Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਮਾਡਲ ਟਾਊਨ ‘ਚ ਮੇਅਰ ਤੇ ਕਮਿਸ਼ਨਰ ਦੇ ਨਿਵਾਸ ‘ਚ ਵੀ ਵੜਿਆਂ ਪਾਣੀਂ, ਦੋ ਘੰਟੇ ਬਾਅਦ ਵੀ ਨਹੀਂ ਹੋਇਆਂ ਨਿਕਾਸ!

ਜਲੰਧਰ : ਕੰਵਲਜੀਤ ਸਿੰਘ ਮੱਕੜ – ਸ਼ਹਿਰ ਵਿੱਚ ਅੱਜ ਸਵੇਰੇ ਹੋਈ ਮੋਢੀ ਬਾਰਿਸ਼ ਨੇ ਨਗਰ ਨਿਗਮ ਕਾਰਪੋਰੇਸ਼ਨ ਦੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਮਾਡਲ ਟਾਊਨ ‘ਚ ਸਥਿਤ ਕਾਰਪੋਰੇਸ਼ਨ ਦੇ ਮੇਅਰ ਅਤੇ ਕਮਿਸ਼ਨਰ ਦੇ ਸਰਕਾਰੀ ਨਿਵਾਸ ਵਿੱਚ ਬਾਰਿਸ਼ ਬੰਦ ਹੋਣ ਦੇ ਦੋ ਘੰਟੇ ਬਾਅਦ ਵੀ ਪਾਣੀ ਨਿਕਲਣ ਦਾ ਕੋਈ ਇੰਤਜ਼ਾਮ ਨਜ਼ਰ ਨਹੀਂ ਆਇਆ।

ਇਸ ਮਾਮਲੇ ਨੂੰ ਲੈ ਕੇ ਕੌਂਸਲਰ ਪਵਨ ਕੁਮਾਰ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ, “ਜੋ ਲੋਕ ਆਪਣੇ ਘਰਾਂ ‘ਚੋਂ ਪਾਣੀ ਨਹੀਂ ਕੱਢ ਸਕੇ, ਉਹ ਸਾਰੇ ਜਲੰਧਰ ਸ਼ਹਿਰ ਦੀ ਸਫ਼ਾਈ ਅਤੇ ਨਿਕਾਸੀ ਪ੍ਰਣਾਲੀ ਕਿਵੇਂ ਠੀਕ ਕਰ ਸਕਦੇ ਹਨ?” ਉਨ੍ਹਾਂ ਨੇ ਦੱਸਿਆ ਕਿ ਇਹ ਇੱਕ ਨਿਕਾਸੀ ਵਿਭਾਗ ਦੀ ਨਾਕਾਮੀ ਹੈ, ਬਲਕਿ ਪੂਰੇ ਪ੍ਰਸ਼ਾਸਨਕ ਢਾਂਚੇ ਦੀ ਬੇਹਾਲ ਹਾਲਤ ਨੂੰ ਦਰਸ਼ਾਉਂਦਾ ਹੈ।

ਕੌਂਸਲਰ ਨੇ ਦਾਅਵਾ ਕੀਤਾ ਕਿ ਮੇਅਰ ਤੇ ਕਮਿਸ਼ਨਰ ਹਮੇਸ਼ਾ ਵੱਡੀਆਂ ਵੱਡੀਆਂ ਗੱਲਾਂ ਕਰਦੇ ਹਨ, ਪਰ ਜਦੋਂ ਹਕੀਕਤ ਵਿੱਚ ਕੰਮ ਕਰਨ ਦੀ ਵਾਰੀ ਆਉਂਦੀ ਹੈ ਤਾਂ ਉਹਨਾਂ ਦੇ ਇਲਾਕੇ ਦੀ ਵੀ ਹਾਲਤ ਸ਼ਹਿਰ ਦੇ ਗਰੀਬ ਇਲਾਕਿਆਂ ਤੋਂ ਵਧੀਆ ਨਹੀਂ।

ਸਥਾਨਕ ਨਿਵਾਸੀਆਂ ਨੇ ਵੀ ਬਾਰ-ਬਾਰ ਸ਼ਿਕਾਇਤਾਂ ਕਰਨ ਬਾਵਜੂਦ ਕੋਈ ਪੱਕਾ ਹੱਲ ਨਾ ਹੋਣ ਤੇ ਨਾਰਾਜ਼ਗੀ ਜ਼ਾਹਿਰ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਮਾਲ ਟਾਊਨ ਵਰਗੇ VVIP ਇਲਾਕੇ ਦਾ ਇਹ ਹਾਲ ਹੈ, ਤਾਂ ਹੋਰ ਬੱਸਤੀ ਇਲਾਕਿਆਂ ਦੀ ਕੀ ਹਾਲਤ ਹੋਵੇਗੀ, ਲਗਭਗ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਨਗਰ ਨਿਗਮ ਪ੍ਰਸ਼ਾਸਨ ਵੱਲੋਂ ਹਾਲੇ ਤਕ ਇਸ ਮਾਮਲੇ ਉੱਤੇ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ, ਪਰ ਲੋਕਾਂ ਵਿਚ ਉਬਾਲ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਜਲਦ ਹੀ ਸਥਿਤੀ ਨੂੰ ਸੰਭਾਲਣ ਲਈ ਠੋਸ ਕਦਮ ਚੁੱਕੇ ਜਾਣਗੇ।

Vinkmag ad
Share Our Daily Posts

News Desk

Read Previous

ਵਡਾਲਾ ਚੌਕ ਬੰਬੇ ਨਗਰ ‘ਚ ਖਤਰਨਾਕ ਖੱਡਾ, ਸਕੂਲ ਬੱਸ ਡਿੱਗੀ – ਨਿਵਾਸੀਆਂ ਨੇ ਜਤਾਈ ਚਿੰਤਾ

Read Next

ਮਕਸੂਦਾਂ ਮੰਡੀ ‘ਚ ਥੇਕੇਦਾਰ ਦੀ ਧੱਕੇਸ਼ਾਹੀ ਦੇ ਖਿਲਾਫ ਵਪਾਰੀ ਭੜਕੇ, ਅੱਜੋਂ ਬੰਦ ਦੀ ਚੇਤਾਵਨੀ