Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਪੰਜਾਬ ”ਚ ਰੂਹ ਕੰਬਾਊ ਹਾਦਸਾ! ਨਹਿਰ ”ਚ ਡਿੱਗੀ ਸੰਗਤ ਨਾਲ ਭਰੀ ਗੱਡੀ; 6 ਸ਼ਰਧਾਲੂਆਂ ਦੀ ਗਈ ਜਾਨ, ਕਈ ਲਾਪਤਾ

ਖੰਨਾ/ਰਾੜਾ ਸਾਹਿਬ/ਅਹਿਮਦਗੜ੍ਹ : ਖੰਨਾ ਦੇ ਪਿੰਡ ਜਗੇੜਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰ ਕੇ ਆ ਰਹੇ ਸ਼ਰਧਾਲੂਆਂ ਨਾਲ ਭਰਿਆ ਮਹਿੰਦਰਾ ਬੌਲੈਰੋ ਪਿਕਅਪ ਨਹਿਰ ਵਿਚ ਜਾ ਡਿੱਗੀ, ਜਿਸ ਵਿਚ ਤਕਰੀਬਨ 32 ਸ਼ਰਧਾਲੂ ਸਵਾਰ ਸਨ। ਇਸ ਹਾਦਸੇ ਵਿਚ 5 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ 2 ਬੱਚੇ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਕਈ ਸ਼ਰਧਾਲੂ ਲਾਪਤਾ ਵੀ ਹਨ।

ਜਾਣਕਾਰੀ ਮੁਤਾਬਕ ਇਹ ਸ਼ਰਧਾਲੂ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਗਏ ਸਨ। ਜਦੋਂ ਉਹ ਮੱਥਾ ਟੇਕ ਕੇ ਮਾਲੇਰਕੋਟਲਾ ਨੂੰ ਵਾਪਸ ਪਰਤ ਰਹੇ ਸਨ, ਤਾਂ ਬੀਤੀ ਦੇਰ ਰਾਤ ਰਾੜਾ ਸਾਹਿਬ ਤੋਂ ਜਗੇੜਾ ਪੁਲ਼ ਵੱਲ ਜਾਂਦਿਆਂ ਉਨ੍ਹਾਂ ਦੀ ਗੱਡੀ ਨਹਿਰ ਵਿਚ ਡਿੱਗ ਗਈ। ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਤੇ ਉਸੇ ਵੇਲੇ ਬਚਾਅ ਕਾਰਜ ਅਰੰਭ ਦਿੱਤੇ ਗਏ। ਇਸ ਹਾਦਸੇ ਵਿਚ 5 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿਚ 2 ਬੱਚੇ ਵੀ ਸ਼ਾਮਲ ਹਨ। ਕਈ ਸ਼ਰਧਾਲੂਆਂ ਨੂੰ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਹੈ ਤੇ ਕਈ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।

ਇਸ ਬਾਰੇ ਮਾਲੇਰਕੋਟਲਾ ਦੇ ਪਿੰਡ ਮਾਣਕਵਾਲ ਦੇ ਸਰਪੰਚ ਕੇਸਰ ਸਿੰਘ ਨੇ ਦੱਸਿਆ ਹੈ ਕਿ ਗੱਡੀ ਵਿਚ 32 ਲੋਕ ਸਵਾਰ ਸਨ। ਇਨ੍ਹਾਂ ਵਿਚੋਂ 6 ਲੋਕਾਂ ਦੀ ਮੌਤ ਹੋ ਗਈ ਹੈ ਤੇ 6 ਲੋਕ ਲਾਪਤਾ ਹਨ। ਉਨ੍ਹਾਂ ਦੱਸਿਆ ਕਿ 4 ਲੋਕ ਆਪਣੇ ਘਰ ਪਹੁੰਚ ਗਏ ਹਨ ਤੇ ਬਾਕੀ ਅਜੇ ਹਸਪਤਾਲ ਵਿਚ ਦਾਖ਼ਲ ਹਨ।

Vinkmag ad
Share Our Daily Posts

News Desk

Read Previous

ਭਗਵਾਨ ਵਾਲਮੀਕਿ ਆਸ਼ਰਮ ‘ਚ ਸਰਦਾਰ ਬਰਜਿੰਦਰ ਸਿੰਘ ਹਮਦਰਦ ਦਾ ਸਨਮਾਨ, ਸ਼ਕਤੀ ਨਗਰ ਵਿੱਚ ਲੱਗਾ ਖੂਨ ਦਾਨ ਕੈਂਪ

Read Next

ਜਲੰਧਰ ਸਿਵਲ ਹਸਪਤਾਲ ’ਚ ਤਿੰਨ ਮਰੀਜ਼ਾਂ ਦੀ ਮੌਤ ਦਾ ਮਾਮਲਾ ਗੰਭੀਰ, ਸਿਹਤ ਮੰਤਰੀ ਅਤੇ ਡੀ.ਸੀ. ਨੇ ਲਈ ਮੌਕੇ ‘ਤੇ ਜਾਂਚ – 9 ਮੈਂਬਰੀ ਕਮੇਟੀ ਬੁਧਵਾਰ ਨੂੰ ਰਿਪੋਰਟ ਸੌਂਪੇਗੀ