Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਸਿਵਲ ਹਸਪਤਾਲ ’ਚ ਤਿੰਨ ਮਰੀਜ਼ਾਂ ਦੀ ਮੌਤ ਦਾ ਮਾਮਲਾ ਗੰਭੀਰ, ਸਿਹਤ ਮੰਤਰੀ ਅਤੇ ਡੀ.ਸੀ. ਨੇ ਲਈ ਮੌਕੇ ‘ਤੇ ਜਾਂਚ – 9 ਮੈਂਬਰੀ ਕਮੇਟੀ ਬੁਧਵਾਰ ਨੂੰ ਰਿਪੋਰਟ ਸੌਂਪੇਗੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਸਿਵਲ ਹਸਪਤਾਲ ਦੇ ਟਰੌਮਾ ਵਾਰਡ ਵਿੱਚ ਆਕਸੀਜਨ ਪਲਾਂਟ ਵਿੱਚ ਆਈ ਅਚਾਨਕ ਖਰਾਬੀ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਜਾਣ ਦਾ ਮਾਮਲਾ ਗੰਭੀਰ ਰੂਪ ਧਾਰ ਚੁੱਕਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਹਸਪਤਾਲ ਪਹੁੰਚ ਕੇ ਹਾਲਾਤਾਂ ਦੀ ਜਾਂਚ ਕੀਤੀ।

ਆਕਸੀਜਨ ਦੀ ਸਪਲਾਈ ‘ਚ ਆਈ ਗੜਬੜੀ, ਜਾਣਕਾਰੀ ਅਨੁਸਾਰ, ਹਸਪਤਾਲ ਦੇ ਆਕਸੀਜਨ ਪਲਾਂਟ ‘ਚ ਆਚਾਨਕ ਤਕਨੀਕੀ ਖਰਾਬੀ ਆ ਗਈ, ਜਿਸ ਨਾਲ ਆਕਸੀਜਨ ਦੀ ਸਪਲਾਈ ਰੁਕ ਗਈ। ਇਹ ਗੜਬੜੀ ਉਸ ਸਮੇਂ ਹੋਈ ਜਦੋਂ ਤਿੰਨ ਮਰੀਜ਼ ਆਕਸੀਜਨ ਸਪੋਰਟ ‘ਤੇ ਸਨ। ਹਸਪਤਾਲ ਸਟਾਫ ਨੇ ਪਲਾਂਟ ਨੂੰ ਤੁਰੰਤ ਰੀਸਟਾਰਟ ਕਰਨ ਦੀ ਕੋਸ਼ਿਸ਼ ਕੀਤੀ, ਪਰ ਤਕ ਤਿੰਨ ਗੰਭੀਰ ਮਰੀਜ਼ਾਂ ਨੇ ਦਮ ਤੋੜ ਦਿੱਤਾ।

ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ, ਕਮੇਟੀ ਗਠਿਤ, ਸਿਹਤ ਮੰਤਰੀ ਨੇ ਮਾਮਲੇ ਦੀ ਜਾਂਚ ਲਈ ਚੰਡੀਗੜ੍ਹ ਤੋਂ ਡਾਇਰੈਕਟਰ ਹੈਲਥ ਸਰਵਿਸਿਜ਼ ਦੀ ਅਗਵਾਈ ‘ਚ ਇੱਕ ਟੀਮ ਬਣਾਈ ਹੈ, ਜੋ ਸੋਮਵਾਰ ਨੂੰ ਹਸਪਤਾਲ ਪਹੁੰਚ ਗਈ ਸੀ। ਇਸ 9 ਮੈਂਬਰੀ ਟੀਮ ਨੂੰ 24 ਘੰਟਿਆਂ ਵਿੱਚ ਰਿਪੋਰਟ ਦੇਣ ਲਈ ਆਖਿਆ ਗਿਆ ਹੈ। ਮੰਤਰੀ ਨੇ ਸਾਫ ਕੀਤਾ ਕਿ ਜੇਕਰ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਮੌਤਾਂ ‘ਤੇ ਵਿਵਾਦ – ਪਰਿਵਾਰਿਕ ਮੈਂਬਰਾਂ ਦੇ ਦਾਅਵੇ ਵਿੱਛ ਵੱਡੀ ਗੱਲ ਇਕ ਪਾਸੇ ਜਿੱਥੇ ਹਸਪਤਾਲ ਦੇ ਐਸ.ਐੱਮ.ਓ. ਡਾ. ਵਿਨੈ ਆਨੰਦ ਦਾ ਕਹਿਣਾ ਹੈ ਕਿ ਮਰੀਜ਼ ਪਹਿਲਾਂ ਹੀ ਵੱਖ-ਵੱਖ ਗੰਭੀਰ ਬੀਮਾਰੀਆਂ ਨਾਲ ਪੀੜਤ ਸਨ – ਜਿਵੇਂ ਕਿ ਸੱਪ ਡੰਗ ਮਾਮਲਾ, ਟੀ.ਬੀ. ਅਤੇ ਨਸ਼ੇ ਦੀ ਓਵਰਡੋਜ਼ – ਉਥੇ ਦੂਜੇ ਪਾਸੇ ਮ੍ਰਿਤਕਾਂ ਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਮਰੀਜ਼ਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਸੀ। ਉਹ ਦੋ ਦਿਨਾਂ ਤੋਂ ਠੀਕ ਹੋ ਰਹੇ ਸਨ, ਪਰ ਆਕਸੀਜਨ ਮਸ਼ੀਨ ਰੁਕਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਡੀ.ਸੀ. ਨੇ ਵੀ ਮੰਨੀ ਆਕਸੀਜਨ ਪਲਾਂਟ ’ਚ ਆਈ ਗੜਬੜੀ, ਡੀ.ਸੀ. ਹਿਮਾਂਸ਼ੂ ਅਗਰਵਾਲ ਨੇ ਵੀ ਮੰਨਿਆ ਕਿ ਆਕਸੀਜਨ ਪਲਾਂਟ ’ਚ ਗੜਬੜੀ ਆਈ ਸੀ, ਪਰ ਮੌਤਾਂ ਦੇ ਕਾਰਣ ਬਾਰੇ ਹਾਲੇ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ 9 ਮੈਂਬਰੀ ਜਾਂਚ ਕਮੇਟੀ ਮਾਮਲੇ ਦੀ ਪੂਰੀ ਤਫ਼ਤੀਸ਼ ਕਰ ਰਹੀ ਹੈ ਅਤੇ ਬੁਧਵਾਰ ਨੂੰ ਅੰਤਿਮ ਰਿਪੋਰਟ ਸੌਂਪੀ ਜਾਵੇਗੀ।
ਕਸੂਰਵਾਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
ਪੂਰੇ ਮਾਮਲੇ ‘ਚ ਜੇਕਰ ਕਿਸੇ ਦੀ ਨਾਕਾਮੀ ਜਾਂ ਲਾਪਰਵਾਹੀ ਸਾਹਮਣੇ ਆਉਂਦੀ ਹੈ, ਤਾਂ ਪ੍ਰਸ਼ਾਸਨ ਵੱਲੋਂ ਉਸ ਖਿਲਾਫ ਵਿਭਾਗੀ ਸਤਰ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਪੰਜਾਬ ”ਚ ਰੂਹ ਕੰਬਾਊ ਹਾਦਸਾ! ਨਹਿਰ ”ਚ ਡਿੱਗੀ ਸੰਗਤ ਨਾਲ ਭਰੀ ਗੱਡੀ; 6 ਸ਼ਰਧਾਲੂਆਂ ਦੀ ਗਈ ਜਾਨ, ਕਈ ਲਾਪਤਾ

Read Next

ਜ਼ਲੰਧਰ ਭ੍ਰਿਸ਼ਟਾਚਾਰ ਮਾਮਲਾ: ਨਾਭਾ ਜੇਲ ਵਿੱਚ ਬੰਦ, ਵਿਧਾਇਕ ਰਮਣ ਅਰੋੜਾ, ਸੁਖਦੇਵ ਵਸ਼ਿਸ਼ਠ, ਹਰਪ੍ਰੀਤ ਕੌਰ ਅਤੇ ਮਹੇਸ਼ ਮਖੀਜਾ ਨੂੰ ਲੈ ਕੇ ਅਦਾਲਤ ਵਿੱਚ ਸੁਣਵਾਈ — ਅਗਲੀ ਸੁਣਵਾਈਆਂ 31 ਜੁਲਾਈ, 5 ਅਤੇ 7 ਅਗਸਤ ਨੂੰ