Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਨਸ਼ਾ ਤਸਕਰ ਲੱਡੂ ਦੇ ਅਵੈਧ ਕਬਜ਼ੇ ‘ਤੇ ਚੱਲਿਆ ਨਗਰ ਨਿਗਮ ਦਾ ਪੀਲਾ ਪੰਜਾ ਪਰਿਵਾਰ ਸਹਿਤ ਕਪੂਰਥਲਾ ਜੇਲ੍ਹ ‘ਚ ਬੰਦ

ਜਲੰਧਰ : ਕੰਵਲਜੀਤ ਸਿੰਘ ਮੱਕੜ ~ ਜਲੰਧਰ ਵਿਚ ਨਸ਼ੇ ਦੇ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੱਜ ਨਗਰ ਨਿਗਮ ਅਤੇ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਹਰਦਿਆਲ ਨਗਰ ਵਾਸੀ ਨਸ਼ਾ ਤਸਕਰ ਦੇ ਘਰ ਦੇ ਬਾਹਰ ਬਣਾਏ ਗਏ ਅਵੈਧ ਢਾਂਚੇ ਨੂੰ ਜੇ.ਸੀ.ਬੀ. ਮਸ਼ੀਨ ਰਾਹੀਂ ਧਵਸਤ ਕਰ ਦਿੱਤਾ।

ਨਗਰ ਨਿਗਮ ਦੇ ਅਧਿਕਾਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਉਕਤ ਵਿਅਕਤੀ ਨੂੰ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ, ਪਰ ਉਸ ਵੱਲੋਂ ਕਿਸੇ ਵੀ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ। ਨਤੀਜਾ ਵਜੋਂ ਅੱਜ ਪੁਲਿਸ ਦੀ ਮੌਜੂਦਗੀ ‘ਚ ਕਾਰਵਾਈ ਕਰਦਿਆਂ ਉਕਤ ਅਵੈਧ ਕਬਜ਼ਾ ਹਟਾਇਆ ਗਿਆ।

ਇਸ ਮਾਮਲੇ ‘ਚ ਏ.ਸੀ.ਪੀ. ਆਤਿਸ਼ ਭਾਟੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਿਸ ਵਿਅਕਤੀ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ, ਉਹ ਇਕ ਕਿੱਥੇ ਤਸਕਰ ਹੈ ਜਿਸ ਉੱਤੇ 20 ਮਾਮਲੇ ਦਰਜ ਹਨ। ਵਿਅਕਤੀ ਦੀ ਪਛਾਣ ਵਿਜੇ ਕੁਮਾਰ ਉਰਫ ਲੱਡੂ ਪੁੱਤਰ ਜਗਦੇਵ ਸਿੰਘ ਵਾਸੀ ਹਰਦਿਆਲ ਨਗਰ ਦੇ ਰੂਪ ਵਿੱਚ ਹੋਈ ਹੈ।

ਤਫ਼ਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਤਸਕਰ ਦਾ ਪੂਰਾ ਪਰਿਵਾਰ ਕਪੂਰਥਲਾ ਜੇਲ੍ਹ ‘ਚ ਬੰਦ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਲੱਡੂ ਦੀਆਂ ਨਸ਼ਾ ਤਸਕਰੀ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਨੂੰ ਲੈ ਕੇ ਲੰਮੀ ਚੌੜੀ ਡੋਜ਼ੀਅਰ ਤਿਆਰ ਕੀਤੀ ਜਾ ਰਹੀ ਹੈ।

ਨਗਰ ਨਿਗਮ ਵੱਲੋਂ ਨੋਟਿਸ ਦੇ ਬਾਵਜੂਦ ਨਹੀਂ ਮਿਲਿਆ ਜਵਾਬ

ਨਸ਼ਾ ਤਸਕਰ ਲੱਡੂ ਉੱਤੇ 20 ਫੌਜਦਾਰੀ ਮਾਮਲੇ ਦਰਜ

ਅਵੈਧ ਢਾਂਚਾ ਤੋੜਨ ਲਈ ਪੁਲਿਸ ਦੀ ਮੌਜੂਦਗੀ ਹੇਠ ਕਾਰਵਾਈ

ਤਸਕਰ ਦਾ ਪਰਿਵਾਰ ਵੀ ਕਪੂਰਥਲਾ ਜੇਲ੍ਹ ਵਿੱਚ ਕੈਦ

ਇਹ ਕਾਰਵਾਈ ਨਸ਼ਾ ਵਿਰੁੱਧ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੜੀ ਨੀਤੀ ਦਾ ਹਿੱਸਾ ਹੈ। ਅਧਿਕਾਰੀਆਂ ਵੱਲੋਂ ਇਸ਼ਾਰਾ ਦਿੱਤਾ ਗਿਆ ਕਿ ਅਗਲੇ ਦਿਨਾਂ ਵਿੱਚ ਹੋਰ ਵੀ ਤਸਕਰਾਂ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ਼ ਐਕਸ਼ਨ ਜਾਰੀ ਰਹੇਗਾ।

Vinkmag ad
Share Our Daily Posts

News Desk

Read Previous

ਨਸ਼ਾ ਮੁਕਤੀ ਕੇਂਦਰਾਂ ਦੀ ਆੜ ‘ਚ ਕਰੋੜਾਂ ਦੀ ਹੇਰਾਫੇਰੀ: ਡਾ. ਅਮਿਤ ਬਾਂਸਲ ਦੇ 21 ਕਰੋੜ ਦੇ ਖਾਤੇ ED ਵੱਲੋਂ ਜਬਤ

Read Next

ਬੁਲੰਦਪੁਰ ਦੇ ਡਾਕਟਰ ਨੇ ਝੂਠੇ ਮੁਕੱਦਮੇ ਦੀ ਰਚੀ ਗਈ ਸਾਜ਼ਿਸ਼ ਬਾਰੇ ਖੋਲ੍ਹੇ ਰਾਜ, ਵਿਧਾਇਕ ਅਤੇ SHO ਤੇ ਲਗਾਏ ਗੰਭੀਰ ਦੋਸ਼