Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 1, 2026

ਮੁੱਖ ਬਾਜ਼ਾਰ ‘ਚ ਨਸ਼ਾ ਤਸਕਰ ਦੇ ਘਰ ‘ਤੇ ਪ੍ਰਸ਼ਾਸਨ ਦੀ ਕਾਰਵਾਈ, ਗੈਰਕਾਨੂੰਨੀ ਕਬਜ਼ਾ ਢਾਹਿਆ ਗਿਆ

ਜਲੰਧਰ (ਕੰਵਲਜੀਤ ਸਿੰਘ ਮੱਕੜ)-ਜਲੰਧਰ: ਨਸ਼ੇ ਵਿਰੁੱਧ ਚੱਲ ਰਹੀ ਸਖ਼ਤ ਮੁਹਿੰਮ ਅੰਦਰ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਅੱਜ ਜਲੰਧਰ ਦੇ ਰੈਣਕ ਬਾਜ਼ਾਰ ਇਲਾਕੇ ਦੇ ਪੱਕਾ ਬਾਗ ‘ਚ ਵਸਦੇ ਇੱਕ ਨਸ਼ਾ ਤਸਕਰ ਦੇ ਘਰ ‘ਤੇ ਵੱਡੀ ਕਾਰਵਾਈ ਕੀਤੀ ਗਈ। ਕਾਰਵਾਈ ਦੌਰਾਨ ਤਸਕਰ ਦੇ ਘਰ ਦੇ ਗੈਰਕਾਨੂੰਨੀ ਹਿੱਸੇ ਨੂੰ ਢਾਹ ਦਿੱਤਾ ਗਿਆ।

ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਨਗਰ ਨਿਗਮ ਵੱਲੋਂ ਘਰ ਮਾਲਕ ਹਰਵਿੰਦਰ ਸਿੰਘ ਉਰਫ਼ ਸਵਾਮੀ ਨਿਵਾਸੀ ਪੱਕਾ ਬਾਗ ਨੂੰ ਕਈ ਵਾਰੀ ਨੋਟਿਸ ਜਾਰੀ ਕੀਤੇ ਗਏ ਸਨ, ਪਰੰਤੂ ਕੋਈ ਸੰਤੋਸ਼ਜਨਕ ਜਵਾਬ ਨਾ ਮਿਲਣ ਕਰਕੇ ਅੱਜ ਨਿਗਮ ਅਤੇ ਪੁਲਿਸ ਨੇ ਮਿਲਕੇ ਇਹ ਕਾਰਵਾਈ ਅੰਜਾਮ ਦਿੱਤਾ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ਼ ਸਵਾਮੀ ਇੱਕ ਕਥਿਤ ਤਸਕਰ ਹੈ ਜਿਸ ‘ਤੇ NDPS ਐਕਟ ਸਣੇ ਕੁੱਲ 18 ਮਾਮਲੇ ਦਰਜ ਹਨ। ਕਾਰਵਾਈ ਦੌਰਾਨ ਘਰ ਨੂੰ ਪਹਿਲਾਂ ਹੀ ਪੁਲਿਸ ਵੱਲੋਂ ਖਾਲੀ ਕਰਵਾਇਆ ਜਾ ਚੁੱਕਾ ਸੀ, ਜਿਸ ਕਰਕੇ ਢਾਹੁਣ ਦੀ ਕਾਰਵਾਈ ਦੌਰਾਨ ਘਰ ‘ਚ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ।

ਨਗਰ ਨਿਗਮ ਅਧਿਕਾਰੀ ਦੇ ਅਨੁਸਾਰ ਇਹ ਕਾਰਵਾਈ ਪੁਲਿਸ ਦੇ ਸਹਿਯੋਗ ਨਾਲ ਸ਼ਾਂਤਪੂਰਕ ਢੰਗ ਨਾਲ ਕੀਤੀ ਗਈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।

ਇਹ ਕਾਰਵਾਈ ਸੂਬੇ ਵਿੱਚ ਨਸ਼ਾ ਖਿਲਾਫ ਲੜੀ ਜਾ ਰਹੀ ਲੜਾਈ ਵਿਚ ਇੱਕ ਹੋਰ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਸੰਕੇਤ ਦਿੱਤੇ ਹਨ ਕਿ ਇਸ ਤਰ੍ਹਾਂ ਦੀਆਂ ਹੋਰ ਕਾਨੂੰਨੀ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।

Vinkmag ad
Share Our Daily Posts

News Desk

Read Previous

ਜਲੰਧਰ ਸਿਵਲ ਹਸਪਤਾਲ ‘ਚ ਆਕਸੀਜਨ ਪਲਾਂਟ ਦੀ ਖਰਾਬੀ ਕਾਰਨ 3 ਮਰੀਜ਼ਾਂ ਦੀ ਮੌਤ, ਵੱਡੀ ਲਾਪਰਵਾਹੀ ਸਾਮ੍ਹਣੇ, ਚਾਰ ਡਾਕਟਰ ਮੁਅੱਤਲ, ਇੱਕ ਬਰਖਾਸਤ

Read Next

ਵੈਸਟ ਹਲਕੇ ‘ਚ ਕਤਲ ਦੀ ਲਹਿਰ ਜਾਰੀ: ਬੱਸੀ ਸ਼ੇਖ ‘ਚ 18 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ