Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਭਗਵਾਨ ਵਾਲਮੀਕਿ ਆਸ਼ਰਮ ‘ਚ ਸਰਦਾਰ ਬਰਜਿੰਦਰ ਸਿੰਘ ਹਮਦਰਦ ਦਾ ਸਨਮਾਨ, ਸ਼ਕਤੀ ਨਗਰ ਵਿੱਚ ਲੱਗਾ ਖੂਨ ਦਾਨ ਕੈਂਪ

ਜਲੰਧਰ : (ਕੰਵਲਜੀਤ ਸਿੰਘ ਮੱਕੜ )ਅੱਜ ਜਲੰਧਰ ਸ਼ਹਿਰ ਦੇ ਸ਼ਕਤੀ ਨਗਰ ਵਿਖੇ ਭਗਵਾਨ ਮਹਾਵੀਰ ਆਸ਼ਰਮ ਅਤੇ ਭਗਵਾਨ ਵਾਲਮੀਕਿ ਆਸ਼ਰਮ ਵੱਲੋਂ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਖਾਸ ਮੌਕੇ ‘ਤੇ ਅਜੀਤ ਪੱਤਰ ਦੇ ਮੁੱਖ ਸੰਪਾਦਕ ਸਰਦਾਰ ਬਰਜਿੰਦਰ ਸਿੰਘ ਹਮਦਰਦ ਜੀ ਦਾ ਆਸ਼ਰਮ ਪਹੁੰਚਣ ‘ਤੇ ਸ਼ਲਾਘਾਯੋਗ ਸਨਮਾਨ ਕੀਤਾ ਗਿਆ।

ਇਸ ਸਮਾਗਮ ਦੌਰਾਨ ਸ਼ਹਿਰ ਦੇ ਕਈ ਪਤਵੰਤੇ ਸਾਜਨ, ਸਮਾਜ ਸੇਵਕ, ਡਾਕਟਰ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਖੂਨ ਦਾਨ ਕੈਂਪ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਦਰਜਨਾਂ ਯੂਨਿਟ ਖੂਨ ਇਕੱਤਰ ਕੀਤਾ ਗਿਆ ਜੋ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣ ਵਿੱਚ ਮਦਦਗਾਰ ਸਾਬਤ ਹੋਏਗਾ।

ਆਯੋਜਕਾਂ ਵੱਲੋਂ ਦੱਸਿਆ ਗਿਆ ਕਿ ਖੂਨ ਦਾਨ ਕੈਂਪ ਦਾ ਉਦੇਸ਼ ਨਿਰਮਲ ਸਮਾਜ ਨਿਰਮਾਣ, ਜੀਵਨ ਬਚਾਉਣ ਵਾਲੀ ਸੇਵਾ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨ ਪੀੜ੍ਹੀ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ।

ਸਰਦਾਰ ਬਰਜਿੰਦਰ ਸਿੰਘ ਹਮਦਰਦ ਨੇ ਆਪਣੇ ਸੰਬੋਧਨ ਵਿੱਚ ਆਸ਼ਰਮ ਦੇ ਇਸ ਯਤਨ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਸਮਾਜ ਵਿੱਚ ਐਸੀਆਂ ਲਾਗਾਤਾਰ ਚਲ ਰਹੀਆਂ ਸੇਵਾਵਾਂ ਨੂੰ ਨਮਨ ਕੀਤਾ। ਉਨ੍ਹਾਂ ਨੇ ਆਹਵਾਨ ਕੀਤਾ ਕਿ ਹਰ ਇੱਕ ਨਾਗਰਿਕ ਨੂੰ ਖੂਨ ਦਾਨ ਵਰਗੀਆਂ ਜੀਵਨ ਰੱਖਿਆ ਸੇਵਾਵਾਂ ਵਿੱਚ ਭਾਗੀਦਾਰ ਬਣਨਾ ਚਾਹੀਦਾ ਹੈ।

ਆਖ਼ਰ ‘ਤੇ ਭਗਵਾਨ ਵਾਲਮੀਕਿ ਆਸ਼ਰਮ ਅਤੇ ਭਗਵਾਨ ਮਹਾਵੀਰ ਆਸ਼ਰਮ ਵੱਲੋਂ ਸਮੂਹ ਖੂਨਦਾਤਾਵਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਤ ਵੀ ਕੀਤਾ ਗਿਆ।

Vinkmag ad
Share Our Daily Posts

News Desk

Read Previous

ਵਰੁਣ ਹੱਤਿਆਕਾਂਡ ਮਾਮਲੇ ‘ਚ ਫਰਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ‘ਤੇ ਪਰਿਵਾਰ ਨੇ ਕੀਤਾ ਰੋਸ ਪ੍ਰਗਟ, ਰਵੀਦਾਸ ਚੌਂਕ ‘ਚ ਧਰਨਾ

Read Next

ਪੰਜਾਬ ”ਚ ਰੂਹ ਕੰਬਾਊ ਹਾਦਸਾ! ਨਹਿਰ ”ਚ ਡਿੱਗੀ ਸੰਗਤ ਨਾਲ ਭਰੀ ਗੱਡੀ; 6 ਸ਼ਰਧਾਲੂਆਂ ਦੀ ਗਈ ਜਾਨ, ਕਈ ਲਾਪਤਾ