Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜਲੰਧਰ ‘ਚ ਚੋਰੀਆਂ ਬੇਕਾਬੂ, ਹੁਣ ਚੋਰਾਂ ਦੇ ਨਿਸ਼ਾਨੇ ‘ਤੇ ਪੁਲਿਸ ਅਫਸਰ – ਇੰਡਸਟਰੀ ਏਰੀਆ ‘ਚ ਏ.ਐਸ.ਆਈ. ਦੀ ਬਾਈਕ ਚੋਰੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ‘ਚ ਚੋਰੀਆਂ ਦੀਆਂ ਵਾਰਦਾਤਾਂ ਦਾ ਗ੍ਰਾਫ ਇੰਨਾ ਵੱਧ ਚੁੱਕਾ ਹੈ ਕਿ ਹੁਣ ਚੋਰ ਪੁਲਿਸ ਕਰਮਚਾਰੀਆਂ ਨੂੰ ਵੀ ਨਹੀਂ ਬਖ਼ਸ਼ ਰਹੇ। ਤਾਜਾ ਮਾਮਲਾ ਇੰਡਸਟਰੀ ਏਰੀਆ ਤੋਂ ਸਾਹਮਣੇ ਆਇਆ ਹੈ, ਜਿਥੇ ਪਾਸਪੋਰਟ ਇੰਕਵਾਇਰੀ ਲਈ ਪੁੱਜੇ ਏ.ਐਸ.ਆਈ. ਦੀ ਬਾਈਕ ਚੋਰ ਚੱਕ ਕੇ ਲੈ ਗਏ।

ਭਾਗਲਪੁਰ ਦੇ ਰਹਿਣ ਵਾਲੇ ਅਤੇ ਪੀਐਸਓਸੀ ਬ੍ਰਾਂਚ ‘ਚ ਤਾਇਨਾਤ ਏ.ਐਸ.ਆਈ. ਗੁਰਮਿੰਦਰ ਸਿੰਘ ਕੁਝ ਦਿਨ ਪਹਿਲਾਂ ਇੱਕ ਵਿਅਕਤੀ ਦੇ ਪਾਸਪੋਰਟ ਦੀ ਇੰਕਵਾਇਰੀ ਲਈ ਇੰਡਸਟਰੀ ਏਰੀਆ ਵਿਖੇ ਗਏ ਸਨ। ਉਹ ਆਪਣੇ ਨਾਲ ਲਿਆਏ ਬਜਾਜ ਪਲੇਟੀਨਾ (ਨੰਬਰ PB08 DB 1059) ਨੂੰ ਇਕ ਘਰ ਦੇ ਬਾਹਰ ਲਗਾ ਕੇ ਅੰਦਰ ਚਲੇ ਗਏ। ਕੁਝ ਸਮੇਂ ਬਾਅਦ ਜਦੋਂ ਉਹ ਬਾਹਰ ਆਏ ਤਾਂ ਉਨ੍ਹਾਂ ਦੀ ਬਾਈਕ ਗਾਇਬ ਸੀ।

ਸੀ.ਸੀ.ਟੀ.ਵੀ. ‘ਚ ਕੈਦ ਹੋਈ ਚੋਰੀ:
ਜਦੋਂ ਏ.ਐਸ.ਆਈ. ਨੇ ਨੇੜਲੇ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਇੱਕ ਅਣਪਛਾਤੇ ਨੌਜਵਾਨ ਵੱਲੋਂ ਬਾਈਕ ਲੈ ਜਾਂਦੇ ਹੋਏ ਦੇਖਿਆ ਗਿਆ। ਉਨ੍ਹਾਂ ਨੇ ਤੁਰੰਤ ਹੀ ਥਾਣਾ ਨੰਬਰ 8 ‘ਚ ਜਾਣਕਾਰੀ ਦਿੱਤੀ।

ਪੁਲਿਸ ਦੀ ਕਾਰਵਾਈ: ਜਾਂਚ ਅਧਿਕਾਰੀ ਏ.ਐਸ.ਆਈ. ਗੁਰਚਰਨ ਸਿੰਘ ਦੇ ਅਨੁਸਾਰ, ਚੋਰ ਵਿਰੁੱਧ ਚੋਰੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੀ.ਸੀ.ਟੀ.ਵੀ. ਤੋਂ ਕਈ ਅਹੰਮ ਇਨਪੁੱਟ ਮਿਲੇ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਹੋਰ ਕੈਮਰਿਆਂ ਦੀ ਵੀ ਜਾਂਚ ਜਾਰੀ ਹੈ ਅਤੇ ਦੋਸ਼ੀ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵਧ ਰਹੀਆਂ ਵਾਰਦਾਤਾਂ ਤੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ: ਇਸ ਤਾਜ਼ਾ ਵਾਕਏ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜੇ ਕਰ ਦਿੱਤੇ ਹਨ। ਚੋਰ ਜਿੱਥੇ ਆਮ ਲੋਕਾਂ ਦੀ ਸੰਪਤੀ ਨੂੰ ਨਿਸ਼ਾਨਾ ਬਣਾ ਰਹੇ ਸਨ, ਹੁਣ ਪੁਲਿਸ ਕਰਮਚਾਰੀਆਂ ਦੀ ਵੀ ਸੁਰੱਖਿਆ ਖ਼ਤਰੇ ‘ਚ ਦਿਸ ਰਹੀ ਹੈ। ਸ਼ਹਿਰ ਦੇ ਕਈ ਥਾਣਿਆਂ ਵਿੱਚ ਪਿਛਲੇ ਕੁਝ ਹਫ਼ਤਿਆਂ ਦੀਆਂ ਚੋਰੀਆਂ ਦੀਆਂ ਦਰਜ ਸ਼ਿਕਾਇਤਾਂ ਅਜੇ ਵੀ ਲੰਬਿਤ ਹਨ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਨੇ ਹੜਾਂ ਤੋਂ ਨਜਾਤ ਲਈ ਕੰਟਰੋਲ ਰੂਮ ਨੰਬਰ ਜਾਰੀ ਕੀਤੇ, 24×7 ਨਿਗਰਾਨੀ ਜਾਰੀ

Read Next

ਸ਼ਰਧਾਲੂਆਂ ਲਈ ਖੁਸ਼ਖ਼ਬਰੀ: ਕੱਟੜਾ-ਅੰਮ੍ਰਿਤਸਰ ਵੰਦੇ ਭਾਰਤ ਟ੍ਰੇਨ 10 ਅਗਸਤ ਤੋਂ ਹੋਵੇਗੀ ਸ਼ੁਰੂ