Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਮਹਿਤਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਅਧੀਨ ਵੱਡੀ ਸਫਲਤਾ, 01 ਦੋਸ਼ੀ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ

ਜਲੰਧਰ,: ਕੰਵਲਜੀਤ ਸਿੰਘ ਮੱਕੜ – ਜਲੰਧਰ ਮਹਿਤਪੁਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਥਾਣਾ ਮਹਿਤਪੁਰ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 01 ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 03 ਗ੍ਰਾਮ ਹੈਰੋਇਨ, 20 ਨਸ਼ੀਲੀਆਂ ਗੋਲੀਆਂ ਅਤੇ ₹21,500 ਨਕਦ ਰਕਮ ਬਰਾਮਦ ਕੀਤੀ ਹੈ।

ਇਹ ਕਾਰਵਾਈ ਸ੍ਰੀ ਹਰਵਿੰਦਰ ਸਿੰਘ ਵਿਰਕ, P.P.S., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਕਪਤਾਨ (ਤਫਤੀਸ਼) ਸ੍ਰੀ ਸਰਬਜੀਤ ਰਾਏ PPS ਦੀ ਨਿਗਰਾਨੀ ਹੇਠ ਕੀਤੀ ਗਈ। ਇੰਸਪੈਕਟਰ ਬਲਬੀਰ ਸਿੰਘ, ਮੁੱਖ ਅਫਸਰ ਥਾਣਾ ਮਹਿਤਪੁਰ ਅਤੇ ਉਨ੍ਹਾਂ ਦੀ ਟੀਮ ਨੇ ਉਪ ਪੁਲਿਸ ਕਪਤਾਨ ਸ੍ਰੀ ਉਕਾਰ ਸਿੰਘ ਬਰਾੜ ਦੀ ਅਗਵਾਈ ਹੇਠ ਇਹ ਅਪਰੇਸ਼ਨ ਅੰਜਾਮ ਦਿੱਤਾ।

SI ਕਸ਼ਮੀਰ ਸਿੰਘ ਸਮੇਤ ਪੁਲਿਸ ਟੀਮ ਨੇ ਗਸ਼ਤ ਅਤੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ‘ਤੇ ਇੱਕ ਨੌਜਵਾਨ ਨੂੰ ਰੋਕਿਆ। ਜਾਂਚ ਦੌਰਾਨ ਉਸ ਕੋਲੋਂ 03 ਗ੍ਰਾਮ ਹੈਰੋਇਨ, 20 ਨਸ਼ੀਲੀਆਂ ਗੋਲੀਆਂ ਅਤੇ ₹21,500 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ। ਗ੍ਰਿਫਤਾਰ ਕੀਤੇ ਦੋਸ਼ੀ ਦੀ ਪਛਾਣ ਜਸਪਾਲ ਸਿੰਘ ਉਰਫ ਜੱਸੀ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਬੂਟੇ ਦੀਆ ਛੰਨਾ, ਥਾਣਾ ਮਹਿਤਪੁਰ ਵਜੋਂ ਹੋਈ ਹੈ।

ਦੋਸ਼ੀ ਵਿਰੁੱਧ NDPS ਐਕਟ ਦੀ ਧਾਰਾ 21(A)/22-61-85 ਅਧੀਨ ਮਾਮਲਾ ਦਰਜ ਕਰਕੇ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਨਸ਼ੀਲਾ ਸਮਾਨ ਕਿੱਥੋਂ ਅਤੇ ਕਿਹੜੇ ਰਸਤੇ ਰਾਹੀਂ ਲਿਆਂਦਾ ਗਿਆ। ਦੋਸ਼ੀ ਦੀ ਸੰਪਤੀ ਦੀ ਵੀ ਤਸਦੀਕ ਕੀਤੀ ਜਾ ਰਹੀ ਹੈ ਅਤੇ ਹੋਰ ਸ਼ਰਿਕਾਂ ਦੀ ਪਛਾਣ ਲਈ ਜਾਂਚ ਜਾਰੀ ਹੈ।

ਇਸ ਦੌਰਾਨ ਲੋਕਲ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ, ਨਸ਼ੇ ਦੀ ਲਤ ‘ਚ ਫਸੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਲਾਜ ਲਈ ਉਤਸ਼ਾਹਿਤ ਵੀ ਕਰ ਰਹੇ ਹਨ।

ਇਹ ਦੋਸ਼ੀ ਅੱਜ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲਿਆ ਜਾਵੇਗਾ ਤਾਂ ਜੋ ਹੋਰ ਡੂੰਘੀ ਪੁੱਛਗਿੱਛ ਕੀਤੀ ਜਾ ਸਕੇ।

Vinkmag ad
Share Our Daily Posts

News Desk

Read Previous

ਮਕਸੂਦਾਂ ਮੰਡੀ ‘ਚ ਥੇਕੇਦਾਰ ਦੀ ਧੱਕੇਸ਼ਾਹੀ ਦੇ ਖਿਲਾਫ ਵਪਾਰੀ ਭੜਕੇ, ਅੱਜੋਂ ਬੰਦ ਦੀ ਚੇਤਾਵਨੀ

Read Next

ਨਸ਼ਾ ਮੁਕਤੀ ਕੇਂਦਰਾਂ ਦੀ ਆੜ ‘ਚ ਕਰੋੜਾਂ ਦੀ ਹੇਰਾਫੇਰੀ: ਡਾ. ਅਮਿਤ ਬਾਂਸਲ ਦੇ 21 ਕਰੋੜ ਦੇ ਖਾਤੇ ED ਵੱਲੋਂ ਜਬਤ