Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 1, 2026

ਜਲੰਧਰ ‘ਚ ਗੋਲੀਆਂ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ, ਪਰਿਵਾਰ ਵੱਲੋਂ ਧਰਨਾ, ਕਤਲ ਦੀ ਸਾਜ਼ਿਸ਼ ‘ਚ ਸਿਆਸੀ ਲੀਡਰ ‘ਤੇ ਲਾਏ ਗੰਭੀਰ ਦੋਸ਼

ਜਲੰਧਰ : ਕੰਵਲਜੀਤ ਸਿੰਘ ਮੱਕੜ – ਭਰਤ ਨਗਰ ਦੇ ਨੌਜਵਾਨ ਮੁਨੀਸ਼ ਦੀ 22 ਦਿਨ ਪਹਿਲਾਂ ਗੋਲੀ ਲੱਗਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ। ਇਹ ਵਾਕਿਆ ਕਮਲ ਵਿਹਾਰ ਅਤੇ ਬਸ਼ੀਰਪੁਰਾ ਫਾਟਕ ਦੇ ਨੇੜੇ ਵਾਪਰਿਆ ਸੀ। ਮੁਨੀਸ਼ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਇੱਕ ਰਚੀਤ ਸਾਜ਼ਿਸ਼ ਅਧੀਨ ਕੀਤਾ ਗਿਆ, ਜਿਸ ‘ਚ ਇੱਕ ਸਥਾਨਕ ਸਿਆਸੀ ਲੀਡਰ “ਦੀਨਾਨਾਥ” ਨੂੰ ਸਿੱਧਾ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਮੁਨੀਸ਼ ਦੇ ਪਿਤਾ ਵਿਸ਼ਾਲ ਨੇ ਦੱਸਿਆ ਕਿ ਜਿਸ ਵਿਅਕਤੀ ਨੇ ਗੋਲੀ ਚਲਾਈ — ਮਣਿਕਰਨ — ਉਹ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਮਣਿਕਰਨ ਨੂੰ ਦੀਨਾਨਾਥ, ਜੋ ਕਿ ਕਿਸੇ ਪਾਰਟੀ ਦਾ ਪ੍ਰਧਾਨ ਹੈ ਅਤੇ ਕਬਾੜੀਏ ਦਾ ਕੰਮ ਕਰਦਾ ਹੈ, ਸ਼ਹ ਮਿਲੀ ਹੋਈ ਹੈ। ਇਹ ਵੀ ਦੱਸਿਆ ਗਿਆ ਕਿ 2024 ਵਿੱਚ ਵੀ ਇਸ ਨੇ ਮੁਨੀਸ਼ ‘ਤੇ ਝੂਠੀ FIR ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਹੁਣ 12 ਜੁਲਾਈ ਨੂੰ ਉਸ ‘ਤੇ ਗੋਲੀਆਂ ਚਲਾਈਆਂ ਗਈਆਂ।

ਪਰਿਵਾਰ ਨੇ ਦੱਸਿਆ ਕਿ ਮੁਨੀਸ਼ ਨੂੰ ਪੇਟ ਵਿੱਚ ਗੋਲੀ ਲੱਗੀ ਸੀ, ਜਿਸ ਨਾਲ ਉਸਦੀ ਅੰਦਰਲੀ ਥੈਲੀ (ਯੂਰੀਨ ਬੈਗ) ਫਟ ਗਈ। ਇੱਕ ਓਪਰੇਸ਼ਨ ਹੋ ਚੁੱਕਾ ਸੀ ਤੇ ਦੂਜਾ ਹੋਣਾ ਬਾਕੀ ਸੀ ਪਰ ਉਸ ਤੋਂ ਪਹਿਲਾਂ ਹੀ ਮੁਨੀਸ਼ ਦੀ ਮੌਤ ਹੋ ਗਈ।

ਪਰਿਵਾਰ ਅਤੇ ਸਮਾਜਿਕ ਵਰਕਰਾਂ ਵੱਲੋਂ ਜੀ.ਆਰ.ਪੀ. ਥਾਣੇ ਬਾਹਰ ਧਰਨਾ ਦਿੱਤਾ ਗਿਆ। ਉਨ੍ਹਾਂ ਦਾ ਦੋਸ਼ ਹੈ ਕਿ ਮਾਮਲੇ ਦੀ ਜਾਂਚ ਢਿੱਲੀ ਚੱਲ ਰਹੀ ਹੈ ਅਤੇ ਦਬਾਅ ਹੇਠ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਸਿਰਫ਼ ਦੋ ਦੋਸ਼ੀਆਂ — ਮਣਿਕਰਨ ਅਤੇ ਰਾਜਾ ‘ਚੋਂ ਸਿਰਫ਼ ਰਾਜਾ ਨੂੰ ਲੰਮਾ ਪਿੰਡ ਤੋਂ ਗਿਰਫਤਾਰ ਕੀਤਾ ਹੈ, ਪਰ ਮੁੱਖ ਦੋਸ਼ੀ ਅਜੇ ਵੀ ਅਜ਼ਾਦ ਘੁੰਮ ਰਿਹਾ ਹੈ।

ਪਾਰਸ਼ਦ ਰਾਜੂ ਨੇ ਵੀ ਪੁਸ਼ਟੀ ਕੀਤੀ ਕਿ ਮਣਿਕਰਨ ਨੂੰ ਨਾਂਮਜ਼ਦ ਕੀਤਾ ਗਿਆ ਹੈ। ਪਰ ਉਨ੍ਹਾਂ ਨੇ ਦੱਸਿਆ ਕਿ ਪੁਲਿਸ ਅਜੇ ਤੱਕ ਚਾਰਜਸ਼ੀਟ ਜਾਂ FIR ਦਰਜ ਨਹੀਂ ਕਰ ਰਹੀ। ਪਰਿਵਾਰ ਨੇ ਇਲਜ਼ਾਮ ਲਾਇਆ ਕਿ ਥਾਣਾ ਪ੍ਰਭਾਰੀ ਅਸ਼ੋਕ ਨੇ ਸ਼ਾਮ 5 ਵਜੇ ਤੱਕ FIR ਦੇ ਅਸ਼ਵਾਸਨ ਦਿੱਤਾ ਸੀ ਪਰ ਕੋਈ ਕਾਰਵਾਈ ਨਹੀਂ ਹੋਈ।

ਦੀਨਾਨਾਥ ਨੇ ਆਪਣੇ ਉੱਤੇ ਲਾਏ ਗਏ ਦੋਸ਼ਾਂ ਨੂੰ ਰਾਜਨੀਤਿਕ ਸਾਜ਼ਿਸ਼ ਦੱਸਿਆ, ਅਤੇ ਕਿਹਾ ਕਿ ਇਹ ਸਿਰਫ਼ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ।

ਮੁਨੀਸ਼ ਦੇ ਭਰਾ ਕਰਨ ਨੇ ਕਿਹਾ ਕਿ, “ਸਾਨੂੰ ਇਨਸਾਫ ਚਾਹੀਦਾ ਹੈ। ਜੇ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਗਿਆ ਤਾਂ ਅਸੀਂ ਆਪਣਾ ਧਰਨਾ ਹੋਰ ਵਧਾਵਾਂਗੇ।”

ਪੁਲਿਸ ਵੱਲੋਂ ASI ਤਰਨਜੀਤ ਸਿੰਘ ਨੇ ਕਿਹਾ ਕਿ ਰੋਜ਼ਾਨਾ ਛਾਪੇਮਾਰੀ ਕੀਤੀ ਜਾ ਰਹੀ ਹੈ। ਪਰਿਵਾਰ ਦੇ ਦੋਸ਼ ਗੰਭੀਰ ਹਨ ਤੇ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

GNDU ਦੇ ਵਾਈਸ ਚਾਂਸਲਰ ਦੀ RSS ਨਾਲ ਨੇੜਤਾ ‘ਤੇ ਵਿਵਾਦ, ਵਿਦਿਆਰਥੀ ਸੰਘਠਨਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ, ਤੁਰੰਤ ਕਾਰਵਾਈ ਦੀ ਮੰਗ

Read Next

ਆਯੂਸ਼ ਮੰਤਰੀ ਅਰਬਨ ਐਸਪੇਕਟ ਫੇਅਰ ਜਲੰਧਰ ‘ਚ ਆਯੋਜਿਤ, 878 ਮਰੀਜ਼ਾਂ ਦੀ ਹੋਈ ਜਾਂਚ