Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਬੁਲੰਦਪੁਰ ਦੇ ਡਾਕਟਰ ਨੇ ਝੂਠੇ ਮੁਕੱਦਮੇ ਦੀ ਰਚੀ ਗਈ ਸਾਜ਼ਿਸ਼ ਬਾਰੇ ਖੋਲ੍ਹੇ ਰਾਜ, ਵਿਧਾਇਕ ਅਤੇ SHO ਤੇ ਲਗਾਏ ਗੰਭੀਰ ਦੋਸ਼

ਜਲੰਧਰ, : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਪਿੰਡ ਬੁਲੰਦਪੁਰ ਵਿੱਚ ਇਕ ਵੱਡਾ ਖੁਲਾਸਾ ਹੋਇਆ ਜਿੱਥੇ ਪਸ਼ੂ ਚਿਕਿਤਸਕ ਡਾ. ਅਮਰਜੀਤ ਸਿੰਘ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਉਨ੍ਹਾਂ ਖ਼ਿਲਾਫ਼ ਰਚੀ ਗਈ ਸਾਜ਼ਿਸ਼ ਤਹਿਤ ਝੂਠਾ ਕੇਸ ਦਰਜ ਕਰਵਾਇਆ ਗਿਆ। ਡਾਕਟਰ ਨੇ ਦਾਅਵਾ ਕੀਤਾ ਕਿ ਥਾਣਾ ਮਕਸੂਦਾਂ ‘ਚ ਤਾਇਨਾਤ ASI ਹਰਬੰਸ ਸਿੰਘ ਅਤੇ ਇਕ ਨਿਵਾਸੀ ਦੇਵੀ ਲਾਲ ਨੇ ਮਿਲ ਕੇ ਇਹ ਸਾਜ਼ਿਸ਼ ਰਚੀ ਅਤੇ ਇਸ ਪੂਰੇ ਮਾਮਲੇ ਵਿਚ ਵਿਧਾਇਕ ਅਤੇ SHO ਦੀ ਭੂਮਿਕਾ ਤੇ ਵੀ ਉੰਗਲੀ ਚੁੱਕੀ ਗਈ।

ਡਾ. ਅਮਰਜੀਤ ਅਨੁਸਾਰ, ਦੇਵੀ ਲਾਲ ਨੇ ਆਪਣੇ ਨਾਬਾਲਿਗ ਪੁੱਤ ਦੀ ਝੂਠੀ ਕਹਾਣੀ ਬਣਾਕੇ ਉਨ੍ਹਾਂ ਉੱਤੇ ਜ਼ਬਰਦਸਤੀ ਦੇ ਗੰਭੀਰ ਦੋਸ਼ ਲਗਵਾਏ, ਜਦਕਿ ਨਾ ਤਾਂ ਕੋਈ ਮੈਡੀਕਲ ਜਾਂਚ ਕਰਵਾਈ ਗਈ ਅਤੇ ਨਾ ਹੀ ਠੋਸ ਸਬੂਤ ਪੇਸ਼ ਕੀਤੇ ਗਏ। ਡਾਕਟਰ ਨੇ ਦੋਸ਼ ਲਾਇਆ ਕਿ ASI ਹਰਬੰਸ ਸਿੰਘ ਨੇ ਸੱਭੂਤਾਂ ਨਾਲ ਛੇੜਛਾੜ ਕਰਕੇ ਜਾਂਚ ਨੂੰ ਦਬਾਉ ਹੇਠ ਮੁੜ ਮੋੜਿਆ।

ਇਸ ਘਟਨਾ ਦੀ ਪੁਸ਼ਟੀ ਕਰਨ ਵਾਲੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ASI ਹਰਬੰਸ ਸਿੰਘ ਨੂੰ ਇਕ ਘਰ ਵਿਚ ਜਾ ਕੇ ਰਿਸ਼ਵਤ ਲੈਂਦੇ ਹੋਏ ਦਿਖਾਇਆ ਗਿਆ ਹੈ। ਇਹ ਵੀਡੀਓ 6 ਦਿਨ ਪੁਰਾਣੀ ਹੋਣ ਦੇ ਬਾਵਜੂਦ ਜਦੋਂ ਮਾਮਲਾ ਸਾਹਮਣੇ ਆਇਆ ਤਾਂ SSP ਹਰਵਿੰਦਰ ਸਿੰਘ ਵਿਰਕ ਨੇ ਤੁਰੰਤ ਕਾਰਵਾਈ ਕਰਦਿਆਂ ASI ਨੂੰ ਲਾਈਨ ਹਾਜ਼ਰ ਕਰ ਦਿੱਤਾ।

ਡਾ. ਅਮਰਜੀਤ ਨੇ ਦਾਅਵਾ ਕੀਤਾ ਕਿ ਇਹ ਪੂਰੀ ਕਾਰਵਾਈ ਉਨ੍ਹਾਂ ਦੀ ਸਮਾਜਿਕ, ਮਾਨਸਿਕ ਅਤੇ ਪੇਸ਼ਾਵਰ ਖਿਡਾਰ ਨੂੰ ਨੁਕਸਾਨ ਪਹੁੰਚਾਉਣ ਲਈ ਰਚੀ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ASI ਹਰਬੰਸ ਸਿੰਘ ਨੂੰ ਤੁਰੰਤ ਨਿੱਲੰਬਿਤ ਕਰਕੇ ਵਿਭਾਗੀ ਅਤੇ ਅਪਰਾਧਿਕ ਜਾਂਚ ਸ਼ੁਰੂ ਕੀਤੀ ਜਾਵੇ, ਅਤੇ ਦੇਵੀ ਲਾਲ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਹੋਵੇ, ਜਿਸ ਨੇ ਨਾਬਾਲਿਗ ਪੁੱਤ ਦੀ ਝੂਠੀ ਗਵਾਹੀ ਰਾਹੀਂ ਇਹ ਸਾਜ਼ਿਸ਼ ਰਚੀ।

ਇਸ ਦੇ ਨਾਲ ਹੀ ਉਨ੍ਹਾਂ ਪਿੰਡ ਵਿੱਚ ਰੁਕੇ ਹੋਏ ਵਿਕਾਸ ਕਾਰਜ ਤੁਰੰਤ ਸ਼ੁਰੂ ਕਰਨ ਅਤੇ ਪੰਚਾਇਤ ਸਕੱਤਰ ਦੀ ਨਿਯੁਕਤੀ ਦੀ ਮੰਗ ਕੀਤੀ। ਡਾਕਟਰ ਨੇ ਸਾਫ਼ ਕੀਤਾ ਕਿ ਪਿੰਡਵਾਸੀਆਂ ਅਨੁਸਾਰ ਵੀ ਇਹ ਮਾਮਲਾ ਪੂਰੀ ਤਰ੍ਹਾਂ ਰਾਜਨੀਤਿਕ ਰੰਜਿਸ਼ ਅਤੇ ਦਬਾਅ ਦਾ ਨਤੀਜਾ ਹੈ।

ਡਾ. ਅਮਰਜੀਤ ਨੇ ਸਰਕਾਰ ਅਤੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਗੰਭੀਰ ਜਾਂਚ ਕਰਵਾਈ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਉਨ੍ਹਾਂ ਖ਼ਿਲਾਫ਼ ਦਰਜ ਝੂਠੀ FIR ਨੂੰ ਤੁਰੰਤ ਰੱਦ ਕੀਤਾ ਜਾਵੇ।

Vinkmag ad
Share Our Daily Posts

News Desk

Read Previous

ਨਸ਼ਾ ਤਸਕਰ ਲੱਡੂ ਦੇ ਅਵੈਧ ਕਬਜ਼ੇ ‘ਤੇ ਚੱਲਿਆ ਨਗਰ ਨਿਗਮ ਦਾ ਪੀਲਾ ਪੰਜਾ ਪਰਿਵਾਰ ਸਹਿਤ ਕਪੂਰਥਲਾ ਜੇਲ੍ਹ ‘ਚ ਬੰਦ

Read Next

ਫਿਰੋਜ਼ਪੁਰ ਮੰਡਲ ਨੇ ਟਿਕਟ ਜਾਂਚ ‘ਚ ਬਣਾਇਆ ਇਤਿਹਾਸਕ ਰਿਕਾਰਡ, ₹72.76 ਕਰੋੜ ਦੀ ਆਮਦਨ