Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 1, 2026

ਸ਼੍ਰੀ ਗੀਤਾ ਮੰਦਰ, ਅਰਬਨ ਸਟੇਟ ‘ਚ ਫਰੀ ਆਯੂਸ਼ ਕੈਂਪ ਦਾ ਆਯੋਜਨ, 878 ਮਰੀਜ਼ਾਂ ਦੀ ਜਾਂਚ ਅਤੇ ਮੁਫ਼ਤ ਦਵਾਈ ਵੰਡ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, ਆਯੂਸ਼ ਸੋਸਾਇਟੀ ਜਲੰਧਰ ਵੱਲੋਂ ਸ਼੍ਰੀ ਗੀਤਾ ਮੰਦਰ, ਅਰਬਨ ਸਟੇਟ ਫੇਜ਼-1 ਵਿਖੇ ਇਕ ਦਿਨਾ ਫਰੀ ਆਯੂਸ਼ ਹੈਲਥ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੰਦਰ ਦੇ ਪ੍ਰਧਾਨ ਸ਼੍ਰੀ ਰਜੇਸ਼‌ ਅਗਰਵਾਲ ਅਤੇ ਸੈਕਰਟਰੀ ਸ਼੍ਰੀ ਏ. ਐਲ. ਤਵਨ ਨੇ ਕੀਤਾ।

ਕੈਂਪ ਵਿੱਚ ਆਯੁਰਵੇਦ, ਹੋਮਿਓਪੈਥੀ ਅਤੇ ਯੋਗ ਥੈਰੇਪੀ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ। ਆਯੁਰਵੇਦਿਕ ਮੈਡੀਕਲ ਅਫਸਰ ਡਾ. ਸੁਨੀਲ ਕੁਮਾਰ, ਡਾ. ਨਵਜੋਤ ਕੌਰ (ਸਟੇਟ ਅਵਾਰਡੀ), ਡਾ. ਸੁਖਦੇਵ ਰਤਨ, ਸਟਾਫ ਨਰਸ ਅਰਵਿੰਦ ਕੌਰ, ਹੋਮਿਓਪੈਥਿਕ ਮੈਡੀਕਲ ਅਫਸਰ ਡਾ. ਰਜਨੀਸ਼ ਕੁਮਾਰ, ਡਾ. ਇੰਦੂ ਮਲਹੋਤਰਾ, ਡਿਸਪੈਂਸਰ ਸੀਮਾ, ਮਨੀਸ਼, ਉਪ ਵੈਦ ਸੁਖਜੀਤ ਕੌਰ ਅਤੇ ਛਿੰਦਰ ਸਿੰਘ ਵੱਲੋਂ ਲਗਭਗ 878 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਡਾ. ਨਵਜੋਤ ਕੌਰ ਨੇ ਜਰੂਰਤਮੰਦ ਮਰੀਜ਼ਾਂ ਨੂੰ ਯੋਗਾਸਨ ਕਰਵਾਏ, ਜਦਕਿ ਸਟਾਫ ਨਰਸ ਅਰਵਿੰਦਰ ਕੌਰ ਨੇ ਰਸੋਈ ਦੇ ਮਸਾਲਿਆਂ ਦੇ ਆਯੁਰਵੇਦਿਕ ਲਾਭਾਂ ਬਾਰੇ ਜਾਣਕਾਰੀ ਦਿੱਤੀ।

ਜਿਲ੍ਹਾ ਆਯੁਰਵੇਦਿਕ ਅਤੇ ਯੂਨਾਨੀ ਅਫਸਰ ਡਾ. ਵੀਨੂ ਖੰਨਾ ਨੇ ਆਏ ਹੋਏ ਲੋਕਾਂ ਨੂੰ ਆਯੂਸ਼ ਪੱਦਤੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਪਰੀਡੈਂਟ ਸ੍ਰੀਮਤੀ ਜਸਵੀਰ ਕੌਰ ਅਤੇ ਮੰਦਰ ਕਮੇਟੀ ਦੇ ਕਈ ਮੈਂਬਰ ਵੀ ਮੌਜੂਦ ਸਨ।

ਸਹਿਯੋਗੀ ਸਟਾਫ ਦੇ ਤੌਰ ‘ਤੇ ਦੇਸਰਾਜ, ਸਵਰਨ ਸਿੰਘ, ਜੀਵਨ ਤਿਵਾੜੀ ਅਤੇ ਪਰਮਜੀਤ ਸਿੰਘ ਦੀ ਵੀ ਵਿਸ਼ੇਸ਼ ਭੂਮਿਕਾ ਰਹੀ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਆਮ ਆਦਮੀ ਪਾਰਟੀ ਵੱਲੋਂ ਨਵੇਂ ਚੇਅਰਮੈਨਾਂ ਦੀ ਨਿਯੁਕਤੀ

Read Next

ਜਲੰਧਰ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ: 45 ਕਰੋੜ ਦੀ ਲਾਗਤ ਨਾਲ ਨਵੀਂ ਸਕੀਮ ਦੀ ਸ਼ੁਰੂਆਤ, ਕੈਬਿਨੇਟ ਮੰਤਰੀ ਦਾ ਐਲਾਨ