Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਵੱਡੀ ਖ਼ਬਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਨਵੇਂ ਅਕਾਲੀ ਦਲ ਦੇ ਪ੍ਰਧਾਨ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ (ਬਾਗੀ) ਦਾ ਚੋਣ ਇਜਲਾਸ ਅੱਜ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ‘ਚ ਹੋਇਆ, ਜਿੱਥੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜੇ) ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਬੀਤੇ ਦਿਨ ਤੋਂ ਹੀ ਉਨ੍ਹਾਂ ਦੇ ਨਾਮ ਨੂੰ ਲੈ ਕੇ ਕਿਆਸਆਰੀਆਂ ਲਗਾਈਆਂ ਜਾ ਰਹੀਆਂ ਸਨ, ਜੋ ਅੱਜ ਆਖਿਰਕਾਰ ਹਰਪ੍ਰੀਤ ਸਿੰਘ ਦਾ ਨਾਂ ਨਵੇਂ ਪ੍ਰਧਾਨ ਵੱਜੋਂ ਐਲਾਨ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬੀਬੀ ਸਤਵੰਤ ਕੌਰ ਦੇ ਨਾਂ ‘ਤੇ ਵੀ ਮੋਹਰ ਲੱਗੀ ਹੈ। ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੇ ਚੇਅਰਪਰਸਨ ਚੁਣਿਆ ਗਿਆ ਹੈ, ਜਦਕਿ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਹੋਣਗੇ।

ਜ਼ਿਕਰਯੋਗ ਹੈ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬਣੀ ਸੱਤ ਮੈਂਬਰੀ ਭਰਤੀ ਕਮੇਟੀ ਦੇ ਪੰਜ ਕਾਰਜਸ਼ੀਲ ਮੈਬਰਾਂ ਨੇ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਸੂਤਰਾਂ ਮੁਤਾਬਕ ਕਮੇਟੀ ਵਿਤ 15 ਲੱਖ ਭਰਤੀ ਹੋਈ। ਇਸ ਤੋਂ ਬਾਅਦ ਡੈਲੀਗੇਟਸ ਚੁਣੇ ਗਏ ਸਨ, ਜਿਨ੍ਹਾਂ ਨੇ ਅੱਜ ਆਪਣੇ ਨਵੇਂ ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ’ਤੇ ਮੋਹਰ ਲਗਾਈ ਹੈ। ਇਸ ਚੋਣ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਲੀਡਰਸ਼ਿਪ ਤੈਅ ਹੋ ਗਈ ਹੈ।

Vinkmag ad
Share Our Daily Posts

News Desk

Read Previous

ਭੋਗਪੁਰ: ਮਾਂ-ਪੁੱਤਰ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ 35 ਲੱਖ ਦੀ ਠੱਗੀ, ਐਫ.ਆਈ.ਆਰ ਦਰਜ

Read Next

ਭੋਗਪੁਰ ਥਾਣਾ ਮੁਖੀ ਵਿਰੁੱਧ ਬੁਲੋਵਾਲ ਪਿੰਡ ਵਾਸੀਆਂ ਦਾ ਰੋਸ, ਟੰਕੀ ਮਾਮਲੇ ਵਿੱਚ ਬਿਨਾਂ ਜਾਂਚ ਪੰਚਾਂ ਤੇ ਪੰਚਾਇਤੀ ਮੈਂਬਰਾਂ ‘ਤੇ ਦਰਜ ਕੀਤਾ ਮੁਕੱਦਮਾ