Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਨਸ਼ਾ ਵਿਰੁੱਧ ਮੁਹਿੰਮ ‘ਚ ਵੱਡੀ ਸਫਲਤਾ: 5 ਤਸਕਰ ਗ੍ਰਿਫ਼ਤਾਰ, 995 ਨਸ਼ੀਲੀਆਂ ਗੋਲੀਆਂ ਅਤੇ ਵਾਹਨ ਬਰਾਮਦ

ਜਲੰਧਰ : ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਾਲੰਧਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਇੱਕ ਵੱਡੇ ਨਸ਼ਾ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਕੁੱਲ 995 ਨਸ਼ੀਲੀਆਂ ਗੋਲੀਆਂ, ਇੱਕ ਸਵਿਫਟ ਕਾਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਹੈ।

ਇਸ ਦੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਰਵਣ ਸਿੰਘ ਬਲ ਨੇ ਦੱਸਿਆ ਕਿ ਚੌਕੀ ਇੰਚਾਰਜ ਅੱਪਰਾ ਏ.ਐਸ.ਆਈ. ਸੁਖਦੇਵ ਸਿੰਘ ਦੀ ਅਗਵਾਈ ਵਿੱਚ ਇਹ ਕਾਰਵਾਈ ਅੰਜਾਮ ਦਿੱਤੀ ਗਈ। ਪੁਲਿਸ ਨੇ ਪਹਿਲਾਂ ਅਵਤਾਰ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਅਤੇ ਸੁਖਵਿੰਦਰ ਉਰਫ ਭਿੱਖੂ ਪੁੱਤਰ ਜਸਮੇਲ ਲਾਲ (ਦੋਵੇਂ ਵਸਨੀਕ ਖਾਨਪੁਰ, ਜ਼ਿਲ੍ਹਾ ਜਾਲੰਧਰ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 167 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

ਪੁੱਛਗਿੱਛ ਦੌਰਾਨ ਇਨ੍ਹਾਂ ਦੋਸ਼ੀਆਂ ਨੇ ਕਬੂਲਿਆ ਕਿ ਉਨ੍ਹਾਂ ਨੇ ਇਹ ਗੋਲੀਆਂ ਹਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਅਤੇ ਸੁਖਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ (ਦੋਵੇਂ ਜ਼ਿਲ੍ਹਾ ਜਾਲੰਧਰ) ਨੂੰ ਵੇਚੀਆਂ। ਜਿਸ ਉਪਰੰਤ ਦੋਹਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਹਰਪ੍ਰੀਤ ਸਿੰਘ ਕੋਲੋਂ 128 ਅਤੇ ਸੁਖਵਿੰਦਰ ਸਿੰਘ ਕੋਲੋਂ 500 ਨਸ਼ੀਲੀਆਂ ਗੋਲੀਆਂ ਮਿਲੀਆਂ।

ਸੁਖਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਮਨਪ੍ਰੀਤ ਸਿੰਘ ਉਰਫ ਲਾਡੀ ਨੂੰ ਅੱਗੇ ਸਪਲਾਈ ਕਰਦਾ ਸੀ। ਪੁਲਿਸ ਨੇ ਲਾਡੀ ਨੂੰ ਵੀ ਗ੍ਰਿਫ਼ਤਾਰ ਕਰਕੇ 200 ਗੋਲੀਆਂ ਬਰਾਮਦ ਕੀਤੀਆਂ। ਇਨ੍ਹਾਂ ਤਿੰਨਾਂ ਦੀ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਹ ਲੋਕ ਇਹ ਨਸ਼ਾ ਸੰਗਰਾਮ ਸਿੰਘ ਵਸਨੀਕ ਪਿੰਡ ਵੇਹਰਾ, ਥਾਣਾ ਮਹਿਤਪੁਰ ਕੋਲੋਂ ਲਿਆਉਂਦੇ ਸਨ ਅਤੇ ਅੱਪਰਾ ਅਤੇ ਲਸਾੜਾ ਖੇਤਰ ਵਿੱਚ ਵੇਚਦੇ ਸਨ। ਸੰਗਰਾਮ ਸਿੰਘ ਨੂੰ ਵੀ ਮਾਮਲੇ ‘ਚ ਨਾਮਜ਼ਦ ਕਰ ਲਿਆ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਇਨ੍ਹਾਂ ਤਸਕਰਾਂ ਵੱਲੋਂ ਨਸ਼ੇ ਦੀ ਕਮਾਈ ਨਾਲ ਬਣਾਈ ਚਲ ਅਤੇ ਅਚਲ ਸੰਪਤੀਆਂ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਜਲਦ ਹੋਰ ਕਾਨੂੰਨੀ ਕਾਰਵਾਈ ਹੋਵੇਗੀ।

ਇਸ ਮਾਮਲੇ ਵਿੱਚ ਥਾਣਾ ਫਿੱਲੌਰ ‘ਚ ਐਨ.ਡੀ.ਪੀ.ਐੱਸ. ਐਕਟ ਦੀ ਧਾਰਾ 22/29-61-85 ਅਧੀਨ ਮਾਮਲਾ ਨੰਬਰ 242, ਤਾਰੀਖ 30.07.2025 ਨੂੰ ਦਰਜ ਕੀਤਾ ਗਿਆ। ਪੁਲਿਸ ਵੱਲੋਂ ਹੋਰ ਪੁੱਛਗਿੱਛ ਲਈ ਦੋਸ਼ੀਆਂ ਦਾ ਰਿਮਾਂਡ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

9, 10, 15, 16, 17 ਤੇ 26 ਨੂੰ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ, ਦੇਖੋ ਲਿਸਟ

Read Next

ਪੰਜਾਬ ਸਕੂਲਾਂ ‘ਚ ਨਸ਼ਾ ਮੁਕਤੀ ਪਾਠ ਦੀ ਸ਼ੁਰੂਆਤ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੁਹਿੰਮ ਦੀ ਘੋਸ਼ਣਾ ਅੱਜ ਤੋਂ 9ਵੀਂ ਤੋਂ 12ਵੀਂ ਤੱਕ ਨਸ਼ਾ ਮੁਕਤੀ ਵਿਸ਼ਾ ਲਾਜ਼ਮੀ, ਸਕੂਲਾਂ ‘ਚ ਵਿਦਿਆਰਥੀਆਂ ਨੂੰ ਮਿਲੇਗੀ ਨਸ਼ੇ ਤੋਂ ਬਚਾਅ ਦੀ ਸਿੱਖਿਆ