Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਥਾਣਾ ਮਹਿਤਪੁਰ ਪੁਲਿਸ ਵੱਲੋਂ ਨਸ਼ੇ ਵਿਰੁੱਧ ਮੁਹਿੰਮ ਅਧੀਨ ਵੱਡੀ ਕਾਰਵਾਈ: 60 ਨਸ਼ੀਲੀਆਂ ਗੋਲੀਆਂ ਤੇ ₹29,000 ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ

ਜਲੰਧਰ : (ਕੰਵਲਜੀਤ ਸਿੰਘ ਮੱਕੜ ) – ਜ਼ਿਲ੍ਹਾ ਜਲੰਧਰ ਦੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਹਰਵਿੰਦਰ ਸਿੰਘ ਵਿਰਕ (ਪੀ.ਪੀ.ਐਸ) ਅਤੇ ਪੁਲਿਸ ਕਪਤਾਨ (ਤਫਤੀਸ਼) ਸਰਬਜੀਤ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੁਲਿਸ ਵੱਲੋਂ ਥਾਣਾ ਮਹਿਤਪੁਰ ਦੇ ਅਧੀਨ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ।

ਇਸ ਮੁਹਿੰਮ ਹੇਠ ਉਪ ਪੁਲਿਸ ਕਪਤਾਨ ਸ੍ਰੀ ਉਂਕਾਰ ਸਿੰਘ ਬਰਾੜ ਦੀ ਅਗਵਾਈ ਹੇਠ, ਥਾਣਾ ਮਹਿਤਪੁਰ, ਥਾਣਾ ਸ਼ਾਹਕੋਟ, ਥਾਣਾ ਲੋਹੀਆ ਅਤੇ ਸੀ.ਆਈ.ਏ. ਸਟਾਫ ਦੀ ਪੁਲਿਸ ਟੀਮ ਵੱਲੋਂ ਪਿੰਡ ਧਰਮੇ ਦੀਆਂ ਛੰਨਾਂ ਵਿਖੇ ਕੈਸੋ (CASO) ਅਪਰੇਸ਼ਨ ਚਲਾਇਆ ਗਿਆ। ਇਹ ਇਲਾਕਾ ਡਰੱਗ ਹਾਟਸਪਾਟ ਵਜੋਂ ਜਾਣਿਆ ਜਾਂਦਾ ਹੈ।

ਚੈੱਕਿੰਗ ਦੌਰਾਨ ਇੱਕ ਵਿਅਕਤੀ ਰਾਜਪਾਲ ਸਿੰਘ ਉਰਫ ਮਾਣਾ ਪੁੱਤਰ ਨਾਜਰ ਸਿੰਘ ਵਾਸੀ ਪਿੰਡ ਧਰਮੇ ਦੀਆਂ ਛੰਨਾਂ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਤੋਂ 60 ਨਸ਼ੀਲੀਆਂ ਗੋਲੀਆਂ ਅਤੇ ₹29,000 ਨਕਦ ਰਕਮ (ਜੋ ਸ਼ੱਕ ਹੈ ਕਿ ਡਰੱਗ ਮਨੀ ਹੈ) ਬਰਾਮਦ ਕੀਤੀ ਗਈ।

ਇਸ ਸੰਬੰਧ ਵਿੱਚ ਥਾਣਾ ਮਹਿਤਪੁਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 22/61/85 ਅਧੀਨ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਵੀ ਜਾਂਚ ਕੀਤੀ ਜਾ ਸਕੇ ਕਿ ਇਹ ਨਸ਼ੀਲਾ ਸਮਾਨ ਕਿੱਥੋਂ ਲਿਆਂਦਾ ਗਿਆ ਸੀ ਅਤੇ ਹੋਰ ਕੌਣ ਲੋਕ ਇਸ ਕਾਰੋਬਾਰ ਨਾਲ ਜੁੜੇ ਹੋਏ ਹਨ।

ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਲਾਕੇ ਵਿੱਚ ਮਾੜੇ ਅਨਸਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ ਹੈ ਅਤੇ ਨਾਲ ਹੀ ਜਨਤਾ ਵਿੱਚ ਨਸ਼ਿਆਂ ਦੇ ਭਿਆਨਕ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਸਥਾਨਕ ਨਸ਼ੇ ਦੀ ਲਤ ਵਾਲੇ ਵਿਅਕਤੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇਲਾਜ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਜੀਵਨ ਨੂੰ ਦੁਬਾਰਾ ਤੰਦਰੁਸਤ ਬਣਾਕੇ ਚੰਗੀ ਜੀਵਨਸ਼ੈਲੀ ਵੱਲ ਵਧ ਸਕਣ।

Vinkmag ad
Share Our Daily Posts

News Desk

Read Previous

ਜ਼ਲੰਧਰ ਭ੍ਰਿਸ਼ਟਾਚਾਰ ਮਾਮਲਾ: ਨਾਭਾ ਜੇਲ ਵਿੱਚ ਬੰਦ, ਵਿਧਾਇਕ ਰਮਣ ਅਰੋੜਾ, ਸੁਖਦੇਵ ਵਸ਼ਿਸ਼ਠ, ਹਰਪ੍ਰੀਤ ਕੌਰ ਅਤੇ ਮਹੇਸ਼ ਮਖੀਜਾ ਨੂੰ ਲੈ ਕੇ ਅਦਾਲਤ ਵਿੱਚ ਸੁਣਵਾਈ — ਅਗਲੀ ਸੁਣਵਾਈਆਂ 31 ਜੁਲਾਈ, 5 ਅਤੇ 7 ਅਗਸਤ ਨੂੰ

Read Next

ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਵਿਰੁੱਧ ਵਿਵਾਦਿਤ ਪੋਸਟਰ ਮਾਮਲਾ: ਅਦਾਲਤ ਨੇ 5 ਸਤੰਬਰ ਲਈ ਰੱਖੀ ਅਗਲੀ ਸੁਣਵਾਈ