Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਇਕਤਾ ਨਗਰ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ: ਵਿਅਕਤੀ ਵੱਲੋਂ ਘਰ ਨੂੰ ਲਗਾਈ ਅੱਗ, ਮਹਿਲਾ ਸਮੇਤ ਦੋ ਬੱਚੇ ਝੁਲਸੇ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਜਲੰਧਰ ਦੇ ਰਾਮਾਮੰਡੀ ਇਲਾਕੇ ਦੇ ਫੇਜ਼-2 ਇਕਤਾ ਨਗਰ ਵਿਚ ਪਿਛਲੇ ਰਾਤ ਇਕ ਅਣਪਛਾਤੇ ਵਿਅਕਤੀ ਵੱਲੋਂ ਇੱਕ ਮਹਿਲਾ ਦੇ ਘਰ ਨੂੰ ਅੱਗ ਲਗਾ ਦੇਣ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ ਮਹਿਲਾ ਤੇ ਉਸ ਦੇ ਦੋ ਛੋਟੇ ਬੱਚੇ ਗੰਭੀਰ ਢੰਗ ਨਾਲ ਝੁਲਸ ਗਏ ਹਨ। ਮਹਿਲਾ ਦੀ ਪਛਾਣ ਸੁਖਵਿੰਦਰ ਵਰਮਾ ਵਜੋਂ ਹੋਈ ਹੈ ਜੋ ਕਿ ਇੱਕਤਾ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ।

ਜਾਣਕਾਰੀ ਅਨੁਸਾਰ, ਸੁਖਵਿੰਦਰ ਵਰਮਾ ਇੱਕ ਵਿਧਵਾ ਮਹਿਲਾ ਹੈ ਅਤੇ ਉਸ ਦੇ ਤਿੰਨ ਛੋਟੇ ਬੱਚੇ ਹਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਕ ਬਜ਼ੁਰਗ ਵਿਅਕਤੀ ਜੋ ਲੰਮੇ ਸਮੇਂ ਤੋਂ ਉਸ ਦੇ ਘਰ ਸਬਜ਼ੀ ਦੇਣ ਆਉਂਦਾ ਸੀ, ਨੇ ਉਸ ਨੂੰ ਵਿਆਹ ਲਈ ਮਜ਼ਬੂਰ ਕਰਨਾ ਸ਼ੁਰੂ ਕਰ ਦਿੱਤਾ। ਜਦ ਮਹਿਲਾ ਨੇ ਇਸਦਾ ਵਿਰੋਧ ਕੀਤਾ ਤੇ ਉਸਨੂੰ ਥੱਪੜ ਮਾਰ ਦਿੱਤਾ, ਤਾਂ ਕੁਝ ਸਮੇਂ ਬਾਅਦ ਉਹ ਵਿਅਕਤੀ ਦੁਬਾਰਾ ਆਇਆ ਅਤੇ ਘਰ ਦੀ ਕੰਧ ਫਾਂਦ ਕੇ ਪੈਟ੍ਰੋਲ ਦੀ ਬੋਤਲ ਨਾਲ ਘਰ ਨੂੰ ਅੱਗ ਲਾ ਦਿੱਤੀ।

ਘਟਨਾ ਸਮੇਂ ਘਰ ‘ਚ ਮਹਿਲਾ ਦੇ ਦੋ ਬੱਚੇ ਵੀ ਮੌਜੂਦ ਸਨ, ਜੋ ਕਿ ਅੱਗ ਕਾਰਨ ਝੁਲਸ ਗਏ। ਮਹਿਲਾ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਸਰੀਰ ਦਾ ਵੱਡਾ ਹਿੱਸਾ ਸੜ ਚੁੱਕਾ ਹੈ। ਪਹਿਲਾਂ ਉਨ੍ਹਾਂ ਨੂੰ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਪਰ ਹਾਲਤ ਨਾਜੁਕ ਦੇਖਦੇ ਹੋਏ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਮਹਿਲਾ ਦੀ ਮਾਂ ਨੇ ਦੱਸਿਆ ਕਿ ਘਰ ਜਿਸ ਮਕਾਨ ਮਾਲਕ ਨੇ ਕਿਰਾਏ ‘ਤੇ ਦਿੱਤਾ ਸੀ, ਉਸਨੇ ਹੀ ਉਕਤ ਵਿਅਕਤੀ ਨੂੰ ਸਬਜ਼ੀਆਂ ਲਿਆਉਣ ਲਈ ਰਾਤ ਸਮੇਂ ਆਉਣ ਦੀ ਆਗਿਆ ਦਿੱਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਵਿਆਹ ਦੀ ਗੱਲ ਤੋਂ ਇਨਕਾਰ ਕਰਨ ‘ਤੇ ਹੀ ਉਕਤ ਵਿਅਕਤੀ ਨੇ ਇਸ ਕਦਮ ਨੂੰ ਅੰਜਾਮ ਦਿੱਤਾ।

ਪਰਿਵਾਰ ਨੇ ਪੁਲਿਸ ਅਤੇ ਪ੍ਰਸ਼ਾਸਨ ਕੋਲ ਇਨਸਾਫ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਸਿਵਲ ਹਸਪਤਾਲ ਪ੍ਰਸ਼ਾਸਨ ਉੱਤੇ ਵੀ ਪਰਿਵਾਰ ਨੇ ਦੁਰਵਿਵਹਾਰ ਦੇ ਗੰਭੀਰ ਆਰੋਪ ਲਾਏ ਹਨ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀ ਵਿਅਕਤੀ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ।

Vinkmag ad
Share Our Daily Posts

News Desk

Read Previous

ਬਰਟਨ ਪਾਰਕ ‘ਚ 56 ਦਰੱਖ਼ਤਾਂ ਦੀ ਨੀਲਾਮੀ ਰੋਕੀ ਗਈ, ਹਰੀਅਲੀ ਪ੍ਰੇਮੀ ਬਣੇ ਡਿੱਗਪੈਲ

Read Next

ਸੂਰਜੀ ਊਰਜਾ ਸਿਸਟਮ ‘ਚ ਧੋਖਾਧੜੀ ਦਾ ਦੋਸ਼, ਜਲੰਧਰ ਦੇ ਨਿਵਾਸੀ ਨੇ ਭੇਜੇ ਕਾਨੂੰਨੀ ਨੋਟਿਸ