Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਭੋਗਪੁਰ: ਮਾਂ-ਪੁੱਤਰ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ 35 ਲੱਖ ਦੀ ਠੱਗੀ, ਐਫ.ਆਈ.ਆਰ ਦਰਜ

ਜਲੰਧਰ : ਕੰਵਲਜੀਤ ਸਿੰਘ ਮੱਕੜ – ਭੋਗਪੁਰ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 35 ਲੱਖ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿੱਚ ਮਾਂ-ਪੁੱਤਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸੋਹਣ ਸਿੰਘ ਪਿੰਡ ਭੱਟਨੂਰਾ ਲੁਬਾਣਾ ਨੇ ਐਸ.ਐਸ.ਪੀ. ਜਲੰਧਰ (ਦੇਹਾਤ) ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਦਾ ਪੁੱਤਰ ਅਜੀਤ ਸਿੰਘ ਦੀ ਦੋਸਤੀ ਪਿੰਡ ਚਾਹੜਕੇ ਦੇ ਰਹਿਣ ਵਾਲੇ ਅਨਮੋਲ ਨਾਲ ਸੀ। ਅਗਸਤ 2022 ਵਿੱਚ ਅਨਮੋਲ ਆਪਣੀ ਮਾਂ ਬਲਵਿੰਦਰ ਕੌਰ ਦੇ ਨਾਲ ਸੋਹਣ ਸਿੰਘ ਦੇ ਘਰ ਆਇਆ ਅਤੇ ਦਾਅਵਾ ਕੀਤਾ ਕਿ ਉਹਨਾਂ ਦਾ ਜਾਣ-ਪਹਿਚਾਣ ਵਾਲਾ ਫਿਰੋਜ਼ਪੁਰ ਦਾ ਏਜੰਟ ਸਚਿਨ, ਜੋ ਉਹਨਾਂ ਦੇ ਰਿਸ਼ਤੇਦਾਰ ਹਰਭਜਨ ਸਿੰਘ ਦਾ ਵੀ ਜਾਣੂ ਹੈ, ਕੈਨੇਡਾ ਭੇਜਣ ਦਾ ਕੰਮ ਕਰਦਾ ਹੈ।

ਸੋਹਣ ਸਿੰਘ ਅਤੇ ਪਰਿਵਾਰ ਉਹਨਾਂ ਦੀਆਂ ਗੱਲਾਂ ਵਿੱਚ ਆ ਗਏ ਅਤੇ 25 ਲੱਖ ਰੁਪਏ ਵਿੱਚ ਪੁੱਤਰ ਨੂੰ ਕੈਨੇਡਾ ਭੇਜਣ ਦੀ ਡੀਲ ਤੈਅ ਹੋਈ। ਉਸੇ ਦਿਨ ਬਲਵਿੰਦਰ ਕੌਰ ਨੇ 2 ਲੱਖ ਰੁਪਏ ਨਕਦ ਲਏ। ਇਸ ਤੋਂ ਇਲਾਵਾ, ਬਲਵਿੰਦਰ ਕੌਰ ਨੇ ਆਪਣੇ ਪੁੱਤਰ ਅਨਮੋਲ ਨੂੰ ਵਿਦੇਸ਼ ਭੇਜਣ ਲਈ ਸੋਹਣ ਸਿੰਘ ਦੇ ਦੂਜੇ ਪੁੱਤਰ ਵਿਜੈ ਪ੍ਰਤਾਪ ਤੋਂ 7 ਲੱਖ ਰੁਪਏ ਵੀ ਲਏ।

ਕੁਝ ਦਿਨ ਬਾਅਦ, ਬਲਵਿੰਦਰ ਕੌਰ ਦੇ ਕਹਿਣ ‘ਤੇ ਸੋਹਣ ਸਿੰਘ ਦੇ ਪਰਿਵਾਰ ਨੇ ਏਜੰਟ ਸਚਿਨ ਨੂੰ 21 ਲੱਖ ਰੁਪਏ ਹੋਰ ਦੇ ਦਿੱਤੇ, ਜਿਸ ਦੀ ਵੀਡੀਓ ਹਰਭਜਨ ਸਿੰਘ ਨੇ ਬਣਾਈ। ਏਜੰਟ ਨੇ ਅਨਮੋਲ ਅਤੇ ਅਜੀਤ ਸਿੰਘ ਨੂੰ ਸਰਬੀਆ ਭੇਜ ਦਿੱਤਾ, ਪਰ ਅਜੀਤ ਸਿੰਘ ਨੂੰ ਉੱਥੋਂ ਡਿਪੋਰਟ ਕਰ ਦਿੱਤਾ ਗਿਆ।

ਜਾਂਚ ਵਿੱਚ ਪੁਲਿਸ ਨੇ ਬਲਵਿੰਦਰ ਕੌਰ, ਉਸਦਾ ਪੁੱਤਰ ਅਨਮੋਲ, ਹਰਭਜਨ ਸਿੰਘ ਅਤੇ ਏਜੰਟ ਸਚਿਨ ਵੱਲੋਂ ਕੁੱਲ 35 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਸਹੀ ਪਾਏ। ਭੋਗਪੁਰ ਥਾਣੇ ਦੀ ਪੁਲਿਸ ਨੇ ਫਿਲਹਾਲ ਬਲਵਿੰਦਰ ਕੌਰ ਅਤੇ ਅਨਮੋਲ ਖ਼ਿਲਾਫ਼ ਐਫ.ਆਈ.ਆਰ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਕੱਟੜਾ-ਅੰਮ੍ਰਿਤਸਰ ਵੰਦੇ ਭਾਰਤ ਐਕਸਪ੍ਰੈੱਸ ਸੇਵਾ ਦੀ ਸ਼ੁਰੂਆਤ, ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ

Read Next

ਵੱਡੀ ਖ਼ਬਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਨਵੇਂ ਅਕਾਲੀ ਦਲ ਦੇ ਪ੍ਰਧਾਨ