Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 1, 2026

ਜਲੰਧਰ ‘ਚ ਨੋਟੋਰਿਅਸ ਕਲੱਬ ‘ਤੇ ਐਕਸਾਈਜ਼ ਵਿਭਾਗ ਦੀ ਕਾਰਵਾਈ, ਬਾਰ ਸੀਲ – ਲਾਈਸੈਂਸ ਇੱਕ ਮਹੀਨੇ ਲਈ ਸਸਪੈਂਡ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਦੇ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ ਨੋਟੋਰਿਅਸ ਕਲੱਬ ‘ਚ ਦੇਰ ਰਾਤ ਤੱਕ ਸ਼ਰਾਬ ਪਰੋਸਣ ਦੇ ਮਾਮਲੇ ‘ਚ ਐਕਸਾਈਜ਼ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਮਾਮਲੇ ਅਨੁਸਾਰ, ਕਲੱਬ ‘ਚ ਰਾਤ 2:30 ਵਜੇ ਤੱਕ ਸ਼ਰਾਬ ਪਰੋਸਣ ਦੀ ਸ਼ਿਕਾਇਤ ਮਿਲਣ ‘ਤੇ ਵਿਭਾਗ ਨੇ ਕਲੱਬ ਨੂੰ ਕਾਰਨ-ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ, ਸ਼ਹਿਰ ਦੇ ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਵੀ ਨੋਟੋਰਿਅਸ ਕਲੱਬ ਨੂੰ ਇਸੇ ਮਾਮਲੇ ਵਿੱਚ ਨੋਟਿਸ ਭੇਜਿਆ ਗਿਆ ਸੀ।

ਜਾਣਕਾਰੀ ਮੁਤਾਬਕ, ਨਿਯਮਾਂ ਦੀ ਉਲੰਘਣਾ ਕਰਦੇ ਹੋਏ ਦੇਰ ਰਾਤ ਤੱਕ ਸ਼ਰਾਬ ਪਰੋਸਣ ਦੇ ਕਾਰਨ ਕਲੱਬ ਦਾ ਲਾਈਸੈਂਸ ਇੱਕ ਮਹੀਨੇ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਐਕਸਾਈਜ਼ ਵਿਭਾਗ ਵੱਲੋਂ ਬਾਰ ਨੂੰ ਸੀਲ ਕਰ ਦਿੱਤਾ ਗਿਆ ਹੈ, ਜੋ ਅਗਲੇ ਹੁਕਮਾਂ ਤੱਕ ਖੁੱਲ੍ਹ ਨਹੀਂ ਸਕੇਗੀ।

ਵਿਭਾਗੀ ਸਰੋਤਾਂ ਨੇ ਦੱਸਿਆ ਕਿ ਕਲੱਬ ਮਾਲਕ ਨੂੰ ਚੰਡੀਗੜ੍ਹ ‘ਚ ਐਕਸਾਈਜ਼ ਵਿਭਾਗ ਦੇ ਅਧਿਕਾਰੀ ਜਤਿੰਦਰ ਦੇ ਸਾਹਮਣੇ ਸੁਣਵਾਈ ਲਈ ਬੁਲਾਇਆ ਗਿਆ ਸੀ। ਉਥੇ ਮਾਮਲੇ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਸਪਸ਼ਟ ਕੀਤਾ ਹੈ ਕਿ ਸ਼ਹਿਰ ਦੇ ਕਿਸੇ ਵੀ ਕਲੱਬ ਜਾਂ ਬਾਰ ਵਿੱਚ ਨਿਰਧਾਰਤ ਸਮੇਂ ਤੋਂ ਬਾਅਦ ਸ਼ਰਾਬ ਪਰੋਸਣ ਦੀ ਆਗਿਆ ਨਹੀਂ ਹੈ। ਨਿਯਮ ਤੋੜਣ ਵਾਲਿਆਂ ਖ਼ਿਲਾਫ਼ ਅੱਗੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਸ਼ਰਧਾਲੂਆਂ ਲਈ ਖੁਸ਼ਖ਼ਬਰੀ: ਕੱਟੜਾ-ਅੰਮ੍ਰਿਤਸਰ ਵੰਦੇ ਭਾਰਤ ਟ੍ਰੇਨ 10 ਅਗਸਤ ਤੋਂ ਹੋਵੇਗੀ ਸ਼ੁਰੂ

Read Next

ਜਲੰਧਰ ‘ਚ ਆਮ ਆਦਮੀ ਪਾਰਟੀ ਵੱਲੋਂ ਨਵੇਂ ਚੇਅਰਮੈਨਾਂ ਦੀ ਨਿਯੁਕਤੀ