Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਵੱਚੋਵਾਲ ਪਿੰਡ ਤੋਂ 11 ਸਾਲਾ ਲਾਲੂ ਉਰਫ਼ ਲੱਡੂ ਸਦੀਗਧ ਹਾਲਾਤਾਂ ‘ਚ ਲਾਪਤਾ, ਪਰਿਵਾਰ ਦੀ ਚਿੰਤਾ ‘ਚ ਹਾਲਤ ਖ਼ਰਾਬ

ਜਲੰਧਰ : ਕੰਵਲਜੀਤ ਸਿੰਘ ਮੱਕੜ – ਫਿਲੌਰ ਨੇੜੇ ਪੈਂਦੇ ਪਿੰਡ ਵੱਚੋਵਾਲ ਤੋਂ 11 ਸਾਲਾ ਬੱਚਾ ਸਦੀਗਧ ਹਾਲਾਤਾਂ ‘ਚ ਲਾਪਤਾ ਹੋ ਗਿਆ ਹੈ। ਲਾਪਤਾ ਬੱਚੇ ਦੀ ਪਹਿਚਾਣ ਲਾਲੂ ਉਰਫ਼ ਲੱਡੂ ਵਜੋਂ ਹੋਈ ਹੈ। ਪਰਿਵਾਰਕ ਜਾਣਕਾਰੀ ਅਨੁਸਾਰ, ਘਟਨਾ ਦੇ ਸਮੇਂ ਲੱਡੂ ਦੇ ਮਾਪੇ ਕਿਸੇ ਨਿੱਜੀ ਫੈਕਟਰੀ ਵਿੱਚ ਕੰਮ ਕਰਨ ਗਏ ਹੋਏ ਸਨ।

ਬੱਚੇ ਦੇ ਪਿਤਾ ਗੱਬਰ ਨੇ ਦੱਸਿਆ ਕਿ ਲੱਡੂ ਉਨ੍ਹਾਂ ਕੋਲੋਂ ਕੁਝ ਸਮਾਨ ਲੈਣ ਗਿਆ ਸੀ, ਪਰ ਵਾਪਸ ਨਹੀਂ ਆਇਆ। ਲੰਮੇ ਸਮੇਂ ਤੱਕ ਜਦੋਂ ਉਹ ਵਾਪਸ ਨਹੀਂ ਆਇਆ ਤਾਂ ਪਰਿਵਾਰ ਵਲੋਂ ਇਲਾਕੇ ਦੇ ਆਸਪਾਸ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਗਏ। ਇਨ੍ਹਾਂ ਕੈਮਰਿਆਂ ‘ਚੋ ਫਿਲੌਰ ਹਾਈਵੇਅ ਦੇ ਇਕ ਢਾਬੇ ਦੇ ਵੀ ਫੁਟੇਜ ਵੇਖੇ ਗਏ, ਪਰ ਬੱਚੇ ਬਾਰੇ ਕੋਈ ਪਤਾ ਨਹੀਂ ਲੱਗਿਆ।

ਇਸ ਮਾਮਲੇ ਦੀ ਜਾਣਕਾਰੀ ਤੁਰੰਤ ਫਿਲੌਰ ਪੁਲਿਸ ਨੂੰ ਦਿੱਤੀ ਗਈ। ਮਾਮਲੇ ਬਾਰੇ ਫਿਲੌਰ ਦੇ ਐਸ.ਐਚ.ਓ. ਭੂਸ਼ਣ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੱਚੇ ਦੀ ਖੋਜ ਲਈ ਵਿਸ਼ੇਸ਼ ਟੀਮਾਂ ਘਠਿਤ ਕਰ ਦਿੱਤੀਆਂ ਗਈਆਂ ਹਨ। ਉਮੀਦ ਹੈ ਕਿ ਬਹੁਤ ਜਲਦੀ ਲੱਡੂ ਨੂੰ ਲੱਭ ਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਜਾਵੇਗਾ।

ਲੱਡੂ ਦੇ ਲਾਪਤਾ ਹੋਣ ਨਾਲ ਪਿੰਡ ਵਿੱਚ ਵੀ ਚਿੰਤਾ ਦਾ ਮਾਹੌਲ ਹੈ। ਪਰਿਵਾਰ ਤੇ ਇਲਾਕੇ ਦੇ ਲੋਕ ਬੱਚੇ ਦੀ ਖੈਰੀਅਤ ਦੀ ਦੁਆ ਕਰ ਰਹੇ ਹਨ

Vinkmag ad
Share Our Daily Posts

News Desk

Read Previous

ਪਸ਼ੂ ਪਾਲਣ ਵਿਭਾਗ ਨੇ ਕੀਤੀ ਵੈਟਨਰੀ ਇੰਸਪੈਕਟਰਾਂ ਦੀ ਭਰਤੀ, ਪੰਜਾਬ ਦੇ ਨੌਜਵਾਨ ਨੂੰ ਵੀ ਮਿਲਿਆ ਰੁਜ਼ਗਾਰ

Read Next

ਪੰਜਾਬ ਸਰਕਾਰ ਨੇ ਹੜਾਂ ਤੋਂ ਨਜਾਤ ਲਈ ਕੰਟਰੋਲ ਰੂਮ ਨੰਬਰ ਜਾਰੀ ਕੀਤੇ, 24×7 ਨਿਗਰਾਨੀ ਜਾਰੀ