Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਵੈਸਟ ਹਲਕੇ ‘ਚ ਕਤਲ ਦੀ ਲਹਿਰ ਜਾਰੀ: ਬੱਸੀ ਸ਼ੇਖ ‘ਚ 18 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

ਜਲੰਧਰ : ਕੰਵਲਜੀਤ ਸਿੰਘ ਮੱਕੜ –  : ਵੈਸਟ ਹਲਕੇ ਵਿੱਚ ਅਪਰਾਧ ਦੀਆਂ ਵਾਧ ਰਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲੇ ‘ਚ ਬੱਸੀ ਸ਼ੇਖ ਵਿਖੇ ਘਾਸ ਮੰਡੀ ਚੌਕ ਦੇ ਨੇੜੇ 18 ਸਾਲਾ ਨੌਜਵਾਨ ਦੀ ਚਾਕੂਆਂ ਨਾਲ ਕੁੱਟ-ਕਰਕੇ ਹੱਤਿਆ ਕੀਤੀ ਗਈ। ਇਹ ਹਾਦਸਾ ਇਲਾਕੇ ਦੀ ਜਿਮ ਦੇ ਬਾਹਰ ਹੋਇਆ, ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਮ੍ਰਿਤਕ ਦੀ ਪਹਚਾਣ ਰਾਹੁਲ ਪੁੱਤਰ ਜਤਿੰਦਰ, ਨਿਵਾਸੀ ਬੱਸੀ ਸ਼ੇਖ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਕੁਝ ਨੌਜਵਾਨ ਰਾਹੁਲ ਨੂੰ ਰਾਤ 12 ਵਜੇ ਦੇ ਲਗਭਗ ਘਰੋਂ ਬੁਲਾ ਕੇ ਲੈ ਗਏ ਸਨ ਅਤੇ ਥੋੜੀ ਦੇਰ ਬਾਅਦ ਦਸ਼ਹਰਾ ਗਰਾਊਂਡ ਨੇੜੇ ਇਕ ਜਿਮ ਦੇ ਬਾਹਰ ਉਸ ਦਾ ਕਤਲ ਕਰ ਦਿੱਤਾ ਗਿਆ।

ਕਤਲ ਦੀ ਪੂਰੀ ਘਟਨਾ ਨੇੜਲੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ, ਜਿਸ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਕਰੀਬ 10 ਤੋਂ 15 ਨੌਜਵਾਨਾਂ ਨੇ ਰਾਹੁਲ ‘ਤੇ ਹਮਲਾ ਕੀਤਾ। ਉਨ੍ਹਾਂ ਨੇ ਉਸ ਦੇ ਪੇਟ ‘ਚ ਬੇਰਹਮੀ ਨਾਲ ਚਾਕੂਆਂ ਨਾਲ ਵਾਰ ਕੀਤੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਵੈਸਟ ਸਵਰਨਜੀਤ ਸਿੰਘ ਅਤੇ ਥਾਣਾ ਇੰਚਾਰਜ ਸਾਊਦੀ ਚੌਧਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਦੀ ਸ਼ੁਰੂਆਤ ਕਰ ਦਿੱਤੀ।

ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰਕੇ ਲਾਸ਼ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸੀਨੀਅਰ ਅਧਿਕਾਰੀ ਇਲਾਕੇ ਵਿੱਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਦੇ ਅਨੁਸਾਰ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਗ੍ਰਿਫਤਾਰੀ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਵੀ ਵੈਸਟ ਹਲਕੇ ਦੇ ਭਾਰਗਵ ਕੈਂਪ ਇਲਾਕੇ ‘ਚ ਇਕ ਨੌਜਵਾਨ ਦੀ ਹੱਤਿਆ ਹੋ ਚੁੱਕੀ ਹੈ। ਲਗਾਤਾਰ ਵਾਪਰ ਰਹੀਆਂ ਕਤਲ ਦੀਆਂ ਘਟਨਾਵਾਂ ਕਾਰਨ ਲੋਕਾਂ ਵੱਲੋਂ ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕੇ ਜਾ ਰਹੇ ਹਨ। ਇਲਾਕਾ ਨਿਵਾਸੀਆਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਅਪਰਾਧੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕੜੀ ਸਜ਼ਾ ਦਿੱਤੀ ਜਾਵੇ।

Vinkmag ad
Share Our Daily Posts

News Desk

Read Previous

ਮੁੱਖ ਬਾਜ਼ਾਰ ‘ਚ ਨਸ਼ਾ ਤਸਕਰ ਦੇ ਘਰ ‘ਤੇ ਪ੍ਰਸ਼ਾਸਨ ਦੀ ਕਾਰਵਾਈ, ਗੈਰਕਾਨੂੰਨੀ ਕਬਜ਼ਾ ਢਾਹਿਆ ਗਿਆ

Read Next

9, 10, 15, 16, 17 ਤੇ 26 ਨੂੰ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ, ਦੇਖੋ ਲਿਸਟ