Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 1, 2026

ਜਲੰਧਰ ‘ਚ ਆਮ ਆਦਮੀ ਪਾਰਟੀ ਵੱਲੋਂ ਨਵੇਂ ਚੇਅਰਮੈਨਾਂ ਦੀ ਨਿਯੁਕਤੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਵੱਡੇ ਪੱਧਰ ‘ਤੇ ਤਬਦੀਲੀਆਂ ਕਰਦਿਆਂ ਨਵੇਂ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ, ਜਲੰਧਰ ਸੁਧਾਰ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆਰਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

ਪਾਰਟੀ ਨੇ ਰਾਜਵਿੰਦਰ ਕੌਰ ਥਿਆਰਾ ਦੀ ਥਾਂ ਰਮਣੀਕ ਸਿੰਘ ਲੱਕੀ ਰੰਧਾਵਾ ਨੂੰ ਜਲੰਧਰ ਸੁਧਾਰ ਟਰੱਸਟ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ, ਹੋਰ 11 ਪਾਰਟੀ ਆਗੂਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਜਿਨ੍ਹਾਂ ਵਿੱਚ ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਦੇ ਅਹੁਦੇ ਸ਼ਾਮਲ ਹਨ।

ਪਾਰਟੀ ਸਰੋਤਾਂ ਮੁਤਾਬਕ, ਇਹ ਤਬਦੀਲੀਆਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦੇ ਲਾਭ ਪਹੁੰਚਾਉਣ ਲਈ ਕੀਤੀਆਂ ਗਈਆਂ ਹਨ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਨਵੀਆਂ ਨਿਯੁਕਤੀਆਂ ਨਾਲ ਸੰਗਠਨਕ ਢਾਂਚੇ ਨੂੰ ਮਜ਼ਬੂਤੀ ਮਿਲੇਗੀ ਅਤੇ ਵਿਕਾਸੀ ਕੰਮ ਤੇਜ਼ੀ ਨਾਲ ਅੱਗੇ ਵਧਣਗੇ।

ਉਲੇਖਣਯੋਗ ਹੈ ਕਿ ਜਲੰਧਰ ਸੁਧਾਰ ਟਰੱਸਟ ਸ਼ਹਿਰ ਦੇ ਵਿਕਾਸ, ਸਫ਼ਾਈ ਪ੍ਰਬੰਧ ਅਤੇ ਹੋਰ ਸੁਧਾਰ ਪ੍ਰੋਜੈਕਟਾਂ ਲਈ ਮਹੱਤਵਪੂਰਨ ਭੂਮਿਕਾ ਨਿਭਾਂਦਾ ਹੈ। ਨਵੇਂ ਚੇਅਰਮੈਨ ਲੱਕੀ ਰੰਧਾਵਾ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਉਹ ਪਾਰਦਰਸ਼ੀ ਪ੍ਰਬੰਧ ਅਤੇ ਲੋਕ-ਕੇਂਦਰਿਤ ਕਾਰਜਪ੍ਰਣਾਲੀ ਨਾਲ ਕੰਮ ਕਰਨਗੇ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਨੋਟੋਰਿਅਸ ਕਲੱਬ ‘ਤੇ ਐਕਸਾਈਜ਼ ਵਿਭਾਗ ਦੀ ਕਾਰਵਾਈ, ਬਾਰ ਸੀਲ – ਲਾਈਸੈਂਸ ਇੱਕ ਮਹੀਨੇ ਲਈ ਸਸਪੈਂਡ

Read Next

ਸ਼੍ਰੀ ਗੀਤਾ ਮੰਦਰ, ਅਰਬਨ ਸਟੇਟ ‘ਚ ਫਰੀ ਆਯੂਸ਼ ਕੈਂਪ ਦਾ ਆਯੋਜਨ, 878 ਮਰੀਜ਼ਾਂ ਦੀ ਜਾਂਚ ਅਤੇ ਮੁਫ਼ਤ ਦਵਾਈ ਵੰਡ