Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਸਿਵਲ ਹਸਪਤਾਲ ‘ਚ ਆਕਸੀਜਨ ਪਲਾਂਟ ਦੀ ਖਰਾਬੀ ਕਾਰਨ 3 ਮਰੀਜ਼ਾਂ ਦੀ ਮੌਤ, ਵੱਡੀ ਲਾਪਰਵਾਹੀ ਸਾਮ੍ਹਣੇ, ਚਾਰ ਡਾਕਟਰ ਮੁਅੱਤਲ, ਇੱਕ ਬਰਖਾਸਤ

ਜਲੰਧਰ : ਕੰਵਲਜੀਤ ਸਿੰਘ ਮੱਕੜ – ਸਿਵਲ ਹਸਪਤਾਲ ਜਲੰਧਰ ਦੇ ਟਰੋਮਾ ਵਾਰਡ ‘ਚ ਆਕਸੀਜਨ ਪਲਾਂਟ ‘ਚ ਆਈ ਖਰਾਬੀ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਦੀ ਘਟਨਾ ਨੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ ‘ਤੇ ਵੱਡੇ ਸਵਾਲ ਖੜੇ ਕਰ ਦਿੱਤੇ ਹਨ। ਇਹ ਮਾਮਲਾ ਗੰਭੀਰ ਰੂਪ ਧਾਰਨ ਕਰ ਚੁੱਕਾ ਹੈ ਜਿਸ ਸਬੰਧੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਮਰੀਜ਼ਾਂ ਦੀਆਂ ਜਾਨਾਂ ਨਹੀਂ ਬਚਾਈਆਂ ਜਾ ਸਕੀਆਂ, ਪਰ ਘਟਨਾ ਪਿੱਛੇ ਵੱਡੀ ਮੈਨੇਜਮੈਂਟ ਲਾਪਰਵਾਹੀ ਸਾਫ਼ ਤੌਰ ‘ਤੇ ਸਾਹਮਣੇ ਆਈ ਹੈ।

ਡਾ. ਬਲਬੀਰ ਨੇ ਦੱਸਿਆ ਕਿ ਹਸਪਤਾਲ ‘ਚ ਲਗੇ ਆਕਸੀਜਨ ਪਲਾਂਟ ‘ਚ ਦੋ ਮਸ਼ੀਨਾਂ ਵਰਤੀ ਜਾਂਦੀਆਂ ਹਨ, ਜਿਨ੍ਹਾਂ ਵਿੱਚ ਇੱਕ ‘ਚ ਦਬਾਅ ਘਟਣ ‘ਤੇ ਦੂਜੀ ਬੈਕਅਪ ਵਜੋਂ ਚੱਲਦੀ ਹੈ। ਪਰ ਇਸ ਵਿਵਸਥਾ ਦੇ ਬਾਵਜੂਦ ਵੀ ਲਾਪਰਵਾਹੀ ਕਾਰਨ ਇਹ ਘਟਨਾ ਵਾਪਰੀ। ਇਸ ਮਾਮਲੇ ਦੀ ਜਾਂਚ ਲਈ ਗਠਿਤ 9 ਮੈਂਬਰੀ ਕਮੇਟੀ ਵੱਲੋਂ ਕੀਤੀ ਜਾਂਚ ‘ਚ ਕਈ ਗੰਭੀਰ ਖਾਮੀਆਂ ਸਾਹਮਣੇ ਆਈਆਂ।

ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਾਪਰਵਾਹੀ ਦੇ ਆਧਾਰ ‘ਤੇ ਹਸਪਤਾਲ ਦੇ ਐਮਐਸ ਡਾ. ਰਾਜ ਕੁਮਾਰ, ਐਸਐਮਓ ਡਾ. ਸੁਰਜੀਤ ਸਿੰਘ ਅਤੇ ਡਾ. ਸੋਨਾਖ਼ਸ਼ੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਨਾਲ ਹੀ ਡਾ. ਸ਼ਮਿੰਦਰ ਸਿੰਘ ਨੂੰ ਬਰਖਾਸਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਜਦੋਂ ਘਟਨਾ ਵਾਪਰੀ, ਉਹ ਖੁਦ ਟੈਕਨੀਕਲ ਟੀਮ ਦੇ ਨਾਲ ਮੌਕੇ ‘ਤੇ ਪਹੁੰਚੇ ਸਨ। ਜਾਂਚ ਦੌਰਾਨ ਪਤਾ ਲੱਗਾ ਕਿ ਐਸਐਮਓ ਦੀਪਤੀ, ਐਨੇਸਥੀਸੀਆ ਡਾਇਰੈਕਟਰ ਕਨਸਲਟੈਂਟ ਅਤੇ ਸ੍ਰਿਜਨ ਸ਼ਿਵੇਂਦਰ ਦੀ ਘਾਤਕ ਗ਼ਲਤੀ ਰਿਹਾ ਹੈ।

ਹਸਪਤਾਲ ਵਿੱਚ ਮੌਜੂਦ ਸਟਾਫ਼ ਦੀ ਗਿਣਤੀ ਬਾਰੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ 49 ਇੰਟਰਨਲ ਮੈਡੀਕਲ ਅਫਸਰ, 46 ਡਾਕਟਰ ਟ੍ਰੇਨੀ, 14 ਹਾਊਸ ਸਰਜਨ ਅਤੇ 17 ਮੈਡੀਕਲ ਅਫਸਰ ਹਰ ਵੇਲੇ ਡਿਊਟੀ ‘ਤੇ ਰਹਿੰਦੇ ਹਨ। ਇੰਨੇ ਵੱਡੇ ਸਟਾਫ਼ ਬਾਵਜੂਦ ਤਿੰਨ ਜਾਨਾਂ ਜਾਵਣਾ ਚਿੰਤਾ ਦਾ ਵਿਸ਼ਾ ਹੈ।

ਮੰਤਰੀ ਨੇ ਕਿਹਾ ਕਿ ਇਹ ਬਿਲਕੁਲ ਨਾ ਸਹਿੰਣ ਯੋਗ ਗਲਤੀ ਹੈ ਅਤੇ ਮਾਮਲੇ ਦੀ ਹੋਰ ਗਹਿਨ ਜਾਂਚ ਲਈ ਵੱਖ-ਵੱਖ ਤਕਨੀਕੀ ਅਤੇ ਵਿਦਵਾਨ ਅਧਿਕਾਰੀਆਂ ਦੀਆਂ ਟੀਮਾਂ ਬਠਾਈਆਂ ਜਾਣਗੀਆਂ, ਜੋ ਪੂਰੇ ਮਾਮਲੇ ਦੀ ਪਰਤ ਦਰ ਪਰਤ ਜਾਂਚ ਕਰਨਗੀਆਂ।

Vinkmag ad
Share Our Daily Posts

News Desk

Read Previous

ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਵਿਰੁੱਧ ਵਿਵਾਦਿਤ ਪੋਸਟਰ ਮਾਮਲਾ: ਅਦਾਲਤ ਨੇ 5 ਸਤੰਬਰ ਲਈ ਰੱਖੀ ਅਗਲੀ ਸੁਣਵਾਈ

Read Next

ਮੁੱਖ ਬਾਜ਼ਾਰ ‘ਚ ਨਸ਼ਾ ਤਸਕਰ ਦੇ ਘਰ ‘ਤੇ ਪ੍ਰਸ਼ਾਸਨ ਦੀ ਕਾਰਵਾਈ, ਗੈਰਕਾਨੂੰਨੀ ਕਬਜ਼ਾ ਢਾਹਿਆ ਗਿਆ