Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਡਕਟਰ ਵਰਕਰਜ਼ ਯੂਨੀਅਨ ਨੇ 29 ਜੁਲਾਈ ਤੋਂ ਅਨਿਸ਼ਚਿਤਕਾਲੀ ਹੜਤਾਲ ਦਾ ਐਲਾਨ ਕੀਤਾ 28 ਜੁਲਾਈ ਨੂੰ वित ਮੰਤਰੀ ਨਾਲ ਆਖਰੀ ਮੀਟਿੰਗ, ਮੰਗਾਂ ਨਾ ਮੰਨੀਆਂ ਗਈਆਂ ਤਾਂ ਠੱਪ ਹੋਣਗੀਆਂ ਸਾਰੀਆਂ ਬੱਸ ਸੇਵਾਵਾਂ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ,ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਡਕਟਰ ਵਰਕਰਜ਼ ਯੂਨੀਅਨ ਨੇ ਇਕ ਵਾਰ ਫਿਰ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਰੋਸ ਦੀ ਅਗਵਾਈ ਕਰਦਿਆਂ 29 ਜੁਲਾਈ ਤੋਂ ਅਨਿਸ਼ਚਿਤਕਾਲੀ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਦੇ ਆਗੂ ਜੇ.ਐੱਸ. ਸੰਧੂ ਤੇ ਕੰਵਲਜੀਤ ਸਿੰਘ ਮੱਕੜ ਨੇ ਅੱਜ ਇਕ ਪ੍ਰੈਸ ਕਾਨਫਰੰਸ ਦੌਰਾਨ ਇਹ ਚੇਤਾਵਨੀ ਦਿੱਤੀ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਤੇ ਸਰਕਾਰ ਕੋਲ ਜਾ ਰਹੇ ਹਨ, ਪਰ ਹਰ ਵਾਰੀ ਸਿਰਫ ਆਸਵਾਸਨ ਹੀ ਮਿਲਦੇ ਹਨ, ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ 28 ਜੁਲਾਈ (ਸੋਮਵਾਰ) ਨੂੰ वित ਮੰਤਰੀ ਨਾਲ ਆਖਰੀ ਮੀਟਿੰਗ ਤਹਿ ਹੋਈ ਹੈ। ਜੇਕਰ ਇਸ ਮੀਟਿੰਗ ‘ਚ ਵੀ ਕੋਈ ਨਤੀਜਾ ਨਹੀਂ ਨਿਕਲਦਾ, ਤਾਂ 29 ਜੁਲਾਈ ਤੋਂ ਸੂਬੇ ਭਰ ਦੀਆਂ ਬੱਸ ਸੇਵਾਵਾਂ ਅਨਿਸ਼ਚਿਤਕਾਲੀ ਢੰਗ ਨਾਲ ਬੰਦ ਕਰ ਦਿੱਤੀਆਂ ਜਾਣਗੀਆਂ।

ਯੂਨੀਅਨ ਨੇ ਆਲੋਚਨਾ ਕਰਦਿਆਂ ਕਿਹਾ ਕਿ ਪਹਿਲਾਂ ਵੀ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ‘ਚ ਮੰਗਾਂ ਮਨਜ਼ੂਰ ਹੋਣ ਦੀ ਗੱਲ ਹੋਈ ਸੀ, ਜਿਸ ‘ਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗੱਲ ਵੀ ਸ਼ਾਮਲ ਸੀ, ਪਰ ਅੱਜ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਬੱਸਾਂ ਦੀ ਸੇਵਾ ਬੰਦ ਹੋਣ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਰਾਹੀਂ ਉਹ ਆਪਣੇ ਹੱਕ ਲਈ ਲੜ ਰਹੇ ਹਨ ਅਤੇ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਹੜਤਾਲ ਜਾਰੀ ਰਹੇਗੀ।

ਮੁੱਖ ਮੰਗਾਂ: ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਪਹਿਲਾਂ ਮੰਨੀਆਂ ਗਈ ਮੰਗਾਂ ਨੂੰ ਤੁਰੰਤ ਲਾਗੂ ਕਰਨਾ ਨਿਯਮਤ ਕਰਮਚਾਰੀਆਂ ਨੂੰ ਬਕਾਇਆ ਤਨਖਾਹ ਤੇ ਭਤਤੇ ਜਲਦੀ ਜਾਰੀ ਕਰਨਾ।
ਪੰਜਾਬ ਦੇ ਲੋਕਾਂ ਨੂੰ ਸੂਚਨਾ:
ਜਿਲ੍ਹਾ ਜਲੰਧਰ ਸਮੇਤ ਸੂਬੇ ਦੇ ਹੋਰ ਹਿੱਸਿਆਂ ਵਿੱਚ 29 ਜੁਲਾਈ ਤੋਂ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ। ਯਾਤਰੀਆਂ ਨੂੰ ਕਿਰਪਾ ਕਰਕੇ ਆਪਣੇ ਯਾਤਰਾ ਯੋਜਨਾਵਾਂ ਨੂੰ ਧਿਆਨ ਨਾਲ ਤੈਅ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

Vinkmag ad
Share Our Daily Posts

News Desk

Read Previous

ਸ਼ੌਰਯ ਭਾਰਤ ਕਾਰ ਰੈਲੀ ਨੇ ਆਦਮਪੁਰ ਏਅਰ ਬੇਸ ‘ਤੇ ਦਿਖਾਇਆ ਜ਼ਬਰਦਸਤ ਜੋਸ਼ ਦੇਸ਼ ਭਗਤੀ ਤੇ ਵਾਤਾਵਰਣ ਸੰਦੇਸ਼ ਦੇ ਨਾਲ ਫੌਜੀ ਦਲੇਰੀ ਨੂੰ ਸ਼ਰਧਾਂਜਲੀ

Read Next

ਹਿਮਾਚਲ ‘ਚ ਨਸ਼ੇ ਦੀ ਲਤ ’ਤੇ ਬਿਆਨ ਦੇ ਕੇ ਵਿਵਾਦਾਂ ‘ਚ ਘਿਰੀ ਕੰਗਨਾ, ਪੰਜਾਬ ਤੇ ਗੁਜਰਾਤ ਦੀ ਤੁਲਨਾ ’ਤੇ ਆਈਆਈਟੀਆਂ ਦੀ ਤਿੱਖੀ ਪ੍ਰਤੀਕ੍ਰਿਆ