਾ ਸ਼ਾਹਕੋਟ ‘ਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਤੁਰੰਤ ਕਾਰਵਾਈ ਕਰਦਿਆਂ ਕਈ ਟੀਮਾਂ ਬਣਾਈਆਂ ਜੋ ਚੋਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਲਗਾਤਾਰ ਰੇਡ ਕਰ ਰਹੀਆਂ ਸਨ।

ਅਦਾਲਤ ‘ਚ ਪੇਸ਼ ਕਰ ਰਿਮਾਂਡ ਲਿਆ ਜਾਵੇਗਾ। ਡੀਐਸਪੀ ਨੇ ਆਖਿਆ ਕਿ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਗਿਰੋਹ ‘ਚ ਹੋਰ ਕੌਣ-ਕੌਣ ਸ਼ਾਮਿਲ ਹੈ ਅਤੇ ਉਨ੍ਹਾਂ ਨੇ ਹੋਰ ਕਿਹੜੀਆਂ ਚੋਰੀਆਂ ਕੀਤੀਆਂ ਹਨ। ਨਾਲ ਹੀ, ਬਰਾਮਦ ਕੀਤੀਆਂ ਮੋਟਰਸਾਈਕਲਾਂ ਦੇ ਅਸਲੀ ਮਾਲਕਾਂ ਦੀ ਵੀ ਪਛਾਣ ਕਰਕੇ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇਗਾ।

ਪੁਲਿਸ ਵੱਲੋਂ ਸਮਾਜ ਵਿਰੋਧੀ ਤੱਤਾਂ ਖਿਲਾਫ ਕਸਰਤ ਜਾਰੀ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਉਸਥਾ ਨੂੰ ਬਰਕਰਾਰ ਰੱਖਣ ਲਈ ਅਜਿਹੀਆਂ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ।

Vinkmag ad
Share Our Daily Posts

News Desk

Read Previous

ਆਦਮਪੁਰ ਦੇ ਐਸ.ਡੀ. ਪਬਲਿਕ ਸਕੂਲ ‘ਚ ਦਰਦਨਾਕ ਹਾਦਸਾ – ਸਕੂਲ ਬੱਸ ਹੇਠਾਂ ਆਉਣ ਕਾਰਨ 5 ਸਾਲਾ ਬੱਚੀ ਦੀ ਮੌਤ, ਲੋਕਾਂ ਨੇ ਜਾਮ ਕੀਤਾ ਹਾਈਵੇ

Read Next

ਵਡਾਲਾ ਚੌਕ ਬੰਬੇ ਨਗਰ ‘ਚ ਖਤਰਨਾਕ ਖੱਡਾ, ਸਕੂਲ ਬੱਸ ਡਿੱਗੀ – ਨਿਵਾਸੀਆਂ ਨੇ ਜਤਾਈ ਚਿੰਤਾ