Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਜਲੰਧਰ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ: 45 ਕਰੋੜ ਦੀ ਲਾਗਤ ਨਾਲ ਨਵੀਂ ਸਕੀਮ ਦੀ ਸ਼ੁਰੂਆਤ, ਕੈਬਿਨੇਟ ਮੰਤਰੀ ਦਾ ਐਲਾਨ

ਜਲੰਧਰ : ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ – ਪੰਜਾਬ ਤੋਂ ਹਰ ਸਾਲ ਕਰੀਬ ਤਿੰਨ ਲੱਖ ਜਵਾਨ ਸਿੱਖਿਆ ਜਾਂ ਰੋਜ਼ਗਾਰ ਦੀ ਤਲਾਸ਼ ਵਿੱਚ ਵਿਦੇਸ਼ ਰੁਖ ਕਰ ਰਹੇ ਹਨ। ਇਸ ਪਿਛੋਕੜ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਰੰਗਲਾ ਪੰਜਾਬ ਵਿਕਾਸ ਯੋਜਨਾ” ਨੂੰ ਰਾਜ ਕੈਬਿਨੇਟ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ। ਇਸ ਯੋਜਨਾ ਲਈ ਇਸ ਸਾਲ ਦੇ ਬਜਟ ਵਿੱਚ ਘੋਸ਼ਿਤ ਖਾਸ ਪੈਕੇਜ ਤਹਿਤ 585 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਯੋਜਨਾ ਅਨੁਸਾਰ ਸੂਬੇ ਦੇ ਹਰ ਇੱਕ 117 ਵਿਧਾਨ ਸਭਾ ਹਲਕੇ ਨੂੰ 5 ਕਰੋੜ ਰੁਪਏ ਦੇ ਫੰਡ ਜਾਰੀ ਹੋਣਗੇ।

ਅੱਜ ਜਾਲੰਧਰ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਪਹੁੰਚੇ ਰਾਜ ਦੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜਾਲੰਧਰ ਲਈ ਘੋਸ਼ਿਤ 45 ਕਰੋੜ ਰੁਪਏ ਵਿੱਚੋਂ ਪਹਿਲੇ ਪੜਾਅ ਵਿੱਚ 22.50 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਲਕਿਆਂ ਦੇ ਵਿਕਾਸ ਕਾਰਜਾਂ ਦੀ ਪ੍ਰਾਇਰਟੀ ਤਹਿਤ ਚੋਣ ਹਲਕਿਆਂ ਦੇ ਵਿਧਾਇਕ ਅਤੇ ਪਿੰਡਾਂ ਦੇ ਸਰਪੰਚ ਖ਼ੁਦ ਤੈਅ ਕਰਨਗੇ ਅਤੇ ਇਸ ਬਾਰੇ ਡਿਪਟੀ ਕਮਿਸ਼ਨਰ ਨਾਲ ਮਿਲਕੇ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਪਹਿਲੀਆਂ ਸਰਕਾਰਾਂ ਵਿੱਚ ਫੰਡਾਂ ਦੀ ਕਮੀ ਕਾਰਨ ਕਈ ਕੰਮ ਅਧੂਰੇ ਰਹਿੰਦੇ ਸਨ, ਪਰ ਮੌਜੂਦਾ ਸਰਕਾਰ ਵੱਲੋਂ ਜਾਰੀ ਕੀਤੇ ਫੰਡ ਲੋਕਾਂ ਦੀਆਂ ਮੁਸ਼ਕਲਾਂ ਘਟਾਉਣ ਵਿੱਚ ਮਦਦਗਾਰ ਸਾਬਤ ਹੋਣਗੇ।

ਬਰਸਾਤ ਅਤੇ ਨੁਕਸਾਨ ਬਾਰੇ
ਪੰਜਾਬ ਵਿੱਚ ਹੋ ਰਹੀ ਲਗਾਤਾਰ ਬਰਸਾਤ ਨਾਲ ਕਈ ਪਿੰਡ ਪ੍ਰਭਾਵਿਤ ਹੋਏ ਹਨ। ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਦਰਿਆ ਕੰਢੇ ਵੱਸਦੇ ਲੋਕਾਂ ਨੂੰ ਪਹਿਲਾਂ ਤੋਂ ਹੀ ਚੇਤਾਵਨੀ ਦਿੱਤੀ ਜਾ ਰਹੀ ਹੈ ਅਤੇ ਜਿਨ੍ਹਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਭਰਪਾਈ ਕੀਤੀ ਜਾ ਰਹੀ ਹੈ।

ਲੈਂਡ ਪੂਲਿੰਗ ਅਤੇ ਕਿਸਾਨ ਹਿੱਤ
ਲੈਂਡ ਪੂਲਿੰਗ ਮਾਮਲੇ ‘ਚ ਹਾਈਕੋਰਟ ਦੇ ਫੈਸਲੇ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਲਦ ਹੀ ਮੀਟਿੰਗ ਕਰਕੇ ਕਿਸਾਨਾਂ ਦੇ ਹਿੱਤ ਵਿੱਚ ਫੈਸਲਾ ਲਿਆ ਜਾਵੇਗਾ। ਪਹਿਲਾਂ ਵੀ ਸਰਕਾਰ ਨੇ ਕਿਸਾਨਾਂ ਲਈ ਹੱਕ ਵਿੱਚ ਕਦਮ ਚੁੱਕੇ ਹਨ।

ਭ੍ਰਿਸ਼ਟਾਚਾਰ ‘ਤੇ ਕਾਰਵਾਈ
ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸਣ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਅਧਿਕਾਰੀ ਇਕੋ ਥਾਂ ‘ਤੇ ਦੋ ਸਾਲ ਤੋਂ ਵੱਧ ਤਾਇਨਾਤ ਨਹੀਂ ਰਹੇਗਾ। ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਹੈ ਅਤੇ ਕਰਪਟ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਰਕਾਰੀ ਦਾਅਵਾ
ਖੁੱਡੀਆਂ ਨੇ ਦਾਅਵਾ ਕੀਤਾ ਕਿ “ਰੰਗਲਾ ਪੰਜਾਬ ਵਿਕਾਸ ਯੋਜਨਾ” ਸੂਬੇ ਦੇ ਹਰ ਹਲਕੇ ਵਿੱਚ ਵਿਕਾਸ ਦੇ ਨਵੇਂ ਦਰਵਾਜ਼ੇ ਖੋਲ੍ਹੇਗੀ ਅਤੇ ਲੋਕਾਂ ਨੂੰ ਪਾਰਦਰਸ਼ੀ, ਤੇਜ਼ ਅਤੇ ਸਥਾਈ ਸੁਵਿਧਾਵਾਂ ਪ੍ਰਦਾਨ ਕਰਨ ਵੱਲ ਵੱਡਾ ਕਦਮ ਹੋਵੇਗੀ।

Vinkmag ad
Share Our Daily Posts

News Desk

Read Previous

ਸ਼੍ਰੀ ਗੀਤਾ ਮੰਦਰ, ਅਰਬਨ ਸਟੇਟ ‘ਚ ਫਰੀ ਆਯੂਸ਼ ਕੈਂਪ ਦਾ ਆਯੋਜਨ, 878 ਮਰੀਜ਼ਾਂ ਦੀ ਜਾਂਚ ਅਤੇ ਮੁਫ਼ਤ ਦਵਾਈ ਵੰਡ

Read Next

ਜਲੰਧਰ ‘ਚ ਤੀਆਂ ਦੇ ਤਿਉਹਾਰ ਦੌਰਾਨ ਆਯੁਰਵੇਦ ਦਾ ਪ੍ਰਚਾਰ