Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਮਕਸੂਦਾਂ ਮੰਡੀ ‘ਚ ਥੇਕੇਦਾਰ ਦੀ ਧੱਕੇਸ਼ਾਹੀ ਦੇ ਖਿਲਾਫ ਵਪਾਰੀ ਭੜਕੇ, ਅੱਜੋਂ ਬੰਦ ਦੀ ਚੇਤਾਵਨੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਮਕਸੂਦਾਂ ਮੰਡੀ ‘ਚ ਥੇਕੇਦਾਰਾਂ ਵੱਲੋਂ ਗੈਰਕਾਨੂੰਨੀ ਢੰਗ ਨਾਲ ਪਰਚੀਆਂ ਕੱਟ ਕੇ ਵਪਾਰੀਆਂ ਤੋਂ ਚਾਰ ਗੁਣਾ ਵਾਧੂ ਰਕਮ Vasool ਕਰਨ ਦੇ ਮਾਮਲੇ ਨੇ ਤੂੜੀ ਫੜ ਲਈ ਹੈ। ਇਸ ਅਨੁਚਿਤ ਵਸੂਲੀ ਦੇ ਖਿਲਾਫ ਮਾਰਕੀਟ ਕਮੇਟੀ ਤੇ ਸਾਰੇ ਛੋਟੇ-ਵੱਡੇ ਆੜਤੀਆ ਇਕਜੁੱਟ ਹੋ ਗਏ ਹਨ। ਵਪਾਰੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ 24 ਜੁਲਾਈ ਸ਼ਾਮ 4 ਵਜੇ ਤੱਕ ਲਿਖਤੀ ਅਸ਼ਵਾਸਨ ਨਹੀਂ ਮਿਲਿਆ ਤਾਂ ਮਕਸੂਦਾਂ ਮੰਡੀ ਅਣਿਸ਼ਚਿਤ ਸਮੇਂ ਲਈ ਬੰਦ ਕਰ ਦਿੱਤੀ ਜਾਵੇਗੀ।

ਇਸ ਮਾਮਲੇ ਨੂੰ ਲੈ ਕੇ ਅੱਜ ਸਰਕਿਟ ਹਾਊਸ ‘ਚ ਮੰਡੀ ਦੇ ਪ੍ਰਧਾਨ ਮੋਹਿੰਦਰਜੀਤ ਸਿੰਘ ਸ਼ੰਟੀ ਬੱਤਰਾ ਅਤੇ ਆੜਤੀਆਂ ਨੇ ਐਸ.ਡੀ.ਐਮ. ਅਤੇ ਆਮ ਆਦਮੀ ਪਾਰਟੀ ਦੇ ਆਗੂ ਅਮਿਤ ਢੱਲ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ।

ਮੁੱਖ ਮੰਗਾਂ ਵਿੱਚ ਸ਼ਾਮਲ ਹਨ:

ਮੰਡੀ ‘ਚ ਗੁੰਡਾਗਰਦੀ ਨੂੰ ਰੋਕਿਆ ਜਾਵੇ।

ਪਰਚੀ ਕੱਟਣ ਦੇ ਨਾਂ ‘ਤੇ ਹੋ ਰਹੀ ਗੈਰਕਾਨੂੰਨੀ ਵਸੂਲੀ ਖਤਮ ਹੋਵੇ।

ਥੇਕੇਦਾਰਾਂ ਦੇ ਥੇਕੇ ਰੱਦ ਕੀਤੇ ਜਾਣ।

ਮੰਡੀ ਪ੍ਰਬੰਧਨ ਨੂੰ ਵਧੀਆ ਅਤੇ ਨਿਆਇਕ ਬਣਾਇਆ ਜਾਵੇ।

ਐਸ.ਡੀ.ਐਮ. ਵੱਲੋਂ ਲਿਖਤੀ ਅਸ਼ਵਾਸਨ ਦੀ ਉਡੀਕ

ਮੰਡੀ ਪ੍ਰਧਾਨਾਂ ਨੇ ਦੱਸਿਆ ਕਿ ਉਹ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਇਸ ਮਾਮਲੇ ਨੂੰ ਲੈ ਕੇ ਰੋਸ ਵਿਖਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਲਿਖਤੀ ਅਸ਼ਵਾਸਨ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜੇਕਰ ਅੱਜ ਸ਼ਾਮ ਤੱਕ ਕੋਈ ਢੁਕਵਾਂ ਹੱਲ ਨਾ ਨਿਕਲਿਆ ਤਾਂ ਮੰਡੀ ਦਾ ਕੰਮਕਾਜ ਰੋਕ ਦਿੱਤਾ ਜਾਵੇਗਾ।

ਪ੍ਰਸ਼ਾਸਨ ਵੱਲੋਂ ਤੱਤਕਾਲ ਉਪਾਅ

ਦੂਜੇ ਪਾਸੇ, ਪ੍ਰਸ਼ਾਸਨ ਨੇ ਕਿਹਾ ਕਿ ਮੰਡੀ ਦੇ ਐਂਟਰੀ ਗੇਟਾਂ ‘ਤੇ ਸੀਸੀਟੀਵੀ ਕੈਮਰੇ ਲਗਾ ਦਿੱਤੇ ਗਏ ਹਨ ਅਤੇ ਮਾਰਕੀਟ ਕਮੇਟੀ ਦਾ ਇੱਕ ਮੈਂਬਰ ਵੀ ਉੱਥੇ ਹਾਜ਼ਰ ਰਹੇਗਾ ਤਾਂ ਜੋ ਓਵਰਚਾਰਜਿੰਗ ਨਾ ਹੋਵੇ। ਉਨ੍ਹਾਂ ਦੱਸਿਆ ਕਿ ਥੇਕੇਦਾਰ ਨੂੰ ਪਹਿਲਾਂ ਹੀ ਦੋ ਵਾਰ ਜੁਰਮਾਨਾ ਲਾਇਆ ਗਿਆ ਹੈ, ਅਤੇ ਹੁਣ ਜੇਕਰ ਫਿਰ ਕੋਈ ਸ਼ਿਕਾਇਤ ਮਿਲੀ ਤਾਂ ਥੇਕੇ ਨੂੰ ਰੱਦ ਕਰ ਦਿੱਤਾ ਜਾਵੇਗਾ।

ਅਮਲ ਨਾ ਹੋਣ ‘ਤੇ ਹੋ ਸਕਦੀ ਹੈ ਹੜਤਾਲ

ਮੰਡੀ ਦੇ ਆੜਤੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਜਾਂ ਪ੍ਰਸ਼ਾਸਨ ਨੇ ਥੇਕੇਦਾਰਾਂ ਦੀ ਧੱਕੇਸ਼ਾਹੀ ਰੋਕਣ ਲਈ ਗੰਭੀਰਤਾ ਨਾਲ ਕਦਮ ਨਾ ਚੁੱਕੇ ਤਾਂ ਇਹ ਹਲਚਲ ਵਧ ਕੇ ਲੰਬੇ ਸਮੇਂ ਲਈ ਮੰਡੀ ਦੀ ਹੜਤਾਲ ਦਾ ਰੂਪ ਧਾਰ ਸਕਦੀ ਹੈ। ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਦੀ ਜ਼ਰੂਰਤਾਂ ਨੂੰ ਗੰਭੀਰ ਝਟਕਾ ਲੱਗ ਸਕਦਾ ਹੈ।

Vinkmag ad
Share Our Daily Posts

News Desk

Read Previous

ਮਾਡਲ ਟਾਊਨ ‘ਚ ਮੇਅਰ ਤੇ ਕਮਿਸ਼ਨਰ ਦੇ ਨਿਵਾਸ ‘ਚ ਵੀ ਵੜਿਆਂ ਪਾਣੀਂ, ਦੋ ਘੰਟੇ ਬਾਅਦ ਵੀ ਨਹੀਂ ਹੋਇਆਂ ਨਿਕਾਸ!

Read Next

ਮਹਿਤਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਅਧੀਨ ਵੱਡੀ ਸਫਲਤਾ, 01 ਦੋਸ਼ੀ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ