Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਹਿਮਾਚਲ ‘ਚ ਨਸ਼ੇ ਦੀ ਲਤ ’ਤੇ ਬਿਆਨ ਦੇ ਕੇ ਵਿਵਾਦਾਂ ‘ਚ ਘਿਰੀ ਕੰਗਨਾ, ਪੰਜਾਬ ਤੇ ਗੁਜਰਾਤ ਦੀ ਤੁਲਨਾ ’ਤੇ ਆਈਆਈਟੀਆਂ ਦੀ ਤਿੱਖੀ ਪ੍ਰਤੀਕ੍ਰਿਆ

ਜਲੰਧਰ : ਕੰਵਲਜੀਤ ਸਿੰਘ ਮੱਕੜ – ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੇ ਹਾਲੀਆ ਬਿਆਨ ਨੇ ਸਿਆਸੀ ਹਲਕੇ ‘ਚ ਭੂਚਾਲ ਲਿਆ ਦਿੱਤਾ ਹੈ। ਕੰਗਨਾ ਨੇ ਕਿਹਾ ਕਿ ਪੰਜਾਬ ਰਾਹੀਂ ਹਿਮਾਚਲ ਪ੍ਰਦੇਸ਼ ‘ਚ ਨਸ਼ਾ ਪਹੁੰਚ ਰਿਹਾ ਹੈ ਜੋ ਇਥੋਂ ਦੇ ਨੌਜਵਾਨਾਂ ਨੂੰ ਬਰਬਾਦ ਕਰ ਰਿਹਾ ਹੈ। ਉਨ੍ਹਾਂ ਦੀ ਇਸ ਗੱਲ ਨੇ ਜਿਥੇ ਵਿਰੋਧੀ ਧਿਰ ਨੂੰ ਹਮਲਾ ਕਰਨ ਦਾ ਮੌਕਾ ਦਿੱਤਾ ਹੈ, ਉਥੇ ਹੀ ਭਾਜਪਾ ਦੇ ਕੁਝ ਆਗੂਆਂ ਨੇ ਵੀ ਉਨ੍ਹਾਂ ਤੋਂ ਅੰਤਰ ਬਣਾਉਣਾ ਸ਼ੁਰੂ ਕਰ ਦਿੱਤਾ ਹੈ।

ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਇਸ ਤਰ੍ਹਾਂ ਦੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸੰਵੇਦਨਸ਼ੀਲ ਮਾਮਲਿਆਂ ’ਤੇ ਬਿਆਨ ਦਿੰਦੇ ਹੋਏ ਪਾਰਟੀ ਲਾਈਨ ਦੇ ਅੰਦਰ ਰਹਿਣਾ ਚਾਹੀਦਾ ਹੈ। ਕਾਲੀਆ ਨੇ ਸਿੱਧੇ ਤੌਰ ‘ਤੇ ਕਿਹਾ ਕਿ ਉਨ੍ਹਾਂ ਦਾ ਕੰਗਨਾ ਦੇ ਬਿਆਨ ਨਾਲ ਕੋਈ ਲੈਣਾ-ਦੇਣਾ ਨਹੀਂ।
ਆਪ ਨੇ ਕੀਤਾ ਤੀਖਾ ਹਮਲਾ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਕੰਗਨਾ ਰਣੌਤ ਜ਼ਮੀਨੀ ਹਕੀਕਤ ਤੋਂ ਅਣਜਾਣ ਨੇ। ਉਹ ਕੇਵਲ ਸੁਰਖੀਆਂ ਵਿਚ ਰਹਿਣ ਲਈ ਅਜਿਹੇ ਬਿਆਨ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕੰਗਨਾ ਨੂੰ ਪਹਿਲਾਂ ਗੁਜਰਾਤ ਦੀ ਹਾਲਤ ਦੇਖਣੀ ਚਾਹੀਦੀ ਹੈ, ਜਿੱਥੇ ਨਸ਼ੇ ਦੀ ਸਮੱਸਿਆ ਪੰਜਾਬ ਨਾਲੋਂ ਵੀ ਜ਼ਿਆਦਾ ਗੰਭੀਰ ਹੈ।

ਕਿਆ ਹੈ ਮਾਮਲਾ? ਕੰਗਨਾ ਰਣੌਤ ਨੇ ਆਪਣੇ ਬਿਆਨ ਵਿਚ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਨੌਜਵਾਨ ਨਸ਼ੇ ਦੀ ਲਤ ’ਚ ਫਸ ਰਹੇ ਹਨ ਅਤੇ ਇਸ ਲਈ ਪੰਜਾਬ ਤੋਂ ਆ ਰਹੇ ਨਸ਼ੇ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਾਲਾਤ ਨਾ ਸਵਾਰੇ ਗਏ ਤਾਂ ਹਿਮਾਚਲ ਦੀ ਹਾਲਤ ਵੀ ਪੰਜਾਬ ਵਰਗੀ ਹੋ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਨਸ਼ੇ ਕਾਰਨ ਘਰ ਉੱਜੜ ਰਹੇ ਹਨ, ਮਹਿਲਾਵਾਂ ਵੀਧਵਾ ਹੋ ਰਹੀਆਂ ਹਨ ਅਤੇ ਨੌਜਵਾਨਾਂ ਦਾ ਭਵਿੱਖ ਅੰਧਕਾਰਮਈ ਹੋ ਰਿਹਾ ਹੈ।
ਸਿਆਸੀ ਮਾਹੌਲ ਤਣਾਅਪੂਰਨ
ਕੰਗਨਾ ਦੇ ਬਿਆਨ ਕਾਰਨ ਭਾਜਪਾ ਦੇ ਅੰਦਰ ਹੀ ਦੋ ਫਾਢ ਬਣਦੇ ਨਜ਼ਰ ਆ ਰਹੇ ਹਨ। ਜਿੱਥੇ ਇੱਕ ਧੜਾ ਉਨ੍ਹਾਂ ਦੇ ਬਿਆਨ ਦਾ ਸਮਰਥਨ ਕਰ ਰਿਹਾ ਹੈ, ਉਥੇ ਦੂਜਾ ਧੜਾ ਪਾਰਟੀ ਦੀ ਪੋਲਿਸੀ ਅਤੇ ਸੂਬਿਆਂ ਦੇ ਸੰਵੇਦਨਸ਼ੀਲ ਮਸਲਿਆਂ ਉੱਤੇ ਸੰਯਮ ਵਰਤਣ ਦੀ ਸਲਾਹ ਦੇ ਰਿਹਾ ਹੈ।
ਕੰਗਨਾ ਰਣੌਤ ਦਾ ਨਸ਼ੇ ਸੰਬੰਧੀ ਬਿਆਨ ਸਿਰਫ਼ ਹਿਮਾਚਲ ਹੀ ਨਹੀਂ, ਸਗੋਂ ਪੰਜਾਬ ਦੀ ਰਾਜਨੀਤੀ ਵਿਚ ਵੀ ਗੂੰਜ ਰਿਹਾ ਹੈ। ਅਜਿਹੇ ਬਿਆਨ ਕਿੰਨਾ ਸਿਆਸੀ ਨੁਕਸਾਨ ਜਾਂ ਲਾਭ ਦਿੰਦਿਆਂ ਹਨ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Vinkmag ad
Share Our Daily Posts

News Desk

Read Previous

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਡਕਟਰ ਵਰਕਰਜ਼ ਯੂਨੀਅਨ ਨੇ 29 ਜੁਲਾਈ ਤੋਂ ਅਨਿਸ਼ਚਿਤਕਾਲੀ ਹੜਤਾਲ ਦਾ ਐਲਾਨ ਕੀਤਾ 28 ਜੁਲਾਈ ਨੂੰ वित ਮੰਤਰੀ ਨਾਲ ਆਖਰੀ ਮੀਟਿੰਗ, ਮੰਗਾਂ ਨਾ ਮੰਨੀਆਂ ਗਈਆਂ ਤਾਂ ਠੱਪ ਹੋਣਗੀਆਂ ਸਾਰੀਆਂ ਬੱਸ ਸੇਵਾਵਾਂ

Read Next

ਵਰੁਣ ਹੱਤਿਆਕਾਂਡ ਮਾਮਲੇ ‘ਚ ਫਰਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ‘ਤੇ ਪਰਿਵਾਰ ਨੇ ਕੀਤਾ ਰੋਸ ਪ੍ਰਗਟ, ਰਵੀਦਾਸ ਚੌਂਕ ‘ਚ ਧਰਨਾ