Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਵਰੁਣ ਹੱਤਿਆਕਾਂਡ ਮਾਮਲੇ ‘ਚ ਫਰਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ‘ਤੇ ਪਰਿਵਾਰ ਨੇ ਕੀਤਾ ਰੋਸ ਪ੍ਰਗਟ, ਰਵੀਦਾਸ ਚੌਂਕ ‘ਚ ਧਰਨਾ

ਜਲੰਧਰ — ਭਾਰਗਵ ਕੈਂਪ ‘ਚ ਹੋਏ ਵਰੁਣ ਹੱਤਿਆਕਾਂਡ ਮਾਮਲੇ ‘ਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪੀੜਤ ਪਰਿਵਾਰ ਨੇ ਰਵੀਵਾਰ ਦੁਪਹਿਰ ਨੂੰ ਸ਼੍ਰੀ ਗੁਰੂ ਰਵੀਦਾਸ ਚੌਂਕ ‘ਚ ਧਰਨਾ ਲਾਇਆ। ਪਰਿਵਾਰ ਵੱਲੋਂ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਗਏ।

ਪਰਿਵਾਰਕ ਮੈਂਬਰਾਂ ਅਨੁਸਾਰ, ਉਨ੍ਹਾਂ ਦੇ ਪੁੱਤਰ ਵਰੁਣ ਦੀ ਹੱਤਿਆ ਚਾਕੂ ਮਾਰ ਕੇ ਕੀਤੀ ਗਈ ਸੀ। ਹੱਤਿਆ ਮਾਮਲੇ ‘ਚ ਪੁਲਿਸ ਨੇ ਕੇਵਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਆਪਣੀ ਸੇਵਾ ਨੂੰ ਕਾਮਯਾਬ ਦੱਸ ਦਿੱਤਾ, ਪਰ ਦੋ ਹੋਰ ਦੋਸ਼ੀ — ਸੋਨੂ ਪੰਡਿਤ ਅਤੇ ਸ਼ਿਵਾ — ਹਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ।

ਧਰਨੇ ਦੌਰਾਨ ਪਰਿਵਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਸੀ ਕਿ ਹੱਤਿਆ ਤੋਂ ਪਹਿਲਾਂ ਦੋਸ਼ੀਆਂ ਨੇ ਨਸ਼ਾ ਕੀਤਾ ਸੀ, ਅਤੇ ਨਸ਼ੇ ਦੀ ਹਾਲਤ ਵਿੱਚ ਉਨ੍ਹਾਂ ਨੇ ਵਰੁਣ, ਲੋਕੇਸ਼ ਤੇ ਵਿਸ਼ਾਲ ਉੱਤੇ ਹਮਲਾ ਕੀਤਾ। ਹਮਲੇ ਦੌਰਾਨ ਵਰੁਣ ਦੇ ਸੀਨੇ ‘ਚ ਚਾਕੂ ਲੱਗਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਲੋਕੇਸ਼ ਨੂੰ 100 ਤੇ ਵਿਸ਼ਾਲ ਨੂੰ 35 ਟਾਂਕੇ ਲੱਗੇ।

ਪਰਿਵਾਰ ਨੇ ਮੰਗ ਕੀਤੀ ਹੈ ਕਿ ਹੱਤਿਆਕਾਂਡ ਨਾਲ ਜੁੜੇ ਨਸ਼ਾ ਤਸਕਰਾਂ ਨੂੰ ਵੀ ਮਾਮਲੇ ‘ਚ ਨਾਂਮਜ਼ਦ ਕੀਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਉਹ ਕੇਬਿਨੇਟ ਮੰਤਰੀ ਮੋਹਿੰਦਰ ਭਗਤ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ, ਪਰ ਹਰ ਵਾਰੀ ਉਨ੍ਹਾਂ ਨੂੰ ਸਿਰਫ਼ ਆਸ਼ਵਾਸਨ ਦੇ ਕੇ ਘਰ ਵਾਪਸ ਭੇਜ ਦਿੱਤਾ ਜਾਂਦਾ ਹੈ।

ਪਰਿਵਾਰ ਨੇ ਪੁਲਿਸ ਨੂੰ ਪਹਿਲਾਂ ਹੀ ਦੋ ਦਿਨਾਂ ਦੀ ਮਿਆਦ ਦਿੱਤੀ ਸੀ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਪਰ ਗ੍ਰਿਫ਼ਤਾਰੀ ਨਾ ਹੋਣ ਕਰਕੇ ਉਨ੍ਹਾਂ ਨੂੰ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ। ਧਰਨਾ ਦੌਰਾਨ ਪਾਰਸ਼ਦ ਤਰਸੇਮ ਲਖੌਤਰਾ, ਭਾਰਗਵ ਕੈਂਪ ਥਾਣੇ ਦੀ ਪੁਲਿਸ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ।

ਅਖੀਰ ਵਿਚ, ਪਰਿਵਾਰ ਨੇ ਚੇਤਾਵਨੀ ਦਿੱਤੀ ਕਿ ਜੇ ਦੋਸ਼ੀਆਂ ਨੂੰ ਜਲਦੀ ਨਾ ਗ੍ਰਿਫ਼ਤਾਰ ਕੀਤਾ ਗਿਆ ਤਾਂ ਰੋਸ ਪ੍ਰਗਟਾਵੇ ਨੂੰ ਹੋਰ ਵਧਾਇਆ ਜਾਵੇਗਾ।

Vinkmag ad
Share Our Daily Posts

News Desk

Read Previous

ਹਿਮਾਚਲ ‘ਚ ਨਸ਼ੇ ਦੀ ਲਤ ’ਤੇ ਬਿਆਨ ਦੇ ਕੇ ਵਿਵਾਦਾਂ ‘ਚ ਘਿਰੀ ਕੰਗਨਾ, ਪੰਜਾਬ ਤੇ ਗੁਜਰਾਤ ਦੀ ਤੁਲਨਾ ’ਤੇ ਆਈਆਈਟੀਆਂ ਦੀ ਤਿੱਖੀ ਪ੍ਰਤੀਕ੍ਰਿਆ

Read Next

ਭਗਵਾਨ ਵਾਲਮੀਕਿ ਆਸ਼ਰਮ ‘ਚ ਸਰਦਾਰ ਬਰਜਿੰਦਰ ਸਿੰਘ ਹਮਦਰਦ ਦਾ ਸਨਮਾਨ, ਸ਼ਕਤੀ ਨਗਰ ਵਿੱਚ ਲੱਗਾ ਖੂਨ ਦਾਨ ਕੈਂਪ